06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਜ਼ਿਲ੍ਹਾ ਅੰਮ੍ਰਿਤਸਰ ’ਚ 12 ਸਤੰਬਰ ਨੂੰ ਲਗੇਗੀ ਕੌਮੀ ਲੋਕ ਅਦਾਲਤ-ਸਕੱਤਰ

ਅੰਮ੍ਰਿਤਸਰ, 5 ਅਗਸਤ (ਰੇਸ਼ਮ ਸਿੰਘ)-ਕੌਮੀ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਕਾਰਜਕਾਰੀ ਚੇਅਰਮੈਨ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਵਿਚ ਕੌਮੀ ਲੋਕ ਅਦਾਲਤ 12 ਸਤੰਬਰ, 2026 ਨੂੰ ਲਗਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ-ਕਮ-ਸੀ.

ਅਜੀਤ ਡੈਸਕ 06-08-2026
ਅੰਮ੍ਰਿਤਸਰ, 5 ਅਗਸਤ (ਰੇਸ਼ਮ ਸਿੰਘ)-ਕੌਮੀ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਕਾਰਜਕਾਰੀ ਚੇਅਰਮੈਨ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਵਿਚ ਕੌਮੀ ਲੋਕ ਅਦਾਲਤ 12 ਸਤੰਬਰ, 2026 ਨੂੰ ਲਗਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ-ਕਮ-ਸੀ.ਜੇ.ਐੱਮ. ਸ: ਅਮਰਦੀਪ ਸਿੰਘ ਬੈਂਸ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ ਵੱਖ-ਵੱਖ ਕਿਸਮ ਦੇ ਕੇਸਾਂ ਦਾ ਆਪਸੀ ਰਜ਼ਾਮੰਦੀ ਨਾਲ ਨਿਪਟਾਰਾ ਕੀਤਾ ਜਾਵੇਗਾ। ਇਨ੍ਹਾਂ ਵਿਚ 138 ਐੱਨ.ਆਈ. ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਬਿਜਲੀ, ਪਾਣੀ ਅਤੇ ਕਮੇਟੀ ਘਰ ਨਾਲ ਸੰਬੰਧਿਤ ਮਾਮਲੇ, ਸੀਵਰੇਜ, ਵਾਟਰ ਸਪਲਾਈ, ਹਾਊਸ ਟੈਕਸ, ਸਾਈਟ ਪਲਾਨ, ਹਰ ਤਰ੍ਹਾਂ ਦੇ ਸਿਵਲ ਕੇਸ, ਘੱਟ ਸਜ਼ਾ ਵਾਲੇ ਅਪਰਾਧਿਕ ਮਾਮਲੇ, ਵਿਆਹੁਤਾ ਝਗੜੇ, ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ ਕੇਸ ਅਤੇ ਇੰਸ਼ੋਰੈਂਸ ਕਲੇਮ ਆਦਿ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਰਾਹੀਂ ਕੇਸਾਂ ਦਾ ਨਿਪਟਾਰਾ ਕਰਵਾਉਣ ਨਾਲ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਹੁੰਦੀ ਹੈ। ਇਸ ਤੋਂ ਇਲਾਵਾ ਦੋਵਾਂ ਧਿਰਾਂ ਵਿਚਕਾਰ ਆਪਸੀ ਸਦਭਾਵਨਾ ਵੀ ਬਣੀ ਰਹਿੰਦੀ ਹੈ ਅਤੇ ਕੋਈ ਵੀ ਧਿਰ ਆਪਣੇ ਆਪ ਨੂੰ ਜਿੱਤੀ ਜਾਂ ਹਾਰੀ ਮਹਿਸੂਸ ਨਹੀਂ ਕਰਦੀ।
ਪਿਛਲੀ ਖ਼ਬਰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਭਲਕੇ ਚੰਡੀਗੜ੍ਹ ਮਹਾਂ ਰੈਲੀ ’ਚ ਕਰੇਗੀ ਭਰਵੀਂ ਸ਼ਮੂਲੀਅਤ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਬੂਟੇ ਲਗਾਓ ਮੁਹਿੰਮ ਦਾ ਅਗਾਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।