12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਸੁਖਬੀਰ ਸਿੰਘ ਬਾਦਲ ਦਾ ਮਾਝਾ ਖੇਤਰ ਦੇ ਧੁੱਸੀ ਬੰਨ੍ਹਾਂ ਦਾ ਦੌਰਾ ਅੱਜ

ਅਜੀਤ ਡੈਸਕ 21-07-2026

ਅੰਮ੍ਰਿਤਸਰ, 20 ਜੁਲਾਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਕੱਲ੍ਹ 21 ਜੁਲਾਈ ਨੂੰ ਮਾਝੇ ਦੇ ਅੰਮ੍ਰਿਤਸਰ ਤੇ ਗੁਰਦਾਸਪੁਰ ਖੇਤਰਾਂ ਦਾ ਦੌਰਾ ਕਰਨਗੇ। ਪ੍ਰਾਪਤ ਵੇਰਵਿਆਂ ਅਨੁਸਾਰ ਸੁਖਬੀਰ ਸਿੰਘ ਬਾਦਲ ਕੱਲ੍ਹ ਸਵੇਰੇ 11 ਵਜੇ ਅੰਮ੍ਰਿਤਸਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਤੋਂ ਪਾਰਟੀ ਦੇ ਹਲਕਾ ਇੰਚਾਰਜਾਂ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸ੍ਰੀ ਗੁਰੂ ਰਾਮਦਾਸ ਜੀ ਮੈਡੀਕਲ ਕਾਲਜ ਵੱਲ੍ਹਾ ਵਿਖੇ ਮੀਟਿੰਗ ਕਰਕੇ ਆਉਂਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੌਜੂਦਾ ਹਾਲਾਤਾਂ ‘ਤੇ ਵਿਚਾਰ ਚਰਚਾ ਕਰਨਗੇ। ਇਸ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਵੀ ਸ਼ਾਮਿਲ ਹੋਣ ਦੀ ਸੰਭਾਵਨਾ ਹੈ । ਇਸ ਉਪਰੰਤ ਸੁਖਬੀਰ ਸਿੰਘ ਬਾਦਲ ਕਰੀਬ 12.30 ਵਜੇ ਅੰਮ੍ਰਿਤਸਰ ਜ਼ਿਲ੍ਹੇ ਦੇ ਰਮਦਾਸ ਨੇੜਲੇ ਪਿੰਡ ਘੋਨੇਵਾਹਲਾ ਵਿਖੇ ਦਰਿਆ ‘ਤੇ ਬਣੇ ਧੁੰਸੀ ਬੰਨ੍ਹ ਅਤੇ ਇਸ ਉਪਰੰਤ ਕਰੀਬ 1.30 ਵਜੇ ਜ਼ਿਲ੍ਹਾ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਧੁੱਸੀ ਬੰਨ੍ਹ ਦਾ ਦੌਰਾ ਕਰਨਗੇ ਤੇ ਬਰਸਾਤਾਂ ਤੋਂ ਪਹਿਲਾਂ ਹਾਲਾਤਾਂ ਦਾ ਜਾਇਜ਼ਾ ਲੈਣਗੇ।

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਵਿਦਿਆਰਥੀਆਂ ਦਾ ‘ਨੀਟ’ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਲੀਗਲ ਏਡ ਡਿਫੈਂਸ ਕੌਂਸਲ ਨੀਤੀ ਖ਼ਿਲਾਫ਼ ਅੰਮ੍ਰਿਤਸਰ ’ਚ ਵਕੀਲ ਬੈਠੇ ਭੁੱਖ ਹੜਤਾਲ ’ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।