02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਚੀਮਾ ਤੇ ਭਾਰਦਵਾਜ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਅਜੀਤ ਡੈਸਕ 28-07-2026

ਅੰਮ੍ਰਿਤਸਰ, 27 ਜੁਲਾਈ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਬੈਠਕ ਕੀਤੀ ਗਈ, ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਵਲੋਂ ਕੀਤੀ ਗਈ। ਇਸ ਮੌਕੇ ‘ਤੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਦੇ ਮੀਤ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ, ਸੂਬਾ ਸਕੱਤਰ ਸੂਰਜ ਭਾਰਦਵਾਜ ਨੇ ਮੁੱਖ ਤੌਰ ‘ਤੇ ਸ਼ਿਰਕਤ ਕੀਤੀ ਗਈ। ਜਦੋਂ ਕਿ ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਵਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਬੈਠਕ ਦੌਰਾਨ ਜ਼ਿਲ੍ਹਾ ਕੋਰ ਕਮੇਟੀ, ਜ਼ਿਲ੍ਹਾ ਟੀਮ, ਮੰਡਲ ਪ੍ਰਧਾਨਾਂ ਅਤੇ ਵਾਰਡ ਇੰਚਾਰਜਾਂ ਨੇ ਹਿੱਸਾ ਲਿਆ। ਇਸ ਦੌਰਾਨ ਸ: ਚੀਮਾ ਨੇ ਪਾਰਟੀ ਲੀਡਰਸ਼ਿਪ ਵਲੋਂ ਉਲੀਕੇ ਗਏ ਆਉਣ ਵਾਲੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਗੁਰੂ ਰਵਿਦਾਸ ਜੀ ਦੇ ਪ੍ਰਗਟ ਦਿਵਸ ਨੂੰ ਮਨਾਉਣ ਲਈ 29 ਜੁਲਾਈ ਬੁੱਧਵਾਰ ਨੂੰ ਗੁਰੂ ਪੂਰਨਿਮਾ ਦੇ ਮੌਕੇ ‘ਤੇ ‘ ਗੁਰੂ ਰਵਿਦਾਸ ਆਪਸੀ ਭਾਈਚਾਰਕ ਮੁਹਿੰਮ’ ਸ਼ੁਰੂ ਕੀਤੀ ਜਾਵੇਗੀ, ਜੋ ਕਿ 20 ਫਰਵਰੀ, 2027 ਤੱਕ ਜਾਰੀ ਰਹੇਗਾ। ਇਸ ਸਮੇਂ ਦੌਰਾਨ, ਗੁਰੂ ਰਵਿਦਾਸ ਜੀ ਦੇ ਜੀਵਨ ਫਲਸਫੇ ਅਤੇ ਸਮਾਨਤਾ, ਭਗਤੀ ਸੇਵਾ, ਸਮਾਜਿਕ ਨਿਆਂ ਅਤੇ ਮਨੁੱਖਤਾ ਦੇ ਉਨ੍ਹਾਂ ਦੇ ਸੰਦੇਸ਼ ਦਾ ਵਿਆਪਕ ਤੌਰ ‘ਤੇ ਪ੍ਰਚਾਰ ਕਰਨ ਲਈ ਵੱਖ-ਵੱਖ ਧਾਰਮਿਕ, ਸਮਾਜਿਕ, ਸੱਭਿਆਚਾਰਕ ਅਤੇ ਜਨਤਕ ਮੁਹਿੰਮਾਂ ਚਲਾਈਆਂ ਜਾਣਗੀਆਂ। ਜਿਸ ਦੇ ਤਹਿਤ ਪੰਜਾਬ ਸਮੇਤ ਸਾਰੇ ਰਾਜਾਂ ਵਿਚ ਕੌਮੀ, ਸੂਬਾ, ਜ਼ਿਲ੍ਹਾ, ਸ਼ਹਿਰੀ ਅਤੇ ਪੇਂਡੂ ਪੱਧਰ ‘ਤੇ ਵੱਖ-ਵੱਖ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਸੂਰਜ ਭਾਰਦਵਾਜ ਨੇ ਵਰਕਰਾਂ ਦਾ ਮਾਰਗਦਰਸ਼ਨ ਕਰਦੇ ਹੋਏ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ, ਹਰ ਵਰਕਰ ਨੂੰ ਹੁਣ ਤੋਂ ਹੀ ਖੇਤਰ ਵਿਚ ਸਰਗਰਮੀ ਨਾਲ ਹਿੱਸਾ ਲੈਣਾ ਚਾਹੀਦਾ ਹੈ। ਇਸ ਮੌਕੇ ਸ਼ਵੇਤ ਮਲਿਕ, ਸਲਿਲ ਕਪੂਰ ਵਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਸ: ਚੀਮਾ ਅਤੇ ਸ੍ਰੀ ਭਾਰਦਵਾਜ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ‘ਤੇ ਡਾ: ਰਾਮ ਚਾਵਲਾ, ਸੁਖਮਿੰਦਰ ਸਿੰਘ ਪਿੰਟੂ, ਕੁਮਾਰ ਅਮਿਤ, ਬਖਸ਼ੀ ਰਾਮ ਅਰੋੜਾ, ਰਾਕੇਸ਼ ਗਿੱਲ, ਗੁਰਪ੍ਰਤਾਪ ਸਿੰਘ ਟਿੱਕਾ, ਮਨੀਸ਼ ਸ਼ਰਮਾ ਤੋਂ ਇਲਾਵਾ ਮੋਹਿਤ ਮਹਾਜਨ, ਸਰਬਜੀਤ ਸਿੰਘ ਸ਼ੰਟੀ, ਜਸਪਾਲ ਸਿੰਘ ਸ਼ੰਟੂ, ਜੋਤੀ ਬਾਲਾ, ਸਤਪਾਲ ਡੋਗਰਾ, ਸੁਧੀਰ ਸ੍ਰੀਧਰ, ਗੋਪਾਲ ਵਰਮਾ, ਸ਼ਰਵਣ ਨਈਅਰ, ਕੌਂਸਲਰ ਗੌਰਵ ਗਿੱਲ, ਕੌਂਸਲਰ ਅਮਨ ਐਰੀ, ਕੌਂਸਲਰ ਕ੍ਰਿਤੀ ਅਰੋੜਾ, ਕੌਂਸਲਰ ਸ਼ਰੂਤੀ ਵਿਜ, ਕੌਂਸਲਰ ਵਿਕਾਸ ਗਿੱਲ, ਮਹਾਵੀਰ ਗੌਤਰਾ, ਮੋਹਿਤ ਮਹਾਜਨ, ਕਿਸ਼ੋਰ ਰੈਨਾ, ਸੰਭਵ ਜੌਲੀ, ਟਹਿਲ ਸਿੰਘ, ਜਸਵਿੰਦਰ ਸਿੰਘ, ਅਸ਼ੋਕ ਕੁਮਾਰ, ਗੁਰਪ੍ਰੀਤ ਸਿੰਘ ਰਾਜਾ, ਕੁਲਵੰਤ ਸਿੰਘ ਬੇਦੀ, ਨੂਰੀਨ ਮਹਾਜਨ, ਰਾਜੀਵ ਸ਼ਰਮਾ ਸੰਨੀ, ਕੁਲਦੀਪ ਭਗਤ, ਨੀਰਜ ਰਾਜਪੂਤ, ਰਮਨ ਰਾਠੌਰ, ਸੁਖਦੇਵ ਸਿੰਘ ਹਨੇਰੀਅਨ, ਗੁਰਮੁੱਖ ਸਿੰਘ ਬੱਲ, ਕਰਨ ਕਪਿਲਾ, ਗੌਰਵ ਭੰਡਾਰੀ, ਸ਼ੰਕਰਵ ਭੰਡਾਰੀ, ਅਰੁਣਜੀਤ ਸਿੰਘ ਆਦਿ ਮੌਜੂਦ ਸਨ।

ਪਿਛਲੀ ਖ਼ਬਰ ਕਰਮਚਾਰੀ ਭਵਿੱਖ ਨਿਧੀ ਸੰਗਠਨ ਵਲੋਂ ਨਿਧੀ ਆਪ ਕੇ ਨਿਕਟ 2.0 ਤਹਿਤ ਪ੍ਰੋਗਰਾਮ ਕਰਵਾਏ ਅਗਲੀ ਖ਼ਬਰ ਹਲਕਾਅ ਕੁੱਤਿਆਂ ਦੇ ਕੱਟਣ ਤੋਂ ਬਚਾਅ ਅਤੇ ਜ਼ਿੰਮੇਵਾਰ ਖੁਰਾਕ ਮੁਹਿੰਮ ਬਾਰੇ ਨਿਗਮ ਨੇ ਜਾਗਰੂਕਤਾ ਮੁਹਿੰਮ ਚਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।