06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਜੈ ਸ੍ਰੀ ਕ੍ਰਿਸ਼ਨੀਆ ਮੰਦਰ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਅਜੀਤ ਡੈਸਕ 17-07-2026

ਅੰਮ੍ਰਿਤਸਰ, 16 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਚੌਕ ਪਾਸੀਆਂ ਸਥਿਤ ਅਧਿਆਤਮਿਕ ਕੇਂਦਰ ਜੈ ਸ੍ਰੀ ਕ੍ਰਿਸ਼ਨੀਆ ਮੰਦਰ ‘ਚ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ‘ਚ ਸ਼ਰਧਾਲੂਆਂ ਨੇ ਸ੍ਰੀ ਠਾਕੁਰ ਜੀ ਦਾ ਮੰਗਲ ਅਭਿਸ਼ੇਕ ਕਰਕੇ ਪੂਜਾ ਅਰਚਨਾ ਕੀਤੀ। ਮੰਦਰ ਦੇ ਸੰਚਾਲਕ ਸੰਤ ਡਾ. ਸਾਗਰ ਮੁਨੀ ਸ਼ਾਸਤਰੀ ਨੇ ਸ਼ਰਧਾਲੂਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਸਾਉਣ ਮਹੀਨੇ ਦੀ ਸੰਗਰਾਂਤ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸਾਡੇ ਤਿਉਹਾਰ ਸਾਡਾ ਮਾਣ ਹਨ। ਸਾਨੂੰ ਆਪਣੀ ਸੰਸਕ੍ਰਿਤੀ ਨਾਲ ਜੁੜੇ ਰਹਿਣਾ ਚਾਹੀਦਾ ਹੈ ਕਿਉਂਕਿ ਇਹ ਸਾਡੀ ਸੱਚੀ ਵਿਰਾਸਤ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਧਾਰਮਿਕ ਸੰਗਠਨਾਂ ਨਾਲ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ। ਇਸ ਤੋਂ ਬਾਅਦ ਮੰਗਲਾਆਰਤੀ ਕੀਤੀ ਗਈ ਅਤੇ ਗੀਤਾ ਦੇ ਪਾਠ ਰਾਹੀਂ ਵਿਸ਼ਵ ਦੇ ਕਲਿਆਣ ਲਈ ਪ੍ਰਾਰਥਨਾ ਕੀਤੀ ਗਈ। ਇਸ ਮੌਕੇ ਅਰੁਣ ਕੁਮਾਰ, ਨੀਲਮ ਮਹਾਜਨ, ਗੌਤਮ ਸਰੀਨ, ਦੇਵਦਾਸ ਬਾਵਾ, ਕਮਲੇਸ਼ ਸੈਣੀ, ਕਿਰਨ ਮਲਹੋਤਰਾ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਏਡਿਡ ਸਕੂਲ ਯੂਨੀਅਨ ਵਲੋਂ ਸਿੱਖਿਆ ਵਿਭਾਗ ਤੇ ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਖ਼ਿਲਾਫ਼ ਤਿੱਖੇ ਸੰਘਰਸ਼ ਦਾ ਐਲਾਨ ਅਗਲੀ ਖ਼ਬਰ 2025 ਬਾਰ੍ਹਵੀਂ ਪਾਸ ਵਿਦਿਆਰਥੀਆਂ ਲਈ ਸਤੰਬਰ-ਅਕਤੂਬਰ ਇਨਟੇਕ ਨਿਊਜ਼ੀਲੈਂਡ ਜਾਣ ਦਾ ਸੁਨਹਿਰੀ ਮੌਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।