11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਪ੍ਰੋ: ਚਾਵਲਾ ਨੇ ਪ੍ਰਧਾਨ ਮੰਤਰੀ ਦੇ ਨਾਂਅ ਲਿਖਿਆ ਖੁੱਲ੍ਹਾ ਪੱਤਰ

ਅਜੀਤ ਡੈਸਕ 21-07-2026

ਅੰਮ੍ਰਿਤਸਰ, 20 ਜੁਲਾਈ (ਹਰਮਿੰਦਰ ਸਿੰਘ)- ਭਾਜਪਾ ਦੀ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਮੰਤਰੀ ਪੰਜਾਬ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਪ੍ਰਧਾਨ ਮੰਤਰੀ ਦੇ ਨਾਂਅ ਇਕ ਖੁੱਲ੍ਹਾ ਪੱਤਰ ਲਿਖਦੇ ਹੋਏ ਕਿਹਾ ਕਿ ਆਪ ਦੇ ਧਿਆਨ ‘ਚ ਆਇਆ ਹੋਵੇਗਾ ਕਿ ਬੀਤੇ ਦਿਨ ਅੰਮ੍ਰਿਤਸਰ ‘ਚ 75 ਸਾਲਾ ਵਿਅਕਤੀ ਨੂੰ ਕੁੱਤਿਆਂ ਨੇ ਨੋਚ ਨੋਚ ਕੇ ਖਾ ਲਿਆ। ਇਸ ਤੋਂ ਇਲਾਵਾ, ਇਸ ਹਫ਼ਤੇ ਕੁੱਤਿਆਂ ਦੇ ਤਿੰਨ ਤੋਂ ਵੱਧ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ । ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਲਿਖ ਚੁੱਕੇ ਹਨ ਕੁੱਤਿਆਂ ਦੇ ਚੀਕਣ, ਭੌਂਕਣ ਅਤੇ ਲੜਨ ਦੀਆਂ ਆਵਾਜ਼ਾਂ ਕਾਰਨ ਰਾਤ ਨੂੰ ਅਸ਼ਾਂਤੀ ਫੈਲਾਉਂਦੇ ਹਨ ਸੁਪਰੀਮ ਕੋਰਟ ਦਾ ਫੈਸਲਾ ਆਸ਼ਾਜਨਕ ਸੀ ਪਰ ਉਸ ਤੋਂ ਬਾਅਦ ਵੀ ਰਾਜ ਸਰਕਾਰਾਂ ਅਤੇ ਕੇਂਦਰ ਸਰਕਾਰ ਇਸਨੂੰ ਲਾਗੂ ਕਰਨ ਵਿਚ ਅਸਫਲ ਰਹੀਆਂ ਹਨ । ਉਨ੍ਹਾਂ ਕਿਹਾ ਕਿ ਅਕਸਰ ਹੀ ਲਵਾਰਿਸ ਕੁੱਤਿਆਂ ਦੀ ਨਸਬੰਦੀ ਦੀ ਗੱਲ ਹੁੰਦੀ ਹੈ, ਅਤੇ ਨਸਬੰਦੀ ਤੋਂ ਬਾਅਦ, ਕੁੱਤਿਆਂ ਨੂੰ ਮੁੜ ਉਸੇ ਜਗ੍ਹਾ ’ਤੇ ਛੱਡ ਦਿੱਤਾ ਜਾਂਦਾ ਹੈ। ਉਨ੍ਹਾਂ ਸਵਾਲ ਕਰਦੇ ਹੋਏ ਕਿਹਾ ਕਿ ਕੀ ਕੁੱਤੇ ਨਸਬੰਦੀ ਤੋਂ ਬਾਅਦ ਚੀਕਣਾ ਅਤੇ ਭੌਂਕਣਾਂ ਅਤੇ ਵੱਢਣਾ ਬੰਦ ਕਰ ਦੇਣਗੇ? ਜਾਂ ਕੀ ਨਸਬੰਦੀ ਤੋਂ ਬਾਅਦ ਸ਼ਹਿਰ ਦੀਆਂ ਸੜਕਾਂ ਤੋਂ ਕੁੱਤੇ ਗਾਇਬ ਹੋ ਜਾਣਗੇ? ਉਨ੍ਹਾਂ ਕਿਹਾ ਕਿ ਹੁਣ ਤੱਕ, ਪੰਜਾਬ ਸਮੇਤ ਕਿਸੇ ਵੀ ਰਾਜ ਨੇ ਨਿਯਮਾਂ ਅਨੁਸਾਰ ਕੁੱਤਿਆਂ ਲਈ ਘੇਰੇ ਨਹੀਂ ਬਣਾਏ । ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਲਵਾਰਿਸ ਕੁੱਤਿਆਂ ਦੇ ਕਹਿਰ ਤੋਂ ਲੋਕਾਂ ਨੂੰ ਬਚਾਇਆ ਜਾਵੇ ਅਤੇ ਸਪਰੀਮ ਕੋਰਟ ਦੇ ਆਦੇਸ਼ਾਂ ਦਾ ਪਾਲਣ ਕੀਤਾ ਜਾਵੇ।

ਪਿਛਲੀ ਖ਼ਬਰ ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਦਾ ਕਲੱਸਟਰ ਪੱਧਰੀ ਡੀ. ਏ. ਵੀ. ਰਾਸ਼ਟਰੀ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਵਿਧਾਇਕਾ ਜੀਵਨਜੋਤ ਕੌਰ ਵਲੋਂ ਆਧੁਨਿਕ ਖੇਡ ਢਾਂਚੇ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।