12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਵਿਸੇਸ਼ ਲੋਕ ਅਦਾਲਤ ’ਚ 37 ਮਾਮਲਿਆਂ ਦਾ ਆਪਸੀ ਸਹਿਮਤੀ ਨਾਲ ਹੋਇਆ ਨਿਪਟਾਰਾ

ਅਜੀਤ ਡੈਸਕ 19-07-2026
ਅੰਮ੍ਰਿਤਸਰ, 18 ਜੁਲਾਈ (ਰੇਸ਼ਮ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੇ ਤਹਿਤ ਆਯੋਜਿਤ ਵਿਸ਼ੇਸ਼ ਲੋਕ ਅਦਾਲਤ ਲੰਬੇ ਸਮੇਂ ਤੋਂ ਲੰਬਿਤ ਪਏ ਮੁਕੱਦਮਿਆਂ ਦੇ ਆਪਸੀ ਸਹਿਮਤੀ ਨਾਲ ਨਿਪਟਾਰੇ ਅਤੇ ਲੋਕਾਂ ਨੂੰ ਤੁਰੰਤ ਤੇ ਸਸਤਾ ਨਿਆਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਆਯੋਜਿਤ ਕੀਤੀ । ਵਿਸੇਸ਼ ਲੋਕ ਅਦਾਲਤ ‘ਚ 391 ਕੇਸਾਂ ਦੀ ਸੁਣਵਾਈ ਕੀਤੀ ਗਈ, ਜਿਸ ‘ਚੋਂ 37 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ ਤੇ 51 ਲੱਖ ਤੋਂ ਵਧੇਰੇ ਰਕਮ ਦੇ ਸਮਝੋਤੇ ਕਰਵਾਏ ਗਏ । ਇਹ ਵਿਸ਼ੇਸ਼ ਲੋਕ ਅਦਾਲਤ ਲਈ ਕੁੱਲ 5 ਬੈਂਚਾਂ ਦਾ ਗਠਨ ਕੀਤਾ ਗਿਆ ਸੀ ਜਿਸ ’ਚ ਅਮਨਦੀਪ ਕੌਰ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਅਮਨਦੀਪ ਸਿੰਘ ਘੁੰਮਣ ਨਿਆਂਇਕ ਮੈਜਿਸਟ੍ਰੇਟ ਪਹਿਲੀ ਸ਼੍ਰੇਣੀ, ਗਗਨਦੀਪ ਸਿੰਘ ਕੈਂਥ ਨਿਆਂਇਕ ਮੈਜਿਸਟ੍ਰੇਟ ਪਹਿਲੀ ਸ਼੍ਰੇਣੀ, ਸਤਵਿੰਦਰਜੀਤ ਕੌਰ, ਨਿਆਂਇਕ ਮੈਜਿਸਟ੍ਰੇਟ ਪਹਿਲੀ ਸ਼੍ਰੇਣੀ ਅਜਨਾਲਾ ਅਤੇ ਰਮਨਦੀਪ ਕੌਰ ਨਿਆਂਇਕ ਮੈਜਿਸਟ੍ਰੇਟ ਪਹਿਲੀ ਸ਼੍ਰੇਣੀ ਬਾਬਾ ਬਕਾਲਾ ਸਾਹਿਬ ਸ਼ਾਮਿਲ ਸਨ ।
ਪਿਛਲੀ ਖ਼ਬਰ ਅਜਨਾਲਾ ਨੇੜਲੇ ਪਿੰਡ ਲੱਖੂਵਾਲ ’ਚ ਪੁਲਿਸ ਦਾ ਵੱਡਾ ਐਕਸ਼ਨ ਅਗਲੀ ਖ਼ਬਰ ਏ.ਆਈ. ਪਾਵਰਡ 3-ਡੀ ਰੋਬੋਲੈਂਸ ਤਕਨੀਕ ਨਾਲ ਮਰੀਜ਼ ਦੇ ਦੋਵੇਂ ਗੋਡੇ ਬਦਲੇ-ਡਾ. ਰਣਜੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।