10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਦੀ ਹੋਪ ਸੁਸਾਇਟੀ ਵਲੋਂ ਦਿਹਾਤੀ ਪਿੰਡਾਂ ’ਚ ਬੂਟੇ ਲਾਉਣ ਦੀ ਸ਼ੁਰੂਆਤ

ਅਜੀਤ ਡੈਸਕ 26-07-2026

ਅੰਮ੍ਰਿਤਸਰ, 25 ਜੁਲਾਈ (ਰੇਸ਼ਮ ਸਿੰਘ )-ਦੀ ਹੋਪ ਸੁਸਾਇਟੀ ਅੰਮ੍ਰਿਤਸਰ ਵਲੋਂ ਕੀਤੀ ਜਾ ਰਹੀ ਸਮਾਜ ਸੇਵਾ ਤਹਿਤ ਅੱਜ ਇਥੇ ਵਿਧਾਨ ਸਭਾ ਅਟਾਰੀ ਦੇ ਪਿੰਡ ਰਾਮਪੁਰਾ ਵਿਖੇ ਬੂਟੇ ਲਾਉਣ ਦੀ ਸ਼ੁਰੂਆਤ ਕੀਤੀ ਗਈ। ਸੁਸਾਇਟੀ ਦੇ ਚੇਅਰਮੈਨ ਡਾ: ਲਖਬੀਰ ਸਿੰਘ ਰੰਧਾਵਾ ਨੇ ਦੱਸਿਆ ਕਿ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਛਾਂ ਦਾਰ ਅਤੇ ਫਲਦਾਰ ਬੂਟੇ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਬਰਸਾਤੀ ਮੌਸਮ ‘ਚ ਹੋਰ ਪਿੰਡਾਂ ‘ਚ ਵੀ ਬੂਟੇ ਲਾਏ ਜਾਣਗੇ । ਉਨ੍ਹਾਂ ਕਿਹਾ ਕਿ ਉਹ ਭੱਠੇ ‘ਤੇ ਕੰਮ ਕਰਨ ਵਾਲੇ ਮਜ਼ਦੂਰਾਂ ਵੀ ਲਈ ਸੁਸਾਇਟੀ ਚਲਾ ਰਹੇ ਹਨ ਤਾਂ ਜੋ ਭੱਠਿਆਂ ‘ਤੇ ਰਹਿਣ ਵਾਲੇ ਬੱਚਿਆਂ ਨੂੰ ਸਕੂਲੀ ਵਿਦਿਆ ਦਿਵਾ ਕੇ ਸਮੇਂ ਦੇ ਹਾਣੀ ਬਣਾਇਆ ਜਾ ਸਕੇ। ਉਨ੍ਹਾਂ ਗਰੀਬ ਲੋਕਾਂ ਦੇ ਸਵੈ ਰੁਜ਼ਗਾਰ ਲਈ ਵੀ ਸਕੀਮਾਂ ਚਲਾਉਣ ਦੀ ਵਿਵਸਥਾ ਕਰ ਰਹੇ ਹਨ। ਇਸ ਮੌਕੇ ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਚੇਅਰਮੈਨ ਡਾ: ਰੰਧਾਵਾ ਜੋ ਕਿ ਦਿਨ ਰਾਤ ਪਿੰਡਾਂ ‘ਚ ਵਿਚਰ ਕੇ ਸੇਵਾ ਕਰ ਰਹੇ ਹਨ ਅਤੇ ਕਾਂਗਰਸ ਪਾਰਟੀ ਨਾਲ ਵੀ ਪਿਛਲੇ ਲੰਮੇ ਸਮੇਂ ਤੋਂ ਜੁੜੇ ਹੋਏ ਹਨ ਨੂੰ ਵਿਧਾਨ ਸਭਾ ਹਲਕਾ ਅਟਾਰੀ ਦੀ ਟਿਕਟ ਦਿੱਤੀ ਜਾਵੇ ਤਾਂ ਜੋ ਦਿਹਾਤੀ ਖੇਤਰਾਂ ਦਾ ਸਰਵਪੱਖੀ ਵਿਕਾਸ ਹੋ ਸਕੇ।

ਪਿਛਲੀ ਖ਼ਬਰ ਵਿਧਾਇਕਾ ਜੀਵਨਜੋਤ ਕੌਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਸ਼ਰਧਾਲੂਆਂ ਦੀ 42ਵੀਂ ਬੱਸ ਰਵਾਨਾ ਅਗਲੀ ਖ਼ਬਰ ਦਵਾਈ ਕਾਰੋਬਾਰੀਆਂ ਵਲੋਂ ਸੂਬੇ ਦੇ ਸਾਰੇ ਵਿਧਾਇਕਾਂ ਅਤੇ ਜ਼ੋਨਲ ਡਰੱਗ ਇੰਸਪੈਕਟਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।