02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਹਰ ਭਾਰਤੀ ਲਈ ਪ੍ਰੇਰਨਾ ਸਰੋਤ-ਜਰਨੈਲ ਸਿੰਘ ਢੋਟ

ਅਜੀਤ ਡੈਸਕ 01-08-2026
ਅੰਮ੍ਰਿਤਸਰ, 31 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਸੈਂਟਰਲ ਖ਼ਾਲਸਾ ਯਤੀਮਖਾਨਾ ਵਿਖੇ ਸ਼ਹੀਦ-ਏ-ਆਜ਼ਮ ਸ: ਊਧਮ ਸਿੰਘ ਜੀ ਦੇ 86ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਸ਼ਰਧਾਂਜਲੀ ਸਮਾਗਮ ਦੌਰਾਨ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਇੰਚਾਰਜ ਜਰਨੈਲ ਸਿੰਘ ਢੋਟ ਨੇ ਮਹਾਨ ਸ਼ਹੀਦ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਦਾ ਨਾਂਅ ਭਾਰਤ ਦੇ ਆਜ਼ਾਦੀ ਸੰਘਰਸ਼ ਦੇ ਇਤਿਹਾਸ ਵਿਚ ਹਮੇਸ਼ਾ ਸਨਮਾਨ ਨਾਲ ਲਿਆ ਜਾਂਦਾ ਰਹੇਗਾ। ਜਰਨੈਲ ਸਿੰਘ ਢੋਟ ਨੇ ਕਿਹਾ ਕਿ ਜਲ੍ਹਿਆਂਵਾਲਾ ਬਾਗ ਦੇ ਨਿਰਦੋਸ਼ ਸ਼ਹੀਦਾਂ ਦੇ ਕਤਲੇਆਮ ਦਾ ਬਦਲਾ ਲੈ ਕੇ ਸ਼ਹੀਦ ਊਧਮ ਸਿੰਘ ਨੇ ਦੁਨੀਆ ਨੂੰ ਇਹ ਸੰਦੇਸ਼ ਦਿੱਤਾ ਕਿ ਜ਼ੁਲਮ ਅਤੇ ਅਨਿਆਂ ਦਾ ਡਟ ਕੇ ਮੁਕਾਬਲਾ ਕਰਨਾ ਹੀ ਸੱਚੀ ਦੇਸ਼ਭਗਤੀ ਹੈ। ਉਨ੍ਹਾਂ ਦੀ ਕੁਰਬਾਨੀ ਨੇ ਦੇਸ਼ ਵਾਸੀਆਂ ਦੇ ਮਨਾਂ ਵਿਚ ਆਜ਼ਾਦੀ ਦੀ ਲਹਿਰ ਨੂੰ ਹੋਰ ਮਜ਼ਬੂਤ ਕੀਤਾ ਅਤੇ ਅੱਜ ਵੀ ਉਨ੍ਹਾਂ ਦਾ ਜੀਵਨ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਮਹਾਨ ਸ਼ਹੀਦਾਂ ਦੇ ਜੀਵਨ ਤੋਂ ਸੇਧ ਲੈ ਕੇ ਦੇਸ਼ ਦੀ ਤਰੱਕੀ ਅਤੇ ਸਮਾਜ ਦੀ ਭਲਾਈ ਲਈ ਆਪਣਾ ਯੋਗਦਾਨ ਪਾਉਣ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਜਰਨੈਲ ਸਿੰਘ ਢੋਟ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਸਮਾਗਮ ਦਾ ਸਮਾਪਨ ਸ਼ਹੀਦ ਊਧਮ ਸਿੰਘ ਦੀ ਮਹਾਨ ਕੁਰਬਾਨੀ ਨੂੰ ਨਮਨ ਕਰਦਿਆਂ ਅਤੇ ਉਨ੍ਹਾਂ ਦੇ ਆਦਰਸ਼ਾਂ ‘ਤੇ ਚੱਲਣ ਦਾ ਸੰਕਲਪ ਲੈਂਦਿਆਂ ਕੀਤਾ ਗਿਆ।
ਪਿਛਲੀ ਖ਼ਬਰ ਜੀਵਨ ਜੁਗਤਿ ਸਮਾਗਮ ਲੜੀ ਦਾ ਪਹਿਲਾ ਸਮਾਗਮ ਅੱਜ ਅਗਲੀ ਖ਼ਬਰ ਆਮ ਆਦਮੀ ਪਾਰਟੀ ਮਹਿਲਾ ਵਿੰਗ ਵਲੋਂ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।