02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਭਾਈ ਸੰਦੀਪ ਸਿੰਘ ਸੰਨੀ ਨੂੰ ਯੋਗ ਇਲਾਜ ਸਹੂਲਤ ਮੁਹੱਈਆ ਕਰਾਉਣ ਤੇ ਅੰਮ੍ਰਿਤਸਰ ਜੇਲ੍ਹ ’ਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਸ਼ਾਸਨ ਨੂੰ ਦਿੱਤਾ ਮੰਗ ਪੱਤਰ

ਅਜੀਤ ਡੈਸਕ 31-07-2026
ਅੰਮ੍ਰਿਤਸਰ, 30 ਜੁਲਾਈ (ਜਸਵੰਤ ਸਿੰਘ ਜੱਸ)-ਸਿੱਖ ਜਥੇਬੰਦੀਆਂ ਆਜ਼ਾਦ ਗਰੁੱਪ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਸੁਧੀਰ ਸੂਰੀ ਕਤਲ ਮਾਮਲੇ ਵਿਚ ਜੇਲ੍ਹ ‘ਚ ਨਜਰਬੰਦ ਭਾਈ ਸੰਦੀਪ ਸਿੰਘ ਸੰਨੀ ਦਾ ਠੀਕ ਤਰ੍ਹਾਂ ਇਲਾਜ ਕਰਾਉਣ ਤੇ ਉਸ ਨੂੰ ਮਾਲਵਾ ਤੋਂ ਅੰਮ੍ਰਿਤਸਰ ਦੀ ਜੇਲ੍ਹ ‘ਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਸਰਕਾਰ ਲਈ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਭਾਈ ਸੰਦੀਪ ਸਿੰਘ ਸੰਨੀ ਦੇ ਭਰਾਤਾ ਮਨਦੀਪ ਸਿੰਘ ਅਤੇ ਹਰਦੀਪ ਸਿੰਘ ਅਤੇ ਫੈਡੇਰਸ਼ਨ ਪ੍ਰਧਾਨ ਭਾਈ ਕੰਵਰ ਚੜ੍ਹਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਾਈ ਸੰਨੀ ‘ਤੇ ਜੇਲ ਵਿਚ ਕਥਿਤ ਤੌਰ ‘ਤੇ ਅਣਮਨੁੱਖੀ ਤਸ਼ੱਦਦ ਕਰਨਾ ਅਤੇ ਉਸ ਤੋਂ ਬਾਅਦ ਸਰਕਾਰ ਵਲੋਂ ਉਸਦਾ ਯੋਗ ਇਲਾਜ ਨਾ ਕਰਵਾਉਣਾ ਮਨੁੱਖੀ ਅਧਿਕਾਰਾਂ ਦਾ ਘਾਣ ਹੈ । ਉਨ੍ਹਾਂ ਕਿਹਾ ਕਿ ਪਰਿਵਾਰ ਦੀ ਉਸ ਨਾਲ ਸਮੇਂ ਸਮੇਂ ਮੁਲਾਕਾਤ ਲਈ ਉਸ ਨੂੰ ਮਾਲਵਾ ਖੇਤਰ ਤੋਂ ਅੰਮ੍ਰਿਤਸਰ ਦੀ ਜੇਲ੍ਹ ਵਿਚ ਤਬਦੀਲ ਕਰਨਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਿੰਦਰਪਾਲ ਸਿੰਘ ਤਾਲਬਪੁਰਾ ਮੁੱਖ ਬੁਲਾਰਾ ਆਜ਼ਾਦ ਗਰੁੱਪ, ਸਤਨਾਮ ਸਿੰਘ ਮਨਾਵਾਂ, ਦਵਿੰਦਰ ਸਿੰਘ ਹਰੀਏਵਾਲ, ਫੈਡਰੇਸ਼ਨ ਆਗੂ ਸਤਨਾਮ ਸਿੰਘ ਕਾਹਲੋਂ, ਮਨਜੋਧ ਸਿੰਘ ਭੰਗੂ, ਸਰਤਾਜਪ੍ਰੀਤ ਸਿੰਘ ਪੁਰੇਵਾਲ, ਹਰਪਾਲ ਸਿੰਘ, ਸ਼ਮਸ਼ੇਰ ਸਿੰਘ ਸ਼ੇਰਾ, ਰਜਵੰਤ ਸਿੰਘ ਮਹਿਲਾਂਵਾਲਾ, ਡਾ ਦਰਸ਼ਨ ਸਿੰਘ ਗੁੱਜਰਪੁਰਾ, ਡਾ ਸੁਖਪ੍ਰੀਤ ਸਿੰਘ ਭਲਾਪਿੰਡ ਅਤੇ ਹੋਰ ਸ਼ਖਸ਼ੀਅਤਾਂ ਮੌਜੂਦ ਸਨ।
ਪਿਛਲੀ ਖ਼ਬਰ ਨੇਜ਼ੇਬਾਜ਼ ਨੀਰਜ, ਰੋਹਿਤ ਤੇ ਯਸ਼ਵੀਰ ਫਾਈਨਲ ’ਚ-ਅੱਜ ਹੋਵੇਗਾ ਤਗਮੇ ਦਾ ਫ਼ੈਸਲਾ ਅਗਲੀ ਖ਼ਬਰ ਭਾਈ ਸੰਦੀਪ ਸਿੰਘ ਸੰਨੀ ਦੀ ਵਿਗੜਦੀ ਸਿਹਤ ਦੇ ਮੱਦੇਨਜ਼ਰ ਨਿਊ ਅੰਮ੍ਰਿਤਸਰ ਗੋਲਡਨ ਗੇਟ ਵਿਖੇ ਜਥੇਬੰਦੀਆਂ ਵਲੋਂ ਜ਼ੋਰਦਾਰ ਰੋਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।