07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰ ਰਹੀ ਪੰਜਾਬ ਸਰਕਾਰ-ਅਵਿਨਾਸ਼ ਰਾਏ ਖੰਨਾ

ਅੰਮ੍ਰਿਤਸਰ, 6 ਅਗਸਤ (ਹਰਮਿੰਦਰ ਸਿੰਘ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪੰਜਾਬ ਸਰਕਾਰ ਨੂੰ ਸੂਬੇ ਦੇ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 15 ਦਿਨਾਂ ਤੋਂ ਇਕ ਮਹੀਨੇ ਦੇ ਅੰਦਰ ਬਕਾਇਆ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਭੁਗਤਾਨ ਜਾਰੀ ਕਰਨ ਦਾ ਨਿਰਦੇਸ਼ ਦਿੱਤਾ ਗਿਆ ਸੀ ਪਰ ਪੰਜਾਬ ਸਰਕਾਰ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰ ਰਹੀ ਹੈ। ਇਹ ਪ੍ਰਗਟਾਵਾ ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਦੇ ਸੀਨੀਅਰ ਆਗੂ ਅਵਿਨਾਸ਼ ਰਾਏ ਖੰਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ।

ਅਜੀਤ ਡੈਸਕ 07-08-2026
ਅੰਮ੍ਰਿਤਸਰ, 6 ਅਗਸਤ (ਹਰਮਿੰਦਰ ਸਿੰਘ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪੰਜਾਬ ਸਰਕਾਰ ਨੂੰ ਸੂਬੇ ਦੇ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 15 ਦਿਨਾਂ ਤੋਂ ਇਕ ਮਹੀਨੇ ਦੇ ਅੰਦਰ ਬਕਾਇਆ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਭੁਗਤਾਨ ਜਾਰੀ ਕਰਨ ਦਾ ਨਿਰਦੇਸ਼ ਦਿੱਤਾ ਗਿਆ ਸੀ ਪਰ ਪੰਜਾਬ ਸਰਕਾਰ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰ ਰਹੀ ਹੈ। ਇਹ ਪ੍ਰਗਟਾਵਾ ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਦੇ ਸੀਨੀਅਰ ਆਗੂ ਅਵਿਨਾਸ਼ ਰਾਏ ਖੰਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਦਫ਼ਤਰ ਵਿਖੇ ਪਹੁੰਚਣ ਦੌਰਾਨ ਸ੍ਰੀ ਖੰਨਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਉਦਯੋਗਪਤੀਆਂ, ਕਾਰੋਬਾਰੀਆਂ, ਔਰਤਾਂ, ਨੌਜਵਾਨਾਂ, ਕਿਸਾਨਾਂ ਅਤੇ ਵਿਦਿਆਰਥੀਆਂ ਨਾਲ ਧੋਖਾ ਕੀਤਾ ਹੈ। ਪੰਜਾਬ ਦੇ ਸਾਰੇ ਸਰਕਾਰੀ ਵਿਭਾਗਾਂ ਦੇ ਕਰਮਚਾਰੀ ਜਾਂ ਤਾਂ ਸੜਕਾਂ ‘ਤੇ ਹਨ ਜਾਂ ਸਰਕਾਰ ਵਿਰੁੱਧ ਹੜਤਾਲ ‘ਤੇ ਹਨ। ਇਸ ਤੋਂ ਇਲਾਵਾ, ਰਾਜ ਸਰਕਾਰ ਦੇ ਕਰਮਚਾਰੀਆਂ ਨੂੰ ਆਪਣੇ ਅਧਿਕਾਰਾਂ ਦੀ ਰੱਖਿਆ ਲਈ ਹਾਈ ਕੋਰਟ ਤੱਕ ਪਹੁੰਚ ਕਰਨੀ ਪਈ, ਜਿੱਥੇ ਅਦਾਲਤ ਨੇ ਉਨ੍ਹਾਂ ਦੇ ਹੱਕ ਵਿਚ ਫੈਸਲਾ ਸੁਣਾਇਆ। ਹਾਈ ਕੋਰਟ ਨੇ ਕਿਹਾ ਕਿ ਜੇਕਰ ਨਿਰਧਾਰਤ ਸਮੇਂ ਦੇ ਅੰਦਰ ਭੁਗਤਾਨ ਨਹੀਂ ਕੀਤਾ ਜਾਂਦਾ ਹੈ, ਤਾਂ ਬਕਾਇਆ ਰਕਮ ‘ਤੇ 6 ਫੀਸਦੀ ਸਾਲਾਨਾ ਸਧਾਰਨ ਵਿਆਜ ਵਸੂਲਿਆ ਜਾਵੇਗਾ। ਇਸ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਨੂੰ 31 ਅਗਸਤ ਤੱਕ ਅਦਾਲਤ ਵਿਚ ਪਾਲਣਾ ਹਲਫ਼ਨਾਮਾ ਦਾਇਰ ਕਰਨ ਦਾ ਵੀ ਹੁਕਮ ਦਿੱਤਾ ਗਿਆ ਸੀ। ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਆਪਣੇ ਚੋਣ ਮਨੋਰਥ ਪੱਤਰ ‘ਚ ਕੀਤੇ ਵਾਅਦੇ ਪੂਰੇ ਕਰਨ ਵਿਚ ਅਸਫਲ ਰਹਿਣ ਕਾਰਨ ਸੂਬੇ ਭਰ ਦੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਲਗਾਤਾਰ ਸੜਕਾਂ ‘ਤੇ ਉਤਰ ਰਹੇ ਹਨ। ਉਨ੍ਹਾਂ ਦੀ ਆਵਾਜ਼ ਦਬਾਉਣ ਲਈ ਉਨ੍ਹਾਂ ‘ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ। ਬਰਨਾਲਾ ‘ਚ ਹੋਏ ਲਾਠੀਚਾਰਜ ਵਿਚ ਔਰਤਾਂ ਨੂੰ ਵੀ ਨਹੀਂ ਬਖ਼ਸ਼ਿਆ ਗਿਆ, ਜਿਨ੍ਹਾਂ ਵਿਚੋਂ ਕਈ ਅਜੇ ਵੀ ਹਸਪਤਾਲ ਵਿਚ ਇਲਾਜ ਅਧੀਨ ਹਨ । ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਲੋਕਾਂ ਦੀ ਆਵਾਜ਼ ਰਹੀ ਹੈ ਅਤੇ ਇਹ ਯਕੀਨੀ ਬਣਾਇਆ ਹੈ ਕਿ ਜੇਕਰ ਭਾਜਪਾ ਪੰਜਾਬ ਵਿਚ ਸਰਕਾਰ ਬਣਾਉਂਦੀ ਹੈ, ਤਾਂ ਕਰਮਚਾਰੀਆਂ ਨੂੰ ਪਹਿਲ ਦੇ ਆਧਾਰ ‘ਤੇ ਉਨ੍ਹਾਂ ਦੇ ਬਣਦੇ ਹੱਕ ਦਿੱਤੇ ਜਾਣਗੇ। ਇਸ ਤੋਂ ਪਹਿਲਾਂ ਭਾਜਪਾ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਨੇ ਸ੍ਰੀ ਅਵਿਨਾਸ਼ ਰਾਏ ਖੰਨਾ ਦਾ ਸਵਾਗਤ ਕੀਤਾ। ਇਸ ਮੌਕੇ ਰਾਕੇਸ਼ ਗਿੱਲ, ਸੂਬਾ ਸਕੱਤਰ ਸੂਰਜ ਭਾਰਦਵਾਜ, ਸੁਰੇਸ਼ ਮਹਾਜਨ, ਆਨੰਦ ਸ਼ਰਮਾ, ਬਖ਼ਸ਼ੀ ਰਾਮ ਅਰੋੜਾ, ਰਾਜੇਸ਼ ਹਨੀ, ਸੰਜੀਵ ਖੰਨਾ, ਜ਼ਿਲ੍ਹਾ ਜਨਰਲ ਸਕੱਤਰ ਮਨੀਸ਼ ਸ਼ਰਮਾ, ਸੰਜੀਵ ਕੁਮਾਰ, ਡਾ: ਰਾਮ ਚਾਵਲਾ, ਹਰਜਿੰਦਰ ਸਿੰਘ ਠੇਕੇਦਾਰ, ਰੀਨਾ ਜੇਤਲੀ, ਕੁਮਾਰ ਅਮਿਤ, ਗੁਰਪ੍ਰਤਾਪ ਸਿੰਘ ਟਿੱਕਾ, ਅਜੈਪਾਲ ਸਿੰਘ, ਰਣਜੀਤ ਸਿੰਘ ਮਹਿਤਾਬ, ਮਹਿਤਾਬ ਸਿੰਘ, ਮਹਾਂਦੀਪ ਸਿੰਘ, ਅਜੇ ਅਰੋੜਾ, ਕੌਂਸਲਰ ਗੌਰਵ ਗਿੱਲ, ਕੌਂਸਲਰ ਕ੍ਰਿਤੀ ਅਰੋੜਾ, ਸੰਜੀਵ ਕੁਮਾਰ, ਬਲਕਾਰ ਸਿੰਘ ਸੋਹਲ, ਤਰੁਣ ਅਰੋੜਾ, ਰਾਜੀਵ ਅਰੋੜਾ, ਕਰਨ ਕਪਿਲਾ, ਹਰਪ੍ਰੀਤ ਸਿੰਘ ਮੰਨੂ ਗਰੋਵਰ ਆਦਿ ਉਨ੍ਹਾਂ ਨਾਲ ਹਾਜ਼ਰ ਸਨ।
ਪਿਛਲੀ ਖ਼ਬਰ ਧਰਮਸ਼ਾਲਾ ਮੁਰੰਮਤ ਮਾਮਲੇ ਨੂੰ ਲੈ ਕੇ ਪ੍ਰੋ: ਚਾਵਲਾ ਨੇ ਮੇਅਰ ਤੇ ਕਮਿਸ਼ਨਰ ਨੂੰ ਲਿਖਿਆ ਪੱਤਰ ਅਗਲੀ ਖ਼ਬਰ ਇਸਰਹੇੜੀ ਦੇ ਲੋਕ ਪੀਣ ਵਾਲੇ ਪਾਣੀ ਨੂੰ ਤਰਸੇ, ਟੈਂਕੀ ਦਾ ਬੋਰ ਖਰਾਬ ਹੋਣ ਕਾਰਨ ਪਿੰਡ ’ਚ ਮੱਚੀ ਹਾਹਾਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।