07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਅਸ਼ਵਨੀ ਕੁਮਾਰ (ਨਾਮੇਸ਼ਾਹ) ਭਾਰਤੀਯ ਵਪਾਰ ਮੰਡਲ ਸਵਰਨਕਾਰ ਸੰਘ ਪੰਜਾਬ ਦੇ ਪ੍ਰਧਾਨ ਬਣੇ

ਅਜੀਤ ਡੈਸਕ 17-07-2026

ਅੰਮ੍ਰਿਤਸਰ, 16 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਭਾਰਤੀਯ ਵਪਾਰ ਮੰਡਲ ਪੰਜਾਬ ਵਲੋਂ ਅਸ਼ਵਨੀ ਕੁਮਾਰ ਨਾਮੇਸ਼ਾਹ ਨੂੰ ਭਾਰਤੀਯ ਵਪਾਰ ਮੰਡਲ ਸਵਰਨਕਾਰ ਸੰਘ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ। ਇਸ ਦੇ ਨਾਲ ਹੀ ਨਰਿੰਦਰ ਕੁਮਾਰ ਪੁਰੀ ਨੂੰ ਭਾਰਤੀਯ ਵਪਾਰ ਮੰਡਲ ਇੰਡਸਟਰੀ ਸੈੱਲ ਪੰਜਾਬ ਦਾ ਪ੍ਰਧਾਨ ਬਣਾਇਆ। ਇਸ ਮੌਕੇ ਮੰਡਲ ਦੇ ਪੰਜਾਬ ਪ੍ਰਧਾਨ ਰਾਜੀਵ ਅਨੇਜਾ ਨੇ ਕਿਹਾ ਕਿ ਅੱਜ ਮੰਡਲ ਵਲੋਂ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਉਹ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ, ਹਰੇਕ ਵਪਾਰਕ ਭਾਈਚਾਰੇ ਦਾ ਸਮਰਥਨ ਕਰਨਗੇ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਨਵੇਂ ਨਿਯੁਕਤ ਮੈਂਬਰ 19 ਜੁਲਾਈ ਨੂੰ ਸਹੁੰ ਚੁੱਕ ਸਮਾਰੋਹ ‘ਚ ਆਪਣੇ ਨਿਯੁਕਤੀ ਪੱਤਰ ਪ੍ਰਾਪਤ ਕਰਨਗੇ।

ਪਿਛਲੀ ਖ਼ਬਰ ਪਿੰਡ ਮਰਗਿੰਦਪੁਰਾ ਦੇ ਵਿਅਕਤੀ ਨੇ ਪੰਚਾਇਤ ਤੇ ਲਗਾਏ ਗਲਤ ਪਾਈਪ ਲਾਈਨ ਪਾਉਣ ਦੇ ਦੋਸ਼ ਅਗਲੀ ਖ਼ਬਰ ਅੰਮ੍ਰਿਤਸਰ ’ਚ ਵੱਡੀ ਅੱਤਵਾਦੀ ਘਟਨਾ ਟਲੀ : ਆਈ.ਐੱਸ.ਆਈ. ਦਾ ਕਾਰਕੁੰਨ ਹੈਂਡ ਗ੍ਰਨੇਡ ਤੇ ਪਿਸਤੌਲ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।