14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਸੰਘਰਸ਼ਸ਼ੀਲ ਵਿਦਿਆਰਥੀਆਂ ਦੀ ਜਿੱਤ- ਭਾਈ ਮਨਜੀਤ ਸਿੰਘ

ਅਜੀਤ ਡੈਸਕ 27-07-2026

ਅੰਮ੍ਰਿਤਸਰ, 26 ਜੁਲਾਈ (ਹਰਮਿੰਦਰ ਸਿੰਘ)- ਸੀਨੀਅਰ ਅਕਾਲੀ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾ ਕੋਨਾ ਨੇ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨੂੰ ਜੰਤਰ ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੀ ਜਿੱਤ ਦਸਦੇ ਹੋਏ ਕਿਹਾ ਕਿ ਦਿੱਲੀ ਦੇ ਜੰਤਰ ਮੰਤਰ ਵਿਖੇ ਵਿਦਿਆਰਥੀਆਂ ਵਲੋਂ ਵੱਡੇ ਇਕੱਠ ਕਰਕੇ ਧਰਮਿੰਦਰ ਪ੍ਰਧਾਨ ਤੋਂ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਸੀ ਪਰ ਸਰਕਾਰ ਦੇ ਹੁਕਮਾਂ ਤੇ ਚਲਦਿਆਂ ਪੁਲਿਸ ਨੇ ਵਿਦਿਆਰਥੀਆਂ ਅਤੇ ਸਮੂਹ ਨੌਜਵਾਨਾਂ ’ਤੇ ਅੰਨਾ ਤਸ਼ੱਦਦ ਵੀ ਕੀਤਾ, ਲਾਠੀਚਾਰਜ ਅਥਰੂ ਗੈਸ ਦੇ ਗੋਲੇ ਸੁੱਟ ਕੇ ਉਨ੍ਹਾਂ ਜ਼ਖਮੀ ਕੀਤਾ। ਪਰ ਇਸ ਸਭ ਦੇ ਬਾਵਜੂਦ ਨੌਜਵਾਨਾਂ ਨੇ ਆਪਣਾ ਹੌਸਲਾ ਨਾ ਹਾਰਿਆ ਅਤੇ ਅੰਦੋਲਨ ਨੂੰ ਜਾਰੀ ਰੱਖਿਆ। ਜਿਸ ਦੇ ਅੱਗੇ ਝੁਕਦੇ ਹੋਏ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਵਲੋਂ 25 ਜੁਲਾਈ ਨੂੰ ਅਸਤੀਫਾ ਦੇ ਦਿੱਤਾ , ਜੋ ਦੇਸ਼ ਦੇ ਨੌਜਵਾਨਾਂ ਤੇ ਵਿਦਿਆਰਥੀਆਂ ਦੀ ਇਕ ਬਹੁਤ ਵੱਡੀ ਜਿੱਤ ਸਾਬਤ ਹੋਈ । ਭਾਈ ਮਨਜੀਤ ਸਿੰਘ ਨੇ ਕਿਹਾ ਕਿ ਇਸ ਸਾਰੇ ਘਟਨਾਕ੍ਰਮ ਦੇ ਵਿਚ ਸਭ ਤੋਂ ਪ੍ਰਭਾਵਸ਼ਾਲੀ ਕਿਰਦਾਰ ਨਿਭਾਉਣ ਵਾਲਿਆਂ ’ਚ ਸਿੱਖਾਂ ਦਾ ਪਹਿਲਾ ਸਥਾਨ ਰਿਹਾ । ਨਿਹੰਗ ਸਿੰਘਾਂ ਨੇ ਜੰਤਰ ਮੰਤਰ ’ਤੇ ਪਹੁੰਚ ਕੇ ਧੀਆਂ ਅਤੇ ਭੈਣਾਂ ਦੀ ਢਾਲ ਬਣਨ ਦਾ ਕੰਮ ਕੀਤਾ ਅਤੇ ਵਿਦਿਆਰਥੀਆਂ ਦੀ ਸ਼ਕਤੀ ਬਣਨ ਦਾ ਵੀ ਕੰਮ ਕੀਤਾ । ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਲੰਗਰ ਲਗਾ ਕੇ ਵਿਦਿਆਰਥੀਆਂ ਦੀ ਹਮਾਇਤ ਕੀਤੀ ਗਈ ਅਤੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਉਨ੍ਹਾਂ ਦੇ ਰਹਿਣ ਦਾ ਵੀ ਪ੍ਰਬੰਧ ਕੀਤਾ ਗਿਆ ।

ਪਿਛਲੀ ਖ਼ਬਰ ਸੈਕਟਰੀ ਕਮਲ ਕਿਸ਼ੋਰ ਯਾਦਵ ਵਲੋਂ ਪੀ. ਐੱਮ. ਸ੍ਰੀ ਸਰਕਾਰੀ ਸਕੂਲ ਚੱਬਾ ਦਾ ਅਚਨਚੇਤ ਨਿਰੀਖਣ ਅਗਲੀ ਖ਼ਬਰ ਮਾਧਵ ਵਿੱਦਿਆ ਨਿਕੇਤਨ ਸੀ. ਸੈਕੰ. ਸਕੂਲ ਵਿਖੇ ਸੂਬਾਈ ਖੇਡ ਉਤਸਵ ਦਾ ਸ਼ਾਨਦਾਰ ਸਮਾਪਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।