13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਪੰਜਾਬ ’ਚ ਪੇਪਰ ਲੀਕ ਲਈ ਜ਼ਿੰਮੇਵਾਰ ਮੰਤਰੀ ਤੋਂ ਕੇਜਰੀਵਾਲ ਅਸਤੀਫ਼ਾ ਕਦੋਂ ਮੰਗਣਗੇ- ਸਲਿਲ ਕਪੂਰ

ਅਜੀਤ ਡੈਸਕ 27-07-2026

ਅੰਮ੍ਰਿਤਸਰ, 26 ਜੁਲਾਈ (ਹਰਮਿੰਦਰ ਸਿੰਘ)- ਪੰਜਾਬ ’ਚ ਪੇਪਰ ਲੀਕ ਦੇ ਸੰਬੰਧ ‘ਚ ਭਾਜਪਾ ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੂਬਾ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਖਤਰੇ ‘ਚ ਪਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਮੰਤਰੀ ਜ਼ਿੰਮੇਵਾਰ ਹਨ। ਦਿੱਲੀ ਦੇ ਵਿਰੋਧ ਪ੍ਰਦਰਸ਼ਨਾਂ ‘ਚ ਨੈਤਿਕਤਾ ਦਾ ਹਵਾਲਾ ਦਿੰਦੇ ਹੋਏ ਕੇਜਰੀਵਾਲ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਸਨ। ਹਾਲਾਂਕਿ, ਜਦੋਂ ਵਿਦਿਆਰਥੀਆਂ, ਜਥੇਬੰਦੀਆਂ ਅਤੇ ਵਿਰੋਧੀ ਧਿਰ ਨੇ ਪੰਜਾਬ ‘ਚ ਪੇਪਰ ਲੀਕ ‘ਤੇ ਸਵਾਲ ਉਠਾਏ ਅਤੇ ਜ਼ਿੰਮੇਵਾਰ ਮੰਤਰੀਆਂ ਦੇ ਅਸਤੀਫ਼ੇ ਦੀ ਮੰਗ ਕੀਤੀ, ਤਾਂ ਕੇਜਰੀਵਾਲ ਅਤੇ ਭਗਵੰਤ ਮਾਨ ਦੋਵੇਂ ਚੁੱਪ ਰਹੇ। ਸਲਿਲ ਕਪੂਰ ਨੇ ਸਿੱਧੇ ਤੌਰ ‘ਤੇ ਸਵਾਲ ਕੀਤਾ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਪੇਪਰ ਲੀਕ ਮਾਮਲੇ ਵਿਚ ਆਪਣੇ ਮੰਤਰੀਆਂ ਨੂੰ ਬਚਾਉਣ ਲਈ ਯੂਨੀਵਰਸਿਟੀ ਪ੍ਰਸ਼ਾਸਕਾਂ ਨੂੰ ਹਟਾ ਕੇ ਪੰਜਾਬ ਦੇ ਵਿਦਿਆਰਥੀਆਂ ਅਤੇ ਜਨਤਾ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਸਲਿਲ ਕਪੂਰ ਨੇ ਪੁੱਛਿਆ ਕੇਜਰੀਵਾਲ ਦੱਸਣ ਕਿ ਉਹ ਪੰਜਾਬ ‘ਚ ਪੇਪਰ ਲੀਕ ਲਈ ਜ਼ਿੰਮੇਵਾਰ ਆਪਣੇ ਮੰਤਰੀਆਂ ਦੇ ਅਸਤੀਫ਼ੇ ਕਦੋਂ ਮੰਗੋਗੇ? ਪੰਜਾਬ ਦੇ ਨੌਜਵਾਨਾਂ ਨੂੰ ਜਵਾਬਾਂ ਦੀ ਲੋੜ ਹੈ।

ਪਿਛਲੀ ਖ਼ਬਰ ਨਿਪਾਲ ਫ਼ੌਜ ਦੇ ਲੈਫਟੀਨੈਂਟ ਜਨਰਲ ਗਣੇਸ਼ ਕੁਮਾਰ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ ਅਗਲੀ ਖ਼ਬਰ ਸਟਾਲਵਰਟਸ ਵਰਲਡ ਸਕੂਲ ਵਿਖੇ ਕਾਰਗਿਲ ਵਿਜੇ ਦਿਵਸ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।