ਅੰਮ੍ਰਿਤਸਰ, 21 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਸੈਂਕੜੇ ਵਿਦਿਆਰਥੀਆਂ ’ਤੇ ਕੀਤੇ ਲਾਠੀਚਾਰਜ ਦੀ ਕ੍ਰਿਸਚੀਅਨ ਨੈਸ਼ਨਲ ਫਰੰਟ ਦੇ ਰਾਸ਼ਟਰੀ ਪ੍ਰਧਾਨ ਲਾਰੈਂਸ ਚੌਧਰੀ ਨੇ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਤੇ ਕੇਂਦਰ ਸਰਕਾਰ ਦੇ ਇਸ ਜ਼ੁਲਮ ਨੇ ਜਰਨਲ ਡਾਇਰ ਦੇ ਜਲ੍ਹਿਆਂਵਾਲਾ ਬਾਗ ਦੇ ਜ਼ੁਲਮ ਨੂੰ ਯਾਦ ਕਰਵਾ ਦਿੱਤਾ ਹੈ। ਇਸ ਕਾਰਵਾਈ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਰਕਾਰ ਫਾਸੀਵਾਦੀ ਹੈ ਕਿਉਂਕਿ ਕੋਈ ਵੀ ਲੋਕਤਾਂਤਰਿਕ ਸਰਕਾਰ ਆਪਣੇ ਲੋਕਾਂ ਤੇ ਖਾਸ ਕਰ ਬੱਚਿਆਂ ‘ਤੇ ਜ਼ੁਲਮ ਨਹੀਂ ਕਰਦੀ। ਉਨ੍ਹਾਂ ਵਿਦਿਆਰਥੀਆਂ ਨੂੰ ਅਰਬਨ ਨਕਸਲੀ ਅਤੇ ਪਾਕਿਸਤਾਨੀ ਕਹਿਣ ਵਾਲੇ ਭਾਜਪਾ ਆਗੂਆਂ ਦੇ ਬਿਆਨਾਂ ਦਾ ਵੀ ਖੰਡਨ ਕਰਦਿਆਂ ਕਿਹਾ ਕਿ ਸ਼ਾਂਤਮਈ ਤਰੀਕੇ ਨਾਲ ਪਿਛਲੇ 20 ਦਿਨ ਤੋਂ ਸ਼ਾਂਤੀਪੂਰਨ ਸੰਘਰਸ਼ ਕਰ ਰਹੇ ਵਿਦਿਆਰਥੀਆਂ ਨਾਲ ਕੇਂਦਰ ਦੀ ਫਾਸੀਵਾਦ ਸਰਕਾਰ ਨੇ ਗੱਲਬਾਤ ਕਰਨ ਦੀ ਬਜਾਏ ਭੁੱਖ ਹੜਤਾਲ ‘ਤੇ ਬੈਠੇ ਸਮਾਜਿਕ ਕਾਰਕੁਨ ਸੋਨਮ ਵਾਂਗਚੁੱਕ ਨੂੰ ਘੜੀਸ ਕੇ ਲਿਜਾਣਾ ਅਤੇ ਪੁਲਿਸ ਦੇ ਜਬਰ ਨਾਲ ਵਿਦਿਆਰਥੀਆਂ ਦੇ ਧਰਨੇ ਨੂੰ ਖ਼ਤਮ ਕਰਨਾ ਮੋਦੀ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਨੂੰ ਦਰਸਾਉਂਦਾ ਹੈ।
ਪੁਲਿਸ ਦੇ ਜਬਰ ਨਾਲ ਵਿਦਿਆਰਥੀਆਂ ਦੇ ਧਰਨੇ ਨੂੰ ਖ਼ਤਮ ਕਰਨਾ ਮੋਦੀ ਸਰਕਾਰ ਦੀ ਤਾਨਾਸ਼ਾਹੀ-ਲਾਰੈਂਸ ਚੌਧਰੀ
ਅਜੀਤ ਡੈਸਕ
22-07-2026