12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਹੈਰੋਇਨ ਸਮੇਤ ਇੱਕ ਨੌਜਵਾਨ ਕਾਬੂ, ਮਾਮਲਾ ਦਰਜ

ਅਜੀਤ ਡੈਸਕ 15-07-2026

ਅਜਨਾਲਾ, 14 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸਬ-ਡਵੀਜ਼ਨ ਅਜਨਾਲਾ ਦੇ ਡੀ.ਐੱਸ.ਪੀ. ਗੁਰਦੀਪ ਸਿੰਘ ਸੰਧੂ ਦੀ ਅਗਵਾਈ ਹੇਠ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਿਲ ਕਰਦਿਆਂ ਇੱਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐੱਸ.ਐੱਚ.ਓ. ਇੰਸਪੈਕਟਰ ਹਰਿੰਦਰ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਮਨਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਭੈੜੇ ਪੁਰਸ਼ਾਂ ਦੀ ਤਲਾਸ਼ ਸੰਬੰਧੀ ਗਸ਼ਤ ਕਰਦੀ ਹੋਈ ਜਦ ਪਿੰਡ ਤਲਵੰਡੀ ਰਾਏਦਾਦੂ ਨੇੜੇ ਪੁੱਜੀ ਤਾਂ ਤਲਵੰਡੀ ਰਾਏ ਦਾਦੂ ਵਾਲੇ ਪਾਸੇ ਤੋਂ ਇਕ ਮੋਨਾ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ। ਪੁਲਿਸ ਪਾਰਟੀ ਨੂੰ ਵੇਖ ਕੇ ਉਹ ਘਬਰਾ ਗਿਆ ਅਤੇ ਆਪਣੇ ਸੱਜੇ ਹੱਥ ਵਿਚ ਫੜਿਆ ਮੋਮੀ ਲਿਫ਼ਾਫ਼ਾ ਸੁੱਟਣ ਦੀ ਕੋਸ਼ਿਸ਼ ਕਰਨ ਲੱਗਾ ਤਾਂ ਸ਼ੱਕ ਦੇ ਆਧਾਰ ‘ਤੇ ਪੁਲਿਸ ਪਾਰਟੀ ਨੇ ਉਸ ਨੂੰ ਤੁਰੰਤ ਕਾਬੂ ਕਰਕੇ ਜਦੋਂ ਮੋਮੀ ਲਿਫ਼ਾਫ਼ੇ ਨੂੰ ਚੈੱਕ ਕੀਤਾ ਗਿਆ ਤਾਂ ਉਸ ਵਿਚੋਂ 200 ਗ੍ਰਾਮ ਹੈਰੋਇਨ ਬਰਾਮਦ ਹੋਈ। ਐੱਸ.ਅੱੈਚ.ਓ. ਇੰਸਪੈਕਟਰ ਹਰਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਸਤਨਾਮ ਸਿੰਘ ਉਰਫ਼ ਕਾਲੂ ਪੁੱਤਰ ਰਤਨ ਸਿੰਘ ਵਾਸੀ ਪਿੰਡ ਤਲਵੰਡੀ ਰਾਏਦਾਦੂ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਨ ਉਪਰੰਤ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਰਿਮਾਂਡ ਦੌਰਾਨ ਸਤਨਾਮ ਸਿੰਘ ਦੀ ਨਿਸ਼ਾਨਦੇਹੀ ‘ਤੇ 60 ਗ੍ਰਾਮ ਹੋਰ ਹੈਰੋਇਨ ਬਰਾਮਦ ਹੋਈ ਹੈ। ਐੱਸ.ਐੱਚ.ਓ. ਇੰਸਪੈਕਟਰ ਹਰਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਸਤਨਾਮ ਸਿੰਘ ਨੇ ਪੁੱਛਗਿੱਛ ਦੌਰਾਨ ਮੰਨਿਆ ਹੈ ਕਿ ਉਹ ਆਪਣੀਆਂ ਘਰੇਲੂ ਮਜਬੂਰੀਆਂ ਕਾਰਨ ਨਸ਼ੇ ਦਾ ਧੰਦਾ ਕਰਨ ਲੱਗ ਪਿਆ ਸੀ ਅਤੇ ਹੁਣ ਵੀ ਉਸ ਨੇ ਪੈਸੇ ਦੇ ਲਾਲਚ ਵਿਚ ਆ ਕੇ ਇਹ ਕੰਮ ਕੀਤਾ ਹੈ ਜਿਸ ਦੇ ਖ਼ਿਲਾਫ਼ ਪਹਿਲਾਂ ਵੀ ਇਕ ਮੁਕੱਦਮਾ ਦਰਜ ਹੈ ਤੇ ਉਹ ਇਸ ਵੇਲੇ ਜ਼ਮਾਨਤ ’ਤੇ ਹੈ।

ਪਿਛਲੀ ਖ਼ਬਰ ਈ.ਵੀ.ਐੱਮ. ਵੇਅਰਹਾਊਸ ਤੇ ਚੋਣ ਸਟੇਸ਼ਨਾਂ ਦਾ ਚੋਣ ਕਮਿਸ਼ਨਰ ਦੇ ਅਧੀਨ ਸਕੱਤਰ ਰਾਕੇਸ਼ ਕੁਮਾਰ ਵਲੋਂ ਦੌਰਾ ਅਗਲੀ ਖ਼ਬਰ ਕੋਟ ਮਿੱਤ ਸਿੰਘ ਵਿਖੇ ਦੇਰ ਰਾਤ ਘਰ ’ਤੇ ਅੰਨ੍ਹੇਵਾਹ ਫਾਇਰਿੰਗ, ਪਰਿਵਾਰ ਵਾਲ-ਵਾਲ ਬਚਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।