02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸਕੂਲ ਆਫ ਐਮੀਨੈਂਸ ਫ਼ਾਰ ਗਰਲਜ਼ ਵਿਖੇ ਮੁਫ਼ਤ ਸਕੂਲ ਬੈਗ ਅਤੇ ਵਰਦੀ ਵੰਡ ਸਮਾਗਮ ਕਰਵਾਇਆ

ਅਜੀਤ ਡੈਸਕ 28-07-2026

ਅੰਮ੍ਰਿਤਸਰ, 27 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਅਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਉਪਰਾਲਿਆਂ ਤਹਿਤ ਅੱਜ ਸਕੂਲ ਆਫ ਐਮੀਨੈਂਸ ਫ਼ਾਰ ਗਰਲਜ਼, ਮਾਲ ਰੋਡ ਦੀਆਂ ਵਿਦਿਆਰਥਣਾਂ ਦੀ ਸਹੂਲਤ ਅਤੇ ਉਨ੍ਹਾਂ ਦੇ ਸਫਲ ਅਕਾਦਮਿਕ ਸਾਲ ਲਈ 1100 ਤੋਂ ਵੱਧ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਗਈਆਂ। ਇਸ ਮੌਕੇ ਇਸਰੋ ਵਲੋਂ 108 ਦੇਸ਼ਾਂ ਦੇ ਵਿਦਿਆਰਥੀਆਂ ‘ਚੋਂ ਚੁਣੀ ਗਈ ਮਾਲ ਰੋਡ ਸਕੂਲ ਦੀ ਵਿਦਿਆਰਥਣ ਟੀਆ ਨੂੰ ਵੀ ਉਚੇਚੇ ਤੌਰ ‘ਤੇ ਸਨਮਾਨਿਤ ਕੀਤਾ ਗਿਆ, ਜੋ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਭਾਰਤ ਦੀ ਨੁਮਾਇੰਦਗੀ ਕਰੇਗੀ। ਇਸ ਦੇ ਨਾਲ ਹੀ ਸਕੂਲ ਦੀਆਂ 5 ਹੋਣਹਾਰ ਵਿਦਿਆਰਥੀਆਂ ਜਿਨ੍ਹਾਂ ਨੇ ਨੀਟ-2026 ਦੀ ਪ੍ਰੀਖਿਆ ਪਾਸ ਕੀਤੀ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ‘ਚ ਬਤੌਰ ਮੁੱਖ ਮਹਿਮਾਨ ਕਰਮਜੀਤ ਸਿੰਘ ਰਿੰਟੂ (ਹਲਕਾ ਇੰਚਾਰਜ ਅੰਮ੍ਰਿਤਸਰ ਉੱਤਰੀ) ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ ਅਤੇ ਵਿਦਿਆਰਥਣਾਂ ਨੂੰ ਸਕੂਲ ਬੈਗ ਅਤੇ ਵਰਦੀਆਂ ਵੰਡੀਆ। ਇਹ ਉਪਰਾਲਾ ਕੰਵਲਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ, ਰਾਜੇਸ਼ ਖੰਨਾ ਉੱਪ ਜ਼ਿਲ੍ਹਾ ਸਿੱਖਿਆ ਅਫਸਰ, ਪ੍ਰਿੰ: ਮਨਦੀਪ ਕੌਰ ਅਤੇ ਗੁਰਪ੍ਰੀਤ ਕਟਾਰੀਆ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਦੀ ਰਹਿਨੁਮਾਈ ਅਧੀਨ ਆਯੋਜਿਤ ਕੀਤਾ ਗਿਆ। ਇਸ ਮੌਕੇ ਪੂਨਮ ਕਟਾਰੀਆ ਅਤੇ ਨਰਿੰਦਰ ਦੱਤਾ ਹਲਕਾ ਉੱਤਰੀ ਕੋਆਰਡੀਨੇਟਰ (ਯੂਥ) ਵੀ ਸਮਾਗਮ ਵਿਚ ਹਾਜ਼ਰ ਸਨ। ਇਸ ਮੌਕੇ ਸਕੂਲ ‘ਚ ਏ. ਆਈ. ਤਕਨਾਲੋਜੀ ਦਾ ਉੱਚ ਪੱਧਰੀ ਨਮੂਨਾ ਪੇਸ਼ ਕਰਦੇ ਹੋਏ ਲੈਕ: ਕਮਲ ਕੁਮਾਰ ਅਤੇ ਅਟਲ ਵਿਦਿਆਰਥਣਾਂ ਵਲੋਂ ਤਿਆਰ ਕੀਤੀ ਗਈ ਹਿਊਮਨੋਇਡ ਰੋਬੋਟ ‘ਮਿਸ ਰੋਬੋ’ ਨੇ ਆਏ ਹੋਏ ਮੁੱਖ ਮਹਿਮਾਨ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ। ਮੰਚ ਸੰਚਾਲਨ ਕਵਲਇੰਦਰ ਕੌਰ ਵਲੋਂ ਕੀਤਾ ਗਿਆ। ਇਸ ਮੌਕੇ ਮਨਦੀਪ ਕੌਰ ਚਾਹਲ, ਆਦਰਸ਼ ਸ਼ਰਮਾ, ਪਰਮਿੰਦਰ ਕੌਰ, ਮਨਦੀਪ ਕੌਰ, ਮਨਿੰਦਰ ਕੌਰ, ਨਵਦੀਪ ਕੌਰ, ਪਰਮਜੀਤ ਕੌਰ, ਜੋਤੀ ਬਾਲਾ, ਕਮਲ ਕੁਮਾਰ, ਰਮਨ ਕਾਲੀਆ, ਗੁਰਅੰਮ੍ਰਿਤ ਕੌਰ, ਮਨਿੰਦਰ ਕੌਰ, ਨਵਕਿਰਨ ਕੌਰ, ਬਲਵਿੰਦਰ ਕੌਰ, ਨੀਨਾ ਕੁਮਾਰੀ, ਸੰਜੇ ਕੁਮਾਰ, ਰਾਜਵਿੰਦਰ ਸਿੰਘ, ਸੰਦੀਪ ਸ਼ਰਮਾ, ਮਹਿੰਦਰਪਾਲ ਸਿੰਘ, ਪਰਮ ਆਫਤਾਬ ਸਿੰਘ, ਬਿੰਦੂ ਬਾਲਾ, ਤਲਵਿੰਦਰ ਸਿੰਘ ਨੇ ਉਚੇਚੀ ਭੂਮਿਕਾ ਨਿਭਾਈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

ਪਿਛਲੀ ਖ਼ਬਰ ਇਤਿਹਾਸਕ ਗੁਰਦੁਆਰਾ ਬੋਹੜੀ ਸਾਹਿਬ ਕੋਟ ਖ਼ਾਲਸਾ ਵਿਖੇ ਅੰਮ੍ਰਿਤਸਰ ਹਰਿਆਵਲ ਮੰਚ ਵਲੋਂ ਬੂਟੇ ਲਗਾਏ ਅਗਲੀ ਖ਼ਬਰ ਉੱਚ ਸਿੱਖਿਆ ’ਚ ਡਿਜੀਟਲ ਤਬਦੀਲੀ ਅਤੇ ਨਵੀਨਤਾ ਨੂੰ ਅਪਣਾਉਣਾ ਸਮੇਂ ਦੀ ਲੋੜ-ਪ੍ਰੋ. ਬੀ. ਸ਼ਾਦਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।