07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਪ੍ਰਧਾਨ ਮੰਤਰੀ ਦਾ ਅੱਜ ਦਾ ਜਲੰਧਰ ਦੌਰਾ ਇਤਿਹਾਸਕ ਹੋਵੇਗਾ-ਅਕਸ਼ੈ ਸ਼ਰਮਾ

ਅਜੀਤ ਡੈਸਕ 17-07-2026

ਅੰਮ੍ਰਿਤਸਰ, 16 ਜੁਲਾਈ (ਜਸਵੰਤ ਸਿੰਘ ਜੱਸ)-ਸਥਾਨਕ ਹਲਕਾ ਉੱਤਰੀ ਤੋਂ ਸੀਨੀਅਰ ਭਾਜਪਾ ਆਗੂ ਅਕਸ਼ੈ ਸ਼ਰਮਾ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 17 ਜੁਲਾਈ ਦਾ ਜਲੰਧਰ ਦੌਰਾ ਪੰਜਾਬ ਦੇ ਹਰ ਵਰਗ ਲਈ ਇਤਿਹਾਸਕ ਸਾਬਤ ਹੋਵੇਗਾ। ਜਾਰੀ ਬਿਆਨ ਵਿਚ ਉਨ੍ਹਾਂ ਕਿਹਾ ਕਿ ਜਦੋਂ ਵੀ ਪ੍ਰਧਾਨ ਮੰਤਰੀ ਪੰਜਾਬ ਆਉਂਦੇ ਹਨ, ਉਹ ਸੂਬੇ ਲਈ ਵਿਕਾਸ ਦੀਆਂ ਨਵੀਆਂ ਸੌਗਾਤਾਂ ਲੈ ਕੇ ਆਉਂਦੇ ਹਨ ਅਤੇ ਇਸ ਵਾਰ ਵੀ ਉਹ ਕਰੋੜਾਂ ਰੁਪਏ ਦੀਆਂ ਵਿਕਾਸ ਯੋਜਨਾਵਾਂ ਦਾ ਲੋਕ ਅਰਪਣ ਅਤੇ ਸ਼ੁਭ ਆਰੰਭ ਕਰਨਗੇ। ਅਕਸ਼ੈ ਨੇ ਕਿਹਾ ਕਿ ਆਪਣੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਵਲੋਂ ਜਲੰਧਰ ਕੈਂਟ, ਮੋਹਾਲੀ, ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਮੁੜ ਵਿਕਸਤ ਅਤੇ ਆਧੁਨਿਕ ਰੇਲਵੇ ਸਟੇਸ਼ਨਾਂ ਦਾ ਉਦਘਾਟਨ ਕਰਨ ਤੋਂ ਇਲਾਵਾ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਈ ਮਹੱਤਵਪੂਰਨ ਹਾਈਵੇ ਪ੍ਰੋਜੈਕਟਾਂ ਦਾ ਵੀ ਉਦਘਾਟਨ ਕੀਤਾ ਜਾਵੇਗਾ। ਸਿਹਤ ਸੇਵਾਵਾਂ ਦੇ ਵਿਸਥਾਰ ਲਈ ਪੀ. ਜੀ. ਆਈ. ਚੰਡੀਗੜ੍ਹ ਵਿਚ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ ਹੋਵੇਗੀ, ਜਦਕਿ ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਲਈ ਮਲਟੀਪਰਪਜ਼ ਆਡੀਟੋਰੀਅਮ ਦਾ ਵੀ ਉਦਘਾਟਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਇਹ ਦੌਰਾ ਪੰਜਾਬ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਵੇਗਾ।

ਪਿਛਲੀ ਖ਼ਬਰ ਅਜੀਤ ਵਿਦਿਆਲਿਆ ਸਕੂਲ ਵਿਖੇ ਪ੍ਰਿੰ: ਸੁਧੀਰ ਮਹਾਜਨ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਅਗਲੀ ਖ਼ਬਰ ਪਿੰਡ ਧਰਮਪੁਰ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।