12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਡੱਬਵਾਲੀ ਅਤੇ ਪਿੰਡ ਸੱਕਾ ਵਾਲੀ ’ਚ ਬੇਅਦਬੀ ਦੀ ਪ੍ਰਧਾਨ ਧਾਮੀ ਵਲੋਂ ਸਖ਼ਤ ਨਿੰਦਾ

ਅਜੀਤ ਡੈਸਕ 21-07-2026

ਅੰਮ੍ਰਿਤਸਰ, 20 ਜੁਲਾਈ (ਜੱਸ)-ਡੱਬਵਾਲੀ ’ਚ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੱਕਾ ਵਾਲੀ ਵਿਚ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ ਸਾਹਮਣੇ ਆਉਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਬੀਤੇ ਕੁਝ ਸਮੇਂ ਤੋਂ ਪਾਵਨ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਅਜਿਹੇ ਮਾਮਲਿਆਂ ਵਿਚ ਗੰਭੀਰਤਾ ਅਤੇ ਸਖ਼ਤੀ ਨਾਲ ਕਾਰਵਾਈ ਨਾ ਹੋਣ ਕਾਰਨ ਦੋਸ਼ੀਆਂ ਦੇ ਹੌਂਸਲੇ ਲਗਾਤਾਰ ਵਧ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਨਾਮ ’ਤੇ ਵੱਖ-ਵੱਖ ਧਿਰਾਂ ਵਲੋਂ ਸਿਆਸਤ ਤਾਂ ਕੀਤੀ ਜਾ ਰਹੀ ਹੈ, ਪ੍ਰੰਤੂ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਅਤੇ ਇਸ ਪਿੱਛੇ ਸਾਜ਼ਿਸ਼ ਕਰਨ ਵਾਲਿਆਂ ਨੂੰ ਸਾਹਮਣੇ ਲਿਆਉਣ ਲਈ ਸਰਕਾਰ ਵਲੋਂ ਕੋਈ ਗੰਭੀਰ ਯਤਨ ਨਹੀਂ ਕੀਤਾ ਜਾ ਰਿਹਾ । ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਫਰਜ਼ ਹੈ ਕਿ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਅਜਿਹੀਆਂ ਘਟਨਾਵਾਂ ਦੇ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਵੀ ਸਾਹਮਣੇ ਲਿਆਏ।

ਪਿਛਲੀ ਖ਼ਬਰ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਮੁੜ ਖੋਲ੍ਹਿਆ ਜਾਵੇ-ਜਥੇਦਾਰ 96 ਕਰੋੜੀ ਅਗਲੀ ਖ਼ਬਰ ਛੇਹਰਟਾ ’ਚ ਖੜ੍ਹੀ ਥਾਰ ਗੱਡੀ ’ਚੋਂ ਵਿਅਕਤੀ ਦੀ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।