03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸਰਹੱਦ ਪਾਰ ਤੋਂ ਨਸ਼ਾ ਤਸਕਰੀ ਗਰੋਹ ਨਾਲ ਜੁੜੇ 4 ਤਸਕਰ ਕਾਬੂ

ਅਜੀਤ ਡੈਸਕ 28-07-2026

ਅੰਮ੍ਰਿਤਸਰ, 27 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਤਸਕਰਾਂ ਨੂੰ 5 ਅਤਿ-ਆਧੁਨਿਕ .30 ਬੋਰ ਪਿਸਤੌਲਾਂ, 2.015 ਕਿਲੋਗ੍ਰਾਮ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਖੁਲਾਸਾ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਇੱਥੇ ਕਰਵਾਏ ਪੱਤਰਕਾਰ ਸੰਮੇਲਨ ‘ਚ ਕੀਤਾ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਿੱਟੂ ਕੁਮਾਰ ਉਰਫ਼ ਭਈਆ (20) ਵਾਸੀ ਨਵੀਂ ਆਬਾਦੀ, ਸਾਹਿਬ ਸਿੰਘ (21) ਵਾਸੀ ਪਿੰਡ ਧਗਾਣਾ ਅਤੇ ਹਾਲ ਫਤਿਹ ਸਿੰਘ ਕਲੋਨੀ, ਸੰਜੀਵ ਕੁਮਾਰ ਉਰਫ਼ ਨੰਨੂ (22) ਵਾਸੀ ਪਿੰਕ ਕਲੋਨੀ ਤਰਨਤਾਰਨ ਅਤੇ ਸੰਦੀਪ ਕੁਮਾਰ ਉਰਫ਼ ਸੰਨੀ (22) ਵਾਸੀ ਪਿੰਡ ਛਿੱਡਣ ਜਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਅਕਤੀ ਸਰਹੱਦ ਪਾਰੋਂ ਗ਼ੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਵਿਚ ਸ਼ਾਮਿਲ ਸਨ । ਉਨ੍ਹਾਂ ਦੱਸਿਆ ਕਿ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਨੂੰ ਸਥਾਪਤ ਕਰਨ ਅਤੇ ਕਾਰਟੈਲ ਵਿਚ ਸ਼ਾਮਿਲ ਸਾਰੇ ਸਾਥੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ। ਸੀ.ਪੀ. ਸ: ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਪਹਿਲਾਂ ਦੋਸ਼ੀ ਬਿੱਟੂ ਉਰਫ਼ ਭਈਆ ਅਤੇ ਸਾਹਿਬ ਸਿੰਘ ਨੂੰ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ। ਬਾਅਦ ਵਿਚ ਉਨ੍ਹਾਂ ਦੇ ਖੁਲਾਸੇ ਦੇ ਆਧਾਰ ‘ਤੇ ਦੋ ਹੋਰ ਪਿਸਤੌਲ ਬਰਾਮਦ ਕੀਤੇ ਗਏ। ਜਾਂਚ ਦੌਰਾਨ ਦੋਵਾਂ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਹ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਬੰਧੀ ਗਤੀਵਿਧੀਆਂ ਵਿਚ ਵੀ ਸ਼ਾਮਿਲ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਖੁਲਾਸਿਆਂ ਦੇ ਆਧਾਰ ‘ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਦੋ ਹੋਰ ਮੁਲਜ਼ਮਾਂ ਸੰਜੀਵ ਕੁਮਾਰ ਉਰਫ ਨੰਨੂ ਅਤੇ ਸੰਦੀਪ ਉਰਫ ਸੰਨੀ ਨੂੰ 2.015 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਹੋਰ ਜਾਂਚ ਦੌਰਾਨ, ਮੁਲਜ਼ਮ ਸੰਦੀਪ ਉਰਫ ਸੰਨੀ ਵਲੋਂ ਕੀਤੇ ਗਏ ਖੁਲਾਸੇ ਦੇ ਆਧਾਰ ‘ਤੇ ਪੁਲਿਸ ਟੀਮਾਂ ਨੇ ਦੋ ਹੋਰ ਪਿਸਤੌਲ ਬਰਾਮਦ ਕੀਤੇ। ਗ੍ਰਿਫ਼ਤਾਰ ਮੁਲਜ਼ਮ ਬਿੱਟੂ ਉਰਫ ਭਈਆ ਅਸਲਾ ਐਕਟ ਅਤੇ ਚੋਰੀ ਨਾਲ ਸਬੰਧਤ ਕਈ ਅਪਰਾਧਿਕ ਮਾਮਲਿਆਂ ਵਿਚ ਲੋੜੀਂਦਾ ਹੈ। ਇਸ ਮੌਕੇ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ. ਕੰਟਰੈਕਟ ਵਰਕਰ ਯੂਨੀਅਨ ਵਲੋਂ ਚੱਕਾ ਜਾਮ ਕਰਨ ਦਾ ਐਲਾਨ ਅਗਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ 12 ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੇ ਘਰ ਦਾ ਘਿਰਾਓ ਕੀਤਾ ਜਾਵੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।