ਅੰਮ੍ਰਿਤਸਰ, 31 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਨੇ ਗੁਰੂ ਪੂਰਨਿਮਾ ਮੌਕੇ ਰਘੂਨਾਥ ਮੰਦਰ ਬਟਾਲਾ ਰੋਡ ਵਿਖੇ ਪੂਜਾ ਅਰਚਨਾ ਕੀਤੀ। ਇਸ ਦੌਰਾਨ ਉਨ੍ਹਾਂ ਪੁਜਾਰੀਆਂ ਦਾ ਸਨਮਾਨ ਕੀਤਾ ਅਤੇ ਆਸ਼ੀਰਵਾਦ ਵੀ ਪ੍ਰਾਪਤ ਕੀਤਾ। ਬਾਲਕ੍ਰਿਸ਼ਨ ਸ਼ਰਮਾ ਨੇ ਕਿਹਾ ਕਿ ਸਾਉਣ ਦਾ ਮਹੀਨਾ ਭਗਵਾਨ ਸ਼ਿਵ ਪਰਿਵਾਰ ਲਈ ਬਹੁਤ ਖੁਸ਼ੀ ਦਾ ਮਹੀਨਾ ਮੰਨਿਆ ਜਾਂਦਾ ਹੈ। ਇਸ ਮਹੀਨੇ ਦੌਰਾਨ ਭਗਵਾਨ ਦੇ ਦਰਸ਼ਨ ਕਰਨ ਨਾਲ ਹੀ ਹਰ ਇੱਛਾ ਪੂਰੀ ਹੁੰਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਲੋੜਵੰਦਾਂ ਦੀ ਸੇਵਾ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਪੰਡਿਤ ਮਨੋਹਰ ਲਾਲ, ਪੰਡਿਤ ਰਮੇਸ਼, ਪੰਡਿਤ ਆਦਿਤਿਆ, ਮਯੰਕ, ਸ਼ਾਲੂ, ਮਧੂਬਾਲਾ, ਸ਼ਾਮਲੀ, ਆਭਾ ਮੌਜੂਦ ਸਨ।