02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਬਿਜਲੀ ਕਾਮਿਆਂ ਵਲੋਂ ਸਮੂਹਿਕ ਛੁੱਟੀ ਲੈ ਕੇ ਡੀ.ਸੀ. ਦਫ਼ਤਰ ਦੇ ਬਾਹਰ ਧਰਨਾ

ਅਜੀਤ ਡੈਸਕ 23-07-2026
ਅੰਮ੍ਰਿਤਸਰ, 22 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਪਾਵਰਕਾਮ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਂਝੇ ਮੋਰਚੇ ਦੇ ਫੈਸਲੇ ਅਨੁਸਾਰ ਸਮੁੱਚੇ ਬਿਜਲੀ ਕਾਮਿਆ ਨੇ ਅੱਜ ਸਮੂਹਿਕ ਛੁੱਟੀ ਲੈ ਕੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਨਰਿੰਦਰ ਬੱਲ ਸੂਬਾ ਵਰਕਿੰਗ ਜਰਨਲ ਸਕੱਤਰ ਅਤੇ ਜੋਗਿੰਦਰ ਸਿੰਘ ਸੂਬਾਈ ਆਗੂ ਦੀ ਰਹਿਨੁਮਾਈ ਹੇਠ ਧਰਨਾ ਦਿੱਤਾ। ਇਸ ਦੌਰਾਨ ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ, ਏਟਕ ਦੇ ਆਗੂਆਂ ਨੇ ਰੋਸ ਪ੍ਰਦਰਸ਼ਨ ਕਰਕੇ ਗ੍ਰਿਫ਼ਤਾਰੀ ਦੀ ਪੇਸ਼ਕਸ਼ ਕਰਦਿਆਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ । ਇਸ ਦੌਰਾਨ ਗੁਰਮੀਤ ਸਿੰਘ ਸ਼ਾਮ ਨਗਰ, ਇਕਬਾਲ ਸਿੰਘ ਛੇਹਰਟਾ, ਜਗਦੀਸ਼ ਸਿੰਘ ਮੁਸਤਫਾਬਾਦ, ਬਲਵਿੰਦਰ ਸਿੰਘ, ਹੀਰਾ ਸਿੰਘ, ਬਲਦੇਵ ਸਿੰਘ ਮਾਨਾਂਵਾਲਾ, ਨਰਿੰਦਰ ਮੁਸਤਫਾਬਾਦ, ਜਸਵੰਤ ਸਿੰਘ ਭਿੱਟੇਵੱਡ, ਬਲਵਿੰਦਰ ਸਿੰਘ, ਗੁਰਭੇਜ ਸਿੰਘ ਗਿੱਲ ਅਤੇ ਫੈਡਰੇਸ਼ਨ ਏਟਕ ਦੇ ਸਰਕਲ ਸਕੱਤਰ ਕੁਲਦੀਪ ਸ਼ਰਮਾ, ਮਾਣਕ ਮਲਹੋਤਰਾ, ਗੁਰਤੇਜ ਸਿੰਘ ਢਿੱਲੋਂ, ਬਿਕਰਮਜੀਤ ਸਿੰਘ ਸ਼ਾਮ ਨਗਰ, ਬਲੀ ਰਾਮ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਪਿਛਲੇ ਲੰਮੇ ਸਮੇਂ ਤੋਂ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਅਹਿਮ ਮੰਗਾਂ/ਮਸਲਿਆਂ ਨੂੰ ਅੱਖੋਂ ਪਰੋਖੇ ਕਰਦੀ ਆ ਰਹੀ ਹੈ। ਆਗੂਆਂ ਨੇ ਦੱਸਿਆ ਕਿ ਬਿਜਲੀ ਨਿਗਮ ਅੰਦਰ ਹਜ਼ਾਰਾਂ ਅਸਾਮੀਆਂ ਖ਼ਾਲੀ ਹਨ, ਭਾਰੀ ਕੰਮ ਦੇ ਬੋਝ ਹੇਠ ਦੱਬੇ ਕਾਮੇ ਹਰ ਰੋਜ਼ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ, ਜਿਸ ਤੋਂ ਮਜਬੂਰ ਹੋ ਕੇ ਕਾਮਿਆਂ ਨੂੰ ਅਪਣੀਆਂ ਹੱਕੀਂ ਮੰਗਾਂ ਦੀ ਪ੍ਰਾਪਤੀ ਲਈ ਪੈਡੀ ਸੀਜ਼ਨ ਦੌਰਾਨ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪਿਆ ਹੈ। ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਵਲੋਂ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮੰਗਾਂ /ਮਸਲਿਆਂ ਦਾ ਹੱਲ ਨਾ ਕੀਤਾ ਤਾਂ ਇਸ ਸੰਘਰਸ਼ ਨੂੰ ਅੱਗੇ ਵਧਾਇਆ ਜਾਵੇਗਾ, ਜਿਸਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਦੀ ਆਪਣੀ ਹੋਵੇਗੀ।
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੰਜਾਬ ਭਰ ਦੇ ਟੋਲ ਪਲਾਜ਼ੇ ਕੀਤੇ ਪਰਚੀ ਮੁਕਤ ਅਗਲੀ ਖ਼ਬਰ ਸਰਹੱਦੀ ਰੇਂਜ ’ਚ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਆਪ੍ਰੇਸ਼ਨ ਪ੍ਰਹਾਰ-4.0 ਤਹਿਤ ਵੱਡੀ ਕਾਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।