10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਅੰਮ੍ਰਿਤਸਰ ’ਚ ਉਤਸ਼ਾਹ ਨਾਲ ਮਨਾਇਆ ਜਾਵੇਗਾ ਆਜ਼ਾਦੀ ਦਾ ਜਸ਼ਨ-ਵਧੀਕ ਡੀ.ਸੀ.

ਅਜੀਤ ਡੈਸਕ 26-07-2026

ਅੰਮ੍ਰਿਤਸਰ, 25 ਜੁਲਾਈ (ਰੇਸ਼ਮ ਸਿੰਘ)-15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪੱਲਵੀ ਮਿਸ਼ਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ । ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਮਿਸ਼ਰਾ ਨੇ ਕਿਹਾ ਕਿ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਪੂਰੇ ਉਤਸ਼ਾਹ, ਦੇਸ਼ ਭਗਤੀ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਅਨੁਸਾਰ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਮੁੱਖ ਮਹਿਮਾਨ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਜਾਵੇਗਾ। ਇਸ ਤੋਂ ਬਾਅਦ ਪੰਜਾਬ ਪੁਲਿਸ, ਮਹਿਲਾ ਪਲਟੂਨ, ਪੰਜਾਬ ਹੋਮ ਗਾਰਡ, ਐੱਨ.ਸੀ.ਸੀ. ਕੈਡਿਟਾਂ ਅਤੇ ਵੱਖ-ਵੱਖ ਸਕੂਲਾਂ ਦੀਆਂ ਪਰੇਡ ਅਤੇ ਬੈਂਡ ਟੀਮਾਂ ਵਲੋਂ ਸ਼ਾਨਦਾਰ ਮਾਰਚ ਪਾਸਟ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸਕੂਲੀ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕਰਦੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਮੌਕੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ, ਵੀਰ ਨਾਰੀਆਂ ਅਤੇ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।

ਪਿਛਲੀ ਖ਼ਬਰ ਸੱਕੀ ਤੇ ਬਰਸਾਤੀ ਨਾਲਿਆਂ ’ਚ ਉਛਾਲ ਕਾਰਨ ਹਜ਼ਾਰਾਂ ਏਕੜ ਫਸਲ ਪਾਣੀ ’ਚ ਡੁੱਬੀ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ’ਚ 14 ਨਵੇਂ ‘ਆਮ ਆਦਮੀ ਕਲੀਨਿਕਾਂ’ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।