06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪਿਸਤੌਲ ਲੈ ਕੇ ਫਰਾਰ ਹੋਇਆ ਨਕਲੀ ਪੁਲਿਸ ਵਾਲਾ ਕਾਬੂ

ਅੰਮ੍ਰਿਤਸਰ, 5 ਅਗਸਤ (ਰੇਸ਼ਮ ਸਿੰਘ)- ਐੱਸ. ਐੱਚ.

ਗ੍ਰਿਫ਼ਤਾਰ ਕੀਤਾ ਮੁਲਜ਼ਮ ਥਾਣਾ ਸਿਵਲ ਲਾਈਨ ਦੀ ਪੁਲਿਸ ਪਾਰਟੀ ਨਾਲ। ਤਸਵੀਰ : ਹਰਜੀਤ ਸਿੰਘ 06-08-2026
ਅੰਮ੍ਰਿਤਸਰ, 5 ਅਗਸਤ (ਰੇਸ਼ਮ ਸਿੰਘ)- ਐੱਸ.ਐੱਚ. ਓ. ਦਾ ਨਾਂਮ ਵਰਤ ਕੇ ਗੰਨ ਹਾਊਸ ਤੋਂ ਪਿਸਤੌਲ ਲੈ ਕੇ ਫਰਾਰ ਹੋਇਆ ਨਕਲੀ ਪੁਲਿਸ ਮੁਲਾਜ਼ਮ ਅਸਲੀ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ ਹੈ। ਜਿਸ ਪਾਸੋਂ ਪੁਲਿਸ ਨੇ ਪਿਸਤੌਲ, ਕਾਰ, ਪੁਲਿਸ ਦੀ ਵਰਦੀ ਤੇ ਪੁਲਿਸ ਵਿਭਾਗ ਦਾ ਜਾਅਲੀ ਸ਼ਨਾਖਤੀ ਕਾਰਡ ਆਦਿ ਵੀ ਬਰਾਮਦ ਕਰ ਲਿਆ ਗਿਆ ਹੈ। ਥਾਣਾ ਸਿਵਲ ਲਾਈਨ ਦੀ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਮੁਲਜ਼ਮ ਦੀ ਸ਼ਨਾਖਤ ਸੁੱਖਾ ਸਿੰਘ ਉਰਫ਼ ਸੁਖਦੀਪ ਸਿੰਘ (26) ਵਾਸੀ ਪਿੰਡ ਮਦਨਪੁਰ ਰਾਜਪੁਰਾ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਇਹ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਸੀਰੀਵਨੇਲਾ ਨੇ ਦੱਸਿਆ ਕਿ ਮਾਲ ਰੋਡ ਸਥਿਤ ਇਕ ਗੰਨ ਹਾਊਸ ਦੇ ਮਾਲਕ ਕਰਨ ਭਾਟੀਆ ਨੇ ਦੱਸਿਆ ਕਿ ਬੀਤੇ 18 ਜੁਲਾਈ ਨੂੰ ਇਕ ਅਣਪਛਾਤੇ ਵਿਅਕਤੀ ਨੇ ਆਪਣੇ ਆਪ ਨੂੰ ਥਾਣਾ ਸਿਵਲ ਲਾਈਨਜ਼ ਦਾ ਐੱਸ.ਐੱਚ.ਓ. ਦੱਸਦਿਆਂ ਪਿਸਤੌਲ ਖਰੀਦਣ ਦੀ ਇੱਛਾ ਜਤਾਈ ਅਤੇ ਕਿਹਾ ਕਿ ਉਹ ਆਪਣਾ ਮੁਲਾਜ਼ਮ ਪਿਸਤੌਲ ਦੇਖਣ ਲਈ ਭੇਜ ਰਿਹਾ ਹੈ। ਕੁਝ ਸਮੇਂ ਬਾਅਦ ਪੰਜਾਬ ਪੁਲਿਸ ਦੀ ਵਰਦੀ ਪਹਿਨਿਆ ਇਕ ਵਿਅਕਤੀ ਸਫੈਦ ਰੰਗ ਦੀ ਸਵਿਫਟ ਕਾਰ ਵਿਚ ਦੁਕਾਨ ‘ਤੇ ਆਇਆ ਅਤੇ ਆਪਣੇ ਆਪ ਨੂੰ ਐੱਸ.ਐੱਚ.ਓ. ਵਲੋਂ ਭੇਜਿਆ ਹੋਇਆ ਦੱਸ ਕੇ ਪਿਸਤੌਲ ਆਪਣੇ ਨਾਲ ਲੈ ਗਿਆ। ਬਾਅਦ ਵਿਚ ਜਾਂਚ ਕਰਨ ‘ਤੇ ਪਤਾ ਲੱਗਾ ਕਿ ਨਾ ਤਾਂ ਐੱਸ.ਐੱਚ.ਓ. ਵਲੋਂ ਕੋਈ ਫੋਨ ਕੀਤਾ ਗਿਆ ਸੀ ਅਤੇ ਨਾ ਹੀ ਕਿਸੇ ਪੁਲਿਸ ਮੁਲਾਜ਼ਮ ਨੂੰ ਭੇਜਿਆ ਗਿਆ ਸੀ। ਇਸ ਉਪਰੰਤ ਉਕਤ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ। ਪੁਲਿਸ ਨੇ ਗੁਪਤ ਸੂਚਨਾ ਅਤੇ ਤਕਨੀਕੀ ਸਬੂਤਾਂ ਦੇ ਆਧਾਰ ‘ਤੇ ਮੁਲਜ਼ਮ ਨੂੰ ਬੀਤੇ ਦਿਨ ਰਾਮ ਤੀਰਥ ਖੇਤਰ ਤੋਂ ਕਾਬੂ ਕਰ ਲਿਆ ਗਿਆ ਹੇ। ਇਸ ਮੌਕੇ ਏ.ਸੀ.ਪੀ. ਗਗਨਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਗ਼ੈਰ ਰਾਜਨੀਤਿਕ ਵਲੋਂ ਡੀ.ਸੀ. ਦਫ਼ਤਰ ਦੇ ਬਾਹਰ ਧਰਨਾ ਅਗਲੀ ਖ਼ਬਰ ਵੇਰਕਾ ਨੇੜੇ ਕੱਪੜਾ ਫੈਕਟਰੀ ’ਚ ਲੱਗੀ ਭਿਆਨਕ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।