10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਸੱਕੀ ਤੇ ਬਰਸਾਤੀ ਨਾਲਿਆਂ ’ਚ ਉਛਾਲ ਕਾਰਨ ਹਜ਼ਾਰਾਂ ਏਕੜ ਫਸਲ ਪਾਣੀ ’ਚ ਡੁੱਬੀ

ਅਜੀਤ ਡੈਸਕ 26-07-2026

ਚੋਗਾਵਾਂ, 25 ਜੁਲਾਈ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਸਰਹੱਦੀ ਪਿੰਡਾਂ ਅਤੇ ਸੱਕੀ ਤੇ ਬਰਸਾਤੀ ਨਾਲਿਆਂ ’ਚ ਪਿਛਲੇ ਤਿੰਨ ਦਿਨਾਂ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਨੇ ਜਿੱਥੇ ਕਿਸਾਨਾਂ ਦੇ ਸਾਹ ਸੂਤ ਦਿੱਤੇ ਹਨ, ਉੱਥੇ ਪਿੰਡ ਵਣੀਏਕੇ, ਲੋਧੀਗੁੱਜਰ, ਸ਼ਹੂਰਾ, ਮੁਜ਼ੱਫਰਪੁਰ ਸਮੇਤ ਦਰਜਨਾਂ ਪਿੰਡਾਂ ਦੀਆਂ ਪੈਲੀਆਂ ਵਿਚ ਬੀਜੀ ਹਜ਼ਾਰਾਂ ਏਕੜ ਝੋਨੇ ਦੀ ਫਸਲ ਨੁਕਸਾਨੀ ਗਈ। ਪਰ ਸਰਕਾਰ ਤੇ ਪ੍ਰਸ਼ਾਸਨ ਨੇ ਇਨ੍ਹਾਂ ਸਰਹੱਦੀ ਪਿੰਡਾਂ ਦੀ ਸਾਰ ਲੈਣਾ ਮੁਨਾਸਬ ਨਹੀਂ ਸਮਝਿਆ। ਇਸ ਸਬੰਧੀ ਸਾਬਕਾ ਚੇਅਰਮੈਨ ਹਰਭੇਜ ਸਿੰਘ ਵਣੀਏਕੇ, ਸੁਖਦੇਵ ਸਿੰਘ ਸੁੱਖ ਵਣੀਏਕੇ, ਗੁਰਮੀਤ ਸਿੰਘ ਆਦਿ ਨੇ ਕਿਹਾ ਕਿ ਪ੍ਰਸ਼ਾਸਨ ਦੀ ਅਣਗਹਿਲੀ ਕਰਕੇ ਹਰ ਸਾਲ ਫਸਲਾਂ ਬਰਬਾਦ ਹੁੰਦੀਆਂ ਹਨ। ਜਿਸ ਦਾ ਖਮਿਆਜਾ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਸਰਕਾਰ ਨੇ ਡਰੇਨ, ਸੱਕੀ ਤੇ ਬਰਸਾਤੀ ਨਾਲਿਆਂ ਦੀ ਸਫਾਈ ਕਰਵਾਈ ਹੁੰਦੀ ਤਾਂ ਕਿਸਾਨਾਂ ਦਾ ਇੰਨਾ ਵੱਡਾ ਨੁਕਸਾਨ ਨਹੀਂ ਹੋਣਾ ਸੀ। ਘਾਹ ਬੂਟੀ ਦੀ ਡੱਕ ਲੱਗਣ ਕਾਰਨ ਪਿੰਡਾਂ ਦਾ ਸਾਰਾ ਬਰਸਾਤੀ ਪਾਣੀ ਕਿਸਾਨਾਂ ਦੇ ਖੇਤਾਂ ਵਿਚ ਵੜ ਗਿਆ ਹੈ। ਫਸਲਾਂ ਪਾਣੀ ਵਿਚ ਡੁੱਬ ਕੇ ਬਰਬਾਦ ਹੋ ਰਹੀਆਂ ਹਨ। ਪਰ ਸਰਕਾਰ ਨੇ ਕੋਈ ਸਾਰ ਨਹੀਂ ਲਈ। ਲਗਾਤਾਰ ਪੈ ਰਹੇ ਮੀਂਹ ਕਾਰਨ ਪਿੰਡਾਂ ਵਿੱਚ ਹੜ ਵਰਗੀ ਸਥਿਤੀ ਬਣੀ ਹੋਈ ਹੈ। ਉਨ੍ਹਾਂ ਜ਼ਿਲ੍ਹੇ ਦੇ ਡੀ.ਸੀ. ਅਤੇ ਐੱਸ.ਡੀ.ਐੱਮ ਲੋਪੋਕੇ ਤੋਂ ਮੰਗ ਕੀਤੀ ਕਿ ਸਰਹੱਦੀ ਪਿੰਡਾਂ ਵਿਚ ਬਰਸਾਤ ਦੇ ਰੂਪ ਵਿਚ ਆਈ ਕੁਦਰਤੀ ਆਫਤ ਨਾਲ ਨੁਕਸਾਨੀਆਂ ਫਸਲਾਂ ਦੀ ਗਿਰਦਾਵਰੀ ਕਰਾ ਕੇ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਡਰੇਨ, ਸੱਕੀ ਤੇ ਬਰਸਾਤੀ ਨਾਲਿਆਂ ਦੀ ਸਫਾਈ ਕਰਵਾਈ ਜਾਵੇ।

ਪਿਛਲੀ ਖ਼ਬਰ ਨਾਬਾਲਗ ਲੜਕੀ ਦੇ ਅਗਵਾ ਮਾਮਲੇ ’ਚ ਕਾਰਵਾਈ ਨਾ ਕਰਨ ਤੋਂ ਭੜਕੇ ਇਲਾਕਾ ਵਾਸੀ ਅਗਲੀ ਖ਼ਬਰ ਅੰਮ੍ਰਿਤਸਰ ’ਚ ਉਤਸ਼ਾਹ ਨਾਲ ਮਨਾਇਆ ਜਾਵੇਗਾ ਆਜ਼ਾਦੀ ਦਾ ਜਸ਼ਨ-ਵਧੀਕ ਡੀ.ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।