02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਯਾਦਵਿੰਦਰਾ ਸਕੂਲ ਸੁਲਤਾਨਵਿੰਡ ਵਿਖੇ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਸੁਲਤਾਨਵਿੰਡ, 1 ਅਗਸਤ (ਗੁਰਨਾਮ ਸਿੰਘ ਬੁੱਟਰ)- ਬੀਤੇ ਦਿਨੀਂ ਯਾਦਵਿੰਦਰਾ ਪਬਲਿਕ ਹਾਈ ਸਕੂਲ, ਸੁਲਤਾਨਵਿੰਡ ਵਿਖੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਸ: ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਸ਼ਹੀਦ ਊਧਮ ਸਿੰਘ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਵੱਖ-ਵੱਖ ਦੇਸ਼-ਭਗਤੀ ਦੇ ਪ੍ਰੋਗਰਾਮਾਂ ਵਿਚ ਵਧ-ਚੜ੍ਹ ਕੇ ਹਿੱਸਾ ਲਿਆ ।

ਅਜੀਤ ਡੈਸਕ 02-08-2026
ਸੁਲਤਾਨਵਿੰਡ, 1 ਅਗਸਤ (ਗੁਰਨਾਮ ਸਿੰਘ ਬੁੱਟਰ)- ਬੀਤੇ ਦਿਨੀਂ ਯਾਦਵਿੰਦਰਾ ਪਬਲਿਕ ਹਾਈ ਸਕੂਲ, ਸੁਲਤਾਨਵਿੰਡ ਵਿਖੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਸ: ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਸ਼ਹੀਦ ਊਧਮ ਸਿੰਘ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਵੱਖ-ਵੱਖ ਦੇਸ਼-ਭਗਤੀ ਦੇ ਪ੍ਰੋਗਰਾਮਾਂ ਵਿਚ ਵਧ-ਚੜ੍ਹ ਕੇ ਹਿੱਸਾ ਲਿਆ । ਵਿਦਿਆਰਥੀਆਂ ਨੇ ‘ਅਸੀਂ ਭਾਜੀਆਂ ਮੋੜਨਾ ਜਾਣਦੇ ਹਾਂ, ਪੁੱਛ ਲਓ ਕੰਧ ਸਰਹੰਦ ਦੀ ਨੂੰ ਜੇ ਫਿਰ ਕਿਸੇ ਨੂੰ ਸ਼ੱਕ ਹੋਵੇ, ਪੁੱਛ ਵੇਖੋ ਡਾਇਰ ਪਰਿਵਾਰ ਕੋਲੋਂ’ ਅਤੇ ‘ਹਿੰਦ ਵਾਸੀਓ ਰੱਖਣਾ ਯਾਦ ਸਾਨੂੰ’ ਵਰਗੇ ਜੋਸ਼ੀਲੇ ਬੋਲਾਂ, ਕਵਿਤਾਵਾਂ, ਗੀਤਾਂ, ਕਵਿਸ਼ਰੀ ਅਤੇ ਭਾਸ਼ਣਾਂ ਰਾਹੀਂ ਸ਼ਹੀਦ ਦੇ ਜੀਵਨ ‘ਤੇ ਚਾਨਣਾ ਪਾਇਆ । 13 ਅਪ੍ਰੈਲ 1919 ਨੂੰ ਜਲ੍ਹਿਆਂਵਾਲਾ ਬਾਗ਼ ਵਿਖੇ ਨਿਹੱਥੇ ਭਾਰਤੀਆਂ ‘ਤੇ ਕੀਤੇ ਜ਼ੁਲਮ ਦਾ ਬਦਲਾ ਲੈਣ ਲਈ ਸ਼ਹੀਦ ਊਧਮ ਸਿੰਘ ਨੇ ਠੀਕ 21 ਸਾਲਾਂ ਬਾਅਦ ਲੰਡਨ ਦੇ ਕੈਕਸਟਨ ਹਾਲ ਵਿਖੇ ਮਾਈਕਲ ਓਡਵਾਇਰ ਨੂੰ ਗੋਲੀਆਂ ਨਾਲ ਭੁੰਨ ਕੇ ਭਾਰਤੀਆਂ ਦੇ ਸਵੈ-ਮਾਣ ਨੂੰ ਬਹਾਲ ਕੀਤਾ ਸੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਯਾਦਵਿੰਦਰ ਸਿੰਘ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਕਿਸੇ ਇਕ ਪਰਿਵਾਰ ਦੇ ਨਹੀਂ, ਸਗੋਂ ਪੂਰੀ ਕੌਮ ਦਾ ਸਰਮਾਇਆ ਹੁੰਦੇ ਹਨ । ਇਸ ਸਮਾਗਮ ਦੌਰਾਨ ਸਕੂਲ ਦਾ ਸਮੂਹ ਸਟਾਫ਼, ਜਿਨ੍ਹਾਂ ਵਿਚ ਜਗਜੀਤ ਸਿੰਘ, ਕੁਮਾਰ ਸਰ, ਜਗਦੀਸ਼ ਸਿੰਘ, ਮੈਡਮ ਸ਼ਰਨਜੀਤ ਕੌਰ, ਗੁਰਸ਼ਰਨ ਕੌਰ, ਨਵਪ੍ਰੀਤ ਕੌਰ, ਸਿਮਰਨ ਕੌਰ, ਸ਼ਿਵਾਨੀ ਅਤੇ ਸੁਨੀਤਾ ਰਾਣੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਪਿਛਲੀ ਖ਼ਬਰ ਰੋਟਰੀ ਆਸਥਾ ਨੇ ਦੋ ਜ਼ਰੂਰਤਮੰਦ ਮਰੀਜ਼ਾਂ ਦੀਆਂ ਅੱਖਾਂ ਦੀ ਕਰਵਾਈ ਸਰਜਰੀ ਅਗਲੀ ਖ਼ਬਰ ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਹਨ ਲਗਾਤਾਰ ਵੀਜ਼ੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।