12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਵਿਧਾਇਕਾ ਜੀਵਨਜੋਤ ਕੌਰ ਵਲੋਂ ਗਣਪਤੀ ਅਸਟੇਟ ਵਿਖੇ ਪਾਣੀ ਦੀ ਪਾਈਪ ਲਾਈਨ ਦੇ ਕੰਮ ਦਾ ਉਦਘਾਟਨ

ਅਜੀਤ ਡੈਸਕ 14-07-2026
ਅੰਮ੍ਰਿਤਸਰ, 13 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ ਨੇ ਅੱਜ ਵਾਰਡ ਨੰਬਰ 23 ਅਧੀਨ ਆਉਂਦੇ ਗਣਪਤੀ ਅਸਟੇਟ ਵਿਖੇ ਇਲਾਕਾ ਵਾਸੀਆਂ ਦੀ ਸਹੂਲਤ ਲਈ ਨਵੀਂ ਪੀਣ ਵਾਲੇ ਸਾਫ਼ ਪਾਣੀ ਦੀ ਪਾਈਪ ਲਾਈਨ ਵਿਛਾਉਣ ਦੇ ਕੰਮ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਸ ਨਵੀਂ ਪਾਈਪਲਾਈਨ ਦੇ ਵਿਛਾਏ ਜਾਣ ਨਾਲ ਗਣਪਤੀ ਅਸਟੇਟ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਸਨੀਕਾਂ ਨੂੰ ਸਾਫ਼, ਸੁੱਚਾ ਅਤੇ ਨਿਰਵਿਘਨ ਪੀਣ ਵਾਲਾ ਪਾਣੀ ਮੁਹੱਈਆ ਹੋਵੇਗਾ, ਜਿਸ ਨਾਲ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਾਣੀ ਦੀ ਸਮੱਸਿਆ ਦਾ ਹੱਲ ਹੋਵੇਗਾ। ਇਸ ਮੌਕੇ ਵਿਧਾਇਕਾ ਜੀਵਨਜੋਤ ਕੌਰ ਨੇ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ, ਸੁਝਾਵਾਂ ਅਤੇ ਹੋਰ ਜਨਤਕ ਸਮੱਸਿਆਵਾਂ ਨੂੰ ਬੜੀ ਗੰਭੀਰਤਾ ਨਾਲ ਸੁਣਿਆ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਲੋਕਾਂ ਵਲੋਂ ਉਠਾਏ ਗਏ ਮਸਲਿਆਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਵੀ ਦਿੱਤੇ। ਵਿਧਾਇਕਾ ਨੇ ਇਲਾਕਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਸਮੱਸਿਆਵਾਂ ਦਾ ਜਲਦ ਤੋਂ ਜਲਦ ਸਥਾਈ ਹੱਲ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ, ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਹਰ ਘਰ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਉਨ੍ਹਾਂ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਪੱਖੀ ਵਿਕਾਸ ਕਾਰਜਾਂ ਨੂੰ ਪਹਿਲ ਦੇ ਰਹੀ ਹੈ ਅਤੇ ਹਰ ਵਰਗ ਦੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਇਲਾਕੇ ਦੇ ਪਤਵੰਤੇ, ਵਸਨੀਕ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਨੇ ਕ੍ਰਿਕਟ ਟੂਰਨਾਮੈਂਟ ਦੇ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ .ਆਈ.ਸੀ.ਸੀ. ਦੇ ਆਗੂ ਵਰਮਾ ਨੇ ਐੱਸ.ਆਈ. ਆਰ. ਦੇ ਨੁਕਤੇ ਕੀਤੇ ਸਾਂਝੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।