12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਕੈਬਨਿਟ ਮੰਤਰੀ ਈ.ਟੀ.ਓ. ਵਲੋਂ ਨਵ-ਨਿਯੁਕਤ ਚੇਅਰਮੈਨ ਸਰਬਜੋਤ ਸਿੰਘ ਧੰਜਲ ਦਾ ਸਨਮਾਨ

ਅਜੀਤ ਡੈਸਕ 19-07-2026
ਅੰਮ੍ਰਿਤਸਰ, 18 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਸਰਕਾਰ ਵਲੋਂ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਨਵਨਿਯੁਕਤ ਚੇਅਰਮੈਨ ਸਰਬਜੋਤ ਸਿੰਘ ਧੰਜਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਵਧਾਈ । ਇਸ ਮੌਕੇ ਉਨ੍ਹਾਂ ਨਾਲ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਇੰਚਾਰਜ ਜਰਨੈਲ ਸਿੰਘ ਢੋਟ, ਚੇਅਰਮੈਨ ਮਾਰਕੀਟ ਕਮੇਟੀ ਗੁਰਵਿੰਦਰ ਸਿੰਘ, ਸਤਨਾਮ ਸਿੰਘ ਮਠਾੜੂ, ਇੰਸਪੈਕਟਰ ਨਿਸ਼ਾਨ ਸਿੰਘ ਸਮੇਤ ਪਾਰਟੀ ਦੇ ਹੋਰ ਆਗੂ ਵੀ ਹਾਜ਼ਰ ਸਨ। ਇਸ ਮੌਕੇ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਰਬਜੋਤ ਸਿੰਘ ਧੰਜਲ ਇਕ ਸਮਰਪਿਤ, ਮਿਹਨਤੀ ਅਤੇ ਪਾਰਟੀ ਦੇ ਪੁਰਾਣੇ ਵਰਕਰ ਹਨ । ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਦੀ ਲੰਬੇ ਸਮੇਂ ਦੀ ਨਿਸ਼ਠਾ, ਮਿਹਨਤ ਅਤੇ ਲੋਕ ਸੇਵਾ ਨੂੰ ਦੇਖਦਿਆਂ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ । ਮੰਤਰੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਧੰਜਲ ਦੀ ਅਗਵਾਈ ਹੇਠ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਨੂੰ ਨਵੀਂ ਗਤੀ ਦੇਵੇਗਾ ਅਤੇ ਸ਼ਹਿਰ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਲੋਕ ਭਲਾਈ ਨਾਲ ਜੁੜੇ ਪ੍ਰੋਜੈਕਟਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾਵੇਗਾ। ਇਸ ਦੌਰਾਨ ਚੇਅਰਮੈਨ ਸਰਬਜੋਤ ਸਿੰਘ ਧੰਜਲ ਨੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਅਤੇ ਪਾਰਟੀ ਲੀਡਰਸ਼ਿਪ ਵਲੋਂ ਉਨ੍ਹਾਂ ‘ਤੇ ਪ੍ਰਗਟਾਏ ਗਏ ਵਿਸ਼ਵਾਸ ‘ਤੇ ਪੂਰੀ ਤਰ੍ਹਾਂ ਖਰਾ ਉਤਰਨ ਲਈ ਕੰਮ ਕਰਨਗੇ ।
ਪਿਛਲੀ ਖ਼ਬਰ ਏ.ਆਈ. ਪਾਵਰਡ 3-ਡੀ ਰੋਬੋਲੈਂਸ ਤਕਨੀਕ ਨਾਲ ਮਰੀਜ਼ ਦੇ ਦੋਵੇਂ ਗੋਡੇ ਬਦਲੇ-ਡਾ. ਰਣਜੀਤ ਸਿੰਘ ਅਗਲੀ ਖ਼ਬਰ ਪਹਿਲਾਂ ਬਣਾਇਆ ਇਤਿਹਾਸਕ ਰਾਮ ਬਾਗ ’ਚ ਗੰਦਗੀ ਦਾ ਡੰਪ; ਮਾਮਲਾ ਜਨਤਕ ਹੋਣ ’ਤੇ ਲਗਾਈ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।