25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਜਥੇਦਾਰ 96 ਕਰੋੜੀ ਵਲੋਂ ਕੇਂਦਰ ਸਰਕਾਰ ਤੋਂ ਫ਼ਿਲਮ ‘ਸਤਲੁਜ’ ’ਤੇ ਲੱਗੀ ਪਾਬੰਦੀ ਤੁਰੰਤ ਹਟਾਉਣ ਦੀ ਮੰਗ

ਅਜੀਤ ਡੈਸਕ 09-07-2026
ਅੰਮ੍ਰਿਤਸਰ, 8 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ਬਣੀ ਫ਼ਿਲਮ ‘ਸਤਲੁਜ’ ਦਾ ਭਾਰਤ ਦੇ ਅੰਦਰ ਪ੍ਰਸਾਰਣ ਰੋਕਣ ਦੀ ਨਿੰਦਾ ਕਰਦਿਆਂ ਕਿਹਾ ਕਿ ਇਸ ਫ਼ਿਲਮ ਨੂੰ ਰੋਕਣਾ ਵਿਚਾਰਾਂ ਦੀ ਆਜ਼ਾਦੀ ਨੂੰ ਦਬਾਉਣ ਵਾਲੀ ਗੱਲ ਹੈ। ਅੱਜ ਇੱਥੇ ਮੈਨੇਜਰ ਪਰਮਜੀਤ ਸਿੰਘ ਬਾਜਵਾ ਵਲੋਂ ਜਾਰੀ ਬਿਆਨ ਵਿਚ ਉਨ੍ਹਾਂ ਕਿਹਾ ਕਿ ਖਾੜਕੂਵਾਦ ਦੇ ਦੌਰ ਸਮੇਂ ਸਿੱਖ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਘਰਾਂ ਤੋਂ ਚੁੱਕ ਕੇ ਲਾਪਤਾ ਕਰਨ, ਝੂਠੇ ਮੁਕਾਬਲਿਆਂ ਵਿਚ ਸ਼ਹੀਦ ਕਰਨ ਅਤੇ ਲਾਵਾਰਸ ਤੇ ਅਣਪਛਾਤੀਆਂ ਲਾਸ਼ਾਂ ਕਰਾਰ ਦੇ ਕੇ ਵੱਖ-ਵੱਖ ਸ਼ਮਸ਼ਾਨਘਾਟਾਂ ਵਿਚ ਉਨ੍ਹਾਂ ਦਾ ਅੰਤਿਮ ਸੰਸਕਾਰ ਕਰਨ ਦੇ ਮਾਮਲੇ ਨੂੰ ਉਜਾਗਰ ਕਰਨ ਵਾਲੇ ਭਾਈ ਜਸਵੰਤ ਸਿੰਘ ਖਾਲੜਾ ਖੁਦ ਪੁਲਿਸ ਵਲੋਂ ਲਾਪਤਾ ਕਰਕੇ ਸ਼ਹੀਦ ਕਰ ਦਿੱਤੇ ਗਏ। ਇਸ ਫਿਲਮ ਵਿਚ ਉਸ ਇਤਿਹਾਸ ਨੂੰ ਮੁੜ ਉਜਾਗਰ ਕੀਤਾ ਗਿਆ ਹੈ, ਜਿਸ ਨੂੰ ਸਰਕਾਰਾਂ ਦਿਖਾਉਣ ਤੋਂ ਡਰਦੀਆਂ ਹਨ। ਉਨ੍ਹਾਂ ਕਿਹਾ ਕਿ ਭਾਈ ਖਾਲੜਾ ਦੀ ਕਹਾਣੀ ਮਨੁੱਖੀ ਅਧਿਕਾਰਾਂ ਦੀ ਹੋਈ ਵੱਡੀ ਉਲੰਘਣਾ ਨੂੰ ਉਜਾਗਰ ਕਰਦੀ ਹੈ, ਪਰ ਸੱਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ । ਉਨ੍ਹਾਂ ਕਿਹਾ ਕਿ ‘ਸਤਲੁਜ’ ਨੂੰ ਓ.ਟੀ.ਟੀ. ਪਲੇਟਫ਼ਾਰਮ ਤੋਂ ਹਟਾਉਣ ਦੇ ਫ਼ੈਸਲੇ ਦਾ ਸਿੱਖਾਂ ਵਲੋਂ ਤਿੱਖਾ ਵਿਰੋਧ ਕੀਤੇ ਜਾਣ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਨੇ ਦਿਲਜੀਤ ਦੁਸਾਂਝ ਦੀ ਇਸ ਫ਼ਿਲਮ ਦੀ ਸਮੱਗਰੀ ਦੀ ਜਾਂਚ ਕਰਨ ਲਈ ਜੋ ਇਕ ਉੱਚ ਪੱਧਰੀ ਅੰਤਰ-ਵਿਭਾਗੀ ਕਮੇਟੀ ਦਾ ਗਠਨ ਕੀਤਾ ਹੈ, ਇਹ ਕਮੇਟੀ ਫ਼ਿਲਮ ਤੋਂ ਤੁਰੰਤ ਪਾਬੰਦੀ ਹਟਾਵੇ।
ਪਿਛਲੀ ਖ਼ਬਰ ਪਿੰਡ ਧੌਲਾ ਦਾ ਸੀਵਰੇਜ ਸਿਸਟਮ ਪਿੰਡ ਦੀਆਂ ਗਲੀਆਂ ’ਚ ਹੋਇਆ ਲੀਕ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨਰਜ ਯੂਨੀਅਨ ਏਟਕ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।