10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਕੌਂਸਲਰ ਐਰੀ ਨੇ ਗੋਪਾਲ ਨਗਰ ਵਿਚ ਇਲਾਕਾ ਨਿਵਾਸੀਆਂ ਨਾਲ ਕੀਤੀ ਮੀਟਿੰਗ

ਅਜੀਤ ਡੈਸਕ 13-07-2026

ਅੰਮ੍ਰਿਤਸਰ, 12 ਜੁਲਾਈ (ਹਰਮਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਵਲੋਂ ਕੌਂਸਲਰ ਅਮਨ ਐਰੀ ਨੇ ਵਾਰਡ ਨੰ: 9 ’ਚ ਪਾਰਟੀ ਦੇ ਸੀਨੀਅਰ ਵਰਕਰ ਨਵਨੀਤ ਜੇਟਲੀ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਅਤੇ ਇਲਾਕਾ ਵਾਸੀਆਂ ਨਾਲ ਬੈਠਕ ਕੀਤੀ । ਚਰਚਾ ਦੌਰਾਨ, ਐਰੀ ਨੇ ਭਾਜਪਾ ਦੇ ਰਾਸ਼ਟਰੀ ਹਿੱਤ ਅਤੇ ਲੋਕ ਭਲਾਈ ਵਿਚਾਰਧਾਰਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹਰ ਘਰ ਤੱਕ ਪਹੁੰਚਾਉਣ ਲਈ ਚਰਚਾ ਕੀਤੀ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਵਾਲੇ ਵਿਚਾਰ ਸਾਂਝੇ ਕੀਤੇ ਗਏ । ਇਸ ਦੌਰਾਨ ਇਲਾਕਾ ਨਿਵਾਸੀਆਂ ਨੇ ਅਮਨ ਐਰੀ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਸੁਰਿੰਦਰ ਸ਼ਰਮਾ, ਰਾਜਿੰਦਰ ਜੋਸ਼ੀ, ਸਤੀਸ਼ ਸ਼ਰਮਾ ਆਦਿ ਮੌਜੂਦ ਸਨ।

ਪਿਛਲੀ ਖ਼ਬਰ ਅਜਨਾਲਾ ਪੁਲਿਸ ਵਲੋਂ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਮਹਿਲਾ ਕਾਬੂ ਅਗਲੀ ਖ਼ਬਰ ਪਿੰਡ ਮੱਲ੍ਹੀਆਂ ਵਿਚ ਗਰੀਬ ਵਿਧਵਾ ਦੇ ਘਰ ਦੀ ਛੱਤ ਡਿੱਗੀ, ਪੰਜ ਜਣੇ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।