02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਆਮ ਆਦਮੀ ਪਾਰਟੀ ਮਹਿਲਾ ਵਿੰਗ ਵਲੋਂ ਤੀਆਂ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 01-08-2026
ਅੰਮ੍ਰਿਤਸਰ, 31 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਵਲੋਂ ਅੱਜ ਅੰਮ੍ਰਿਤਸਰ ਜ਼ੋਨ ਦੀ ਇਕ ਅਹਿਮ ਸੰਗਠਨਾਤਮਕ ਮੀਟਿੰਗ ਕਰਵਾਈ ਗਈ, ਜਿਸ ਦੀ ਪ੍ਰਧਾਨਗੀ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਅਤੇ ਮੋਗਾ ਤੋਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤੀ। ਇਸ ਮੀਟਿੰਗ ‘ਚ ਜ਼ੋਨ ਦੇ ਸਮੂਹ ਅਹੁਦੇਦਾਰਾਂ ਅਤੇ ਵੱਡੀ ਗਿਣਤੀ ‘ਚ ਸਰਗਰਮ ਮਹਿਲਾ ਵਰਕਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਉਪਰੰਤ ਪੰਜਾਬ ਦੇ ਰਵਾਇਤੀ ਤਿਉਹਾਰ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਪੰਜਾਬ ਮਹਿਲਾ ਵਿੰਗ ਦੀ ਸੀਨੀਅਰ ਮੀਤ ਪ੍ਰਧਾਨ ਸੀਮਾ ਸੋਢੀ, ਮਾਝਾ ਜ਼ੋਨ ਇੰਚਾਰਜ ਸੁਖਬੀਰ ਕੌਰ, ਅੰਮ੍ਰਿਤਸਰ ਸ਼ਹਿਰੀ ਮਹਿਲਾ ਵਿੰਗ ਦੀ ਜ਼ਿਲ੍ਹਾ ਇੰਚਾਰਜ ਕਾਮਨਾ ਆਨੰਦ, ਅੰਮ੍ਰਿਤਸਰ ਦਿਹਾਤੀ ਮਹਿਲਾ ਵਿੰਗ ਦੀ ਜ਼ਿਲ੍ਹਾ ਇੰਚਾਰਜ ਗੀਤਾ ਗਿੱਲ ਅਤੇ ਹਰਜਿੰਦਰ ਕੌਰ ਹਾਜ਼ਰ ਸਨ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਅੰਮ੍ਰਿਤਸਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੋਤ ਸਿੰਘ ਧੰਜਲ ਅਤੇ ਲੋਕ ਸਭਾ ਇੰਚਾਰਜ ਜਰਨੈਲ ਸਿੰਘ ਢੋਟ ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮਹਿਲਾਵਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਪਾਰਟੀ ਦਾ ਸੰਗਠਨ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਮਹਿਲਾ ਵਰਕਰਾਂ ਨੂੰ ਬੂਥ ਪੱਧਰ ‘ਤੇ ਹੋਰ ਸਰਗਰਮ ਹੋ ਕੇ ਲੋਕਾਂ ਨਾਲ ਸੰਪਰਕ ਵਧਾਉਣ ਅਤੇ ਸਰਕਾਰ ਦੀਆਂ ਜਨ-ਭਲਾਈ ਯੋਜਨਾਵਾਂ ਨੂੰ ਹਰ ਘਰ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਲੋਕ-ਪੱਖੀ ਫ਼ੈਸਲੇ ਲੈ ਰਹੀ ਹੈ। ਸਰਕਾਰ ਵਲੋਂ ਸਿੱਖਿਆ, ਸਿਹਤ, ਮਹਿਲਾ ਸਸ਼ਕਤੀਕਰਨ, ਰੁਜ਼ਗਾਰ ਅਤੇ ਬੁਨਿਆਦੀ ਸਹੂਲਤਾਂ ਦੇ ਖੇਤਰ ‘ਚ ਕੀਤੇ ਜਾ ਰਹੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਪਾਰਟੀ ਦੇ ਹਰ ਵਰਕਰ ਦੀ ਜ਼ਿੰਮੇਵਾਰੀ ਹੈ। ਇਸ ਗਿੱਧਾ, ਬੋਲੀਆਂ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਦੀਆਂ ਬਾਤਾਂ ਪਾਈਆਂ ਗਈਆਂ।
ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਹਰ ਭਾਰਤੀ ਲਈ ਪ੍ਰੇਰਨਾ ਸਰੋਤ-ਜਰਨੈਲ ਸਿੰਘ ਢੋਟ ਅਗਲੀ ਖ਼ਬਰ ਜਰਨੈਲ ਸਿੰਘ ਢੋਟ ਨੇ ਮੇਲਾ ਬਾਬਾ ਸਦੀ ਸ਼ਾਹ ਦੀ ਯਾਦ ’ਚ ਕੁਸ਼ਤੀ ਮੁਕਾਬਲਿਆਂ ਦੀ ਕਰਵਾਈ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।