04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸ਼ਹਿਰ ’ਚ ਚਲ ਰਹੇ ਗ਼ੈਰ ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫ਼ਾਸ਼

ਅਜੀਤ ਡੈਸਕ 17-07-2026

ਅੰਮ੍ਰਿਤਸਰ, 16 ਜੁਲਾਈ (ਰੇਸ਼ਮ ਸਿੰਘ)-ਅੰਮ੍ਰਿਤਸਰ ਪੁਲਿਸ ਨੇ ਸ਼ਹਿਰੀ ਖੇਤਰ ‘ਚ ਚਲ ਰਹੇ ਇਕ ਗੈਰ ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼ ਕਰਦਿਆਂ ਛਾਪੇਮਾਰੀ ਕਰਕੇ 43 ਨੌਜਵਾਨਾਂ ਨੂੰ ਸਹੀ ਸਲਾਮਤ ਬਚਾਅ ਕੇ ਸਰਕਾਰੀ ਨਸ਼ਾ ਛੁਡਾਊ ਕੇਂਦਰ ‘ਚ ਭਰਤੀ ਕਰਵਾ ਦਿੱਤਾ ਗਿਆ ਹੈ ਅਤੇ ਕੇਂਦਰ ਦੇ ਸੰਚਾਲਕ ਸਮੇਤ 6 ਮੁਲਜ਼ਮਾਂ ਨੂੰ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਏ.ਡੀ.ਸੀ.ਪੀ. ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਮੁਲਜ਼ਮਾਂ ਦੀ ਸ਼ਨਾਖਤ ਕੁਲਦੀਪ ਸਿੰਘ ਉਰਫ਼ ਚੌਹਾਨ ਵਾਸੀ ਗਲੀ ਨੰਬਰ 3 ਅੰਨਗੜ ਅੰਮ੍ਰਿਤਸਰ, ਸਿਮਰਨਜੀਤ ਸਿੰਘ ਵਾਸੀ ਪਿੰਡ ਪੋਰੇਸ਼ਾਹ ਜ਼ਿਲ੍ਹਾ ਗੁਰਦਾਸਪੁਰ, ਜਸ਼ਪਾਲ ਸਿੰਘ ਵਾਸੀ ਨੰਗਲੀ ਭੱਠਾ ਫਤਿਹਗੜ੍ਹ ਚੂੜੀਆਂ ਰੋਡ, ਅਮਨਦੀਪ ਸਿੰਘ ਵਾਸੀ ਗੁਰੂ ਰਾਮਦਾਸ ਨਗਰ ਗਿਲਵਾਲੀ ਗੇਟ, ਸ਼ਮਸ਼ੇਰ ਸਿੰਘ ਵਾਸੀ ਛਿੱਡਣ ਪਿੰਡ ਲੋਪੋਕੇ, ਕਰਮਜੀਤ ਸਿੰਘ ਉਰਫ਼ ਬੌਬੀ ਅਨੰਗੜ੍ਹ ਨੇੜੇ ਪੁਰਾਣਾ ਥਾਣਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਥਾਣਾ ਗੇਟ ਹਕੀਮਾਂ ਦੀ ਪੁਲਿਸ ਨੂੰ ਪੁਖਤਾ ਇਤਲਾਹ ਮਿਲੀ ਸੀ ਕਿ ਕੁਲਦੀਪ ਸਿੰਘ ਉਰਫ਼ ਚੌਹਾਨ ਅਤੇ ਉਸਦਾ ਲੜਕਾ ਲਵ ਵਾਸੀ ਅੰਨਗੜ ਜੋ ਕਿ ਘਰ ਵਿਚ ਗ਼ੈਰ-ਕਾਨੂੰਨੀ ਤਰੀਕੇ ਨਾਲ ਨਸ਼ਾ ਛੁਡਾਊ ਕੇਂਦਰ ਚਲਾ ਰਹੇ ਹਨ। ਇਤਲਾਹ ਅਨੁਸਾਰ ਉਕਤ ਕੇਂਦਰ ਵਿਚ ਕਰੀਬ 43 ਵਿਅਕਤੀਆਂ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਬੰਦ ਕਰਕੇ ਰੱਖਿਆ ਗਿਆ ਸੀ, ਜਦਕਿ ਉੱਥੇ ਕਿਸੇ ਵੀ ਤਰ੍ਹਾਂ ਦੀ ਲੋੜੀਂਦੀ ਮੈਡੀਕਲ ਸਹੂਲਤ ਉਪਲਬੱਧ ਨਹੀਂ ਸੀ। ਇਸ ਗ਼ੈਰ-ਕਾਨੂੰਨੀ ਗਤੀਵਿਧੀ ਵਿਚ ਸਿਮਰਨਜੀਤ ਸਿੰਘ, ਜਸ਼ਪਾਲ ਸਿੰਘ, ਅਮਨਦੀਪ ਸਿੰਘ, ਸ਼ਮਸ਼ੇਰ ਸਿੰਘ ਅਤੇ ਕਰਮਜੀਤ ਸਿੰਘ ਉਰਫ਼ ਬੌਬੀ ਵੀ ਸ਼ਾਮਿਲ ਸਨ, ਜਿਨ੍ਹਾਂ ਨੂੰ ਤਨਖ਼ਾਹ ‘ਤੇ ਰੱਖ ਕੇ ਕੇਂਦਰ ਚਲਾਇਆ ਜਾ ਰਿਹਾ ਸੀ। ਇਸ ਸੰਬੰਧੀ ਥਾਣਾ ਗੇਟ ਹਕੀਮਾਂ ਵਿਖੇ ਮਾਮਲਾ ਦਰਜ ਕੀਤਾ ਗਿਆ। ਏ. ਐੱਸ. ਆਈ. ਗੁਰਪ੍ਰੀਤ ਸਿੰਘ ਨੇ ਪੁਲਿਸ ਪਾਰਟੀ ਅਤੇ ਸਿਹਤ ਵਿਭਾਗ ਦੀ ਟੀਮ ਨਾਲ ਤੁਰੰਤ ਛਾਪੇਮਾਰੀ ਕਰਕੇ ਕਰਕੇ ਮੌਕੇ ਤੋਂ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਦੇ ਨਾਲ ਹੀ ਉੱਥੇ ਮੌਜੂਦ 43 ਵਿਅਕਤੀਆਂ ਨੂੰ ਸੁਰੱਖਿਅਤ ਰੈਸਕਿਊ ਕਰਕੇ ਸਿਹਤ ਵਿਭਾਗ ਦੀ ਨਿਗਰਾਨੀ ਹੇਠ ਸਵਾਮੀ ਵਿਵੇਕਾਨੰਦ ਡੀ-ਐਡਿਕਸ਼ਨ ਸੈਂਟਰ ਵਿਚ ਦਾਖਲ ਕਰਵਾਇਆ ਗਿਆ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਨਾਲ ਆਤਮ ਨਿਰਭਰ ਪੰਜਾਬ ਬਣਨ ਲਈ ਕਈ ਵਿਕਾਸ ਤੇ ਜਨਸੁਧਾਰ ਯੋਜਨਾਵਾਂ ਦੀ ਮਿਲੇਗੀ ਸੌਗਾਤ-... ਅਗਲੀ ਖ਼ਬਰ ਚਾਰ ਸਾਲਾਂ ਤੋਂ ਪੈਨਸ਼ਨ ਲੈਣ ਲਈ ਠੋਕਰਾਂ ਖਾ ਰਹੀ ਹੈ ਸਾਬਕਾ ਫ਼ੌਜੀ ਦੀ ਬਜ਼ੁਰਗ ਘਰਵਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।