03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਪ੍ਰਧਾਨ ਪ੍ਰੋ. ਲਕਸ਼ਮੀਕਾਂਤਾ ਚਾਵਲਾ ਨੇ ਸ੍ਰੀ ਦੁਰਗਿਆਣਾ ਮੰਦਰ ਦੇ ਮੁੱਖ ਪੁਜਾਰੀਆਂ ਨਾਲ ਕੀਤੀ ਮੀਟਿੰਗ

ਅੰਮਿਤਸਰ, 2 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਸ੍ਰੀ ਦੁਰਗਿਆਣਾ ਮੰਦਰ ਦੇ ਮੁੱਖ ਪੁਜਾਰੀਆਂ ਦੀ ਇਕ ਮਹੱਤਵਪੂਰਨ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪ੍ਰੋ. ਲਕਸ਼ਮੀਕਾਂਤਾ ਚਾਵਲਾ ਨੇ ਧਾਰਮਿਕ ਪਰੰਪਰਾਵਾਂ ਦੇ ਨਾਲ-ਨਾਲ ਸਮਾਜ ‘ਚ ਜਾਗਰੂਕਤਾ ਅਤੇ ਵਿਗਿਆਨਕ ਸੋਚ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

ਅਜੀਤ ਡੈਸਕ 03-08-2026
ਅੰਮਿਤਸਰ, 2 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਸ੍ਰੀ ਦੁਰਗਿਆਣਾ ਮੰਦਰ ਦੇ ਮੁੱਖ ਪੁਜਾਰੀਆਂ ਦੀ ਇਕ ਮਹੱਤਵਪੂਰਨ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪ੍ਰੋ. ਲਕਸ਼ਮੀਕਾਂਤਾ ਚਾਵਲਾ ਨੇ ਧਾਰਮਿਕ ਪਰੰਪਰਾਵਾਂ ਦੇ ਨਾਲ-ਨਾਲ ਸਮਾਜ ‘ਚ ਜਾਗਰੂਕਤਾ ਅਤੇ ਵਿਗਿਆਨਕ ਸੋਚ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਮੀਟਿੰਗ ‘ਚ ਸ਼ਰਧਾਲੂਆਂ ਦੇ ਮਾਰਗਦਰਸ਼ਨ ਅਤੇ ਸਮਾਜ ‘ਚ ਪ੍ਰਚਲਿਤ ਕੁਝ ਪਰੰਪਰਾਵਾਂ ਅਤੇ ਵਿਸ਼ਵਾਸਾਂ ਬਾਰੇ ਵਿਸਥਾਰ ‘ਚ ਚਰਚਾ ਕੀਤੀ ਗਈ । ਪ੍ਰੋ. ਚਾਵਲਾ ਨੇ ਪੁਜਾਰੀਆਂ ਨੂੰ ਅਪੀਲ ਕੀਤੀ ਕਿ ਉਹ ਨਵੀਂ ਪੀੜ੍ਹੀ ਨੂੰ ਧਰਮ ਅਤੇ ਸੱਭਿਆਚਾਰ ਨਾਲ ਜੋੜਨ ਲਈ ਕੰਮ ਕਰਨ, ਨਾਲ ਹੀ ਇਹ ਵੀ ਯਕੀਨੀ ਬਣਾਉਣ ਕਿ ਸਮਾਜ ਅੰਧਵਿਸ਼ਵਾਸਾਂ ਤੋਂ ਦੂਰ ਰਹੇ । ਉਨ੍ਹਾਂ ਕਿਹਾ ਕਿ ਮੰਦਰ ਸਿਰਫ਼ ਪੂਜਾ ਸਥਾਨ ਹੀ ਨਹੀਂ ਹਨ, ਸਗੋਂ ਸਮਾਜ ਨੂੰ ਸਹੀ ਦਿਸ਼ਾ ‘ਚ ਅਗਵਾਈ ਕਰਨ ਦੇ ਕੇਂਦਰ ਵੀ ਹੈ । ਇਸ ਲਈ ਪੁਜਾਰੀਆਂ ਦੀ ਜ਼ਿੰਮੇਵਾਰੀ ਹੈ ਕਿ ਉਹ ਸ਼ਰਧਾਲੂਆਂ ਨੂੰ ਧਰਮ ਦੇ ਅਸਲ ਸੁਭਾਅ ਬਾਰੇ ਸਿੱਖਿਅਤ ਕਰਨ ।
ਪਿਛਲੀ ਖ਼ਬਰ DAY DD / MM / YYYY ਸੁਲਤਾਨਵਿੰਡ ਵਿਖੇ ਸ਼ੇਰ-ਏ-ਪੰਜਾਬ ਸੇਵਾ ਕੇਂਦਰ ਵਿਖੇ ਪਹੁੰਚੀਆਂ ਸ਼ਖ਼ਸੀਅਤਾਂ ਦਾ ਭਾਈ ਵਡਾਲਾ ਵਲੋਂ... ਅਗਲੀ ਖ਼ਬਰ ਡਾ. ਸੋਹਲ ਵਲੋਂ ਗੰਦੇ ਪਾਣੀ ਕਾਰਨ ਫੈਲ ਰਹੀਆਂ ਬਿਮਾਰੀਆਂ ਤੋਂ ਪ੍ਰਭਾਵਿਤ ਲੋਕਾਂ ਲਈ ਮੈਡੀਕਲ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।