ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਜ਼ਿਲ੍ਹਾ ਤਲਵਾਰਬਾਜ਼ੀ ਚੈਂਪੀਅਨਸ਼ਿਪ ਭਲਕੇ
ਅੰਮ੍ਰਿਤਸਰ, 6 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮ੍ਰਿਤਸਰ ਤਲਵਾਰਬਾਜ਼ੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਪ੍ਰੋ: ਨਿਰਮਲ ਸਿੰਘ ਰੰਧਾਵਾ ਗੁਰੂ ਕੀ ਵਡਾਲੀ ਨੇ ਜਾਣਕਾਰੀ ਦਿੱਤੀ ਕਿ ਐਸੋਸੀਏਸ਼ਨ ਵਲੋਂ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਲੜਕੇ ਅਤੇ ਲੜਕੀਆਂ ਦੀ ਵੱਖ-ਵੱਖ ਉਮਰ ਵਰਗ (ਅੰਡਰ 10, ਅੰਡਰ 12, ਅੰਡਰ 14, ਅੰਡਰ 20 ਅਤੇ ਸੀਨੀਅਰ) ਨਾਲ ਸੰਬੰਧਿਤ ਤਲਵਾਰਬਾਜ਼ੀ ਚੈਂਪੀਅਨਸ਼ਿਪਜ਼ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਬਹੁ ਮੰਤਵੀ ਖੇਡ ਹਾਲ ‘ਚ 8 ਅਗਸਤ ਨੂੰ ਸ਼ਾਮ ਚਾਰ ਵਜੇ ਕਰਵਾਈਆਂ ਜਾਣਗੀਆਂ। ਜ਼ਿਲ੍ਹਾ ਤਲਵਾਰਬਾਜ਼ੀ ਚੈਂਪੀਅਨਸ਼ਿਪ ਦਾ ਉਦਘਾਟਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਸਪੋਰਟਸ ਡਾ.
ਪ
ਪ੍ਰੋ: ਨਿਰਮਲ ਸਿੰਘ ਰੰਧਾਵਾ
07-08-2026
ਅੰਮ੍ਰਿਤਸਰ, 6 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮ੍ਰਿਤਸਰ ਤਲਵਾਰਬਾਜ਼ੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਪ੍ਰੋ: ਨਿਰਮਲ ਸਿੰਘ ਰੰਧਾਵਾ ਗੁਰੂ ਕੀ ਵਡਾਲੀ ਨੇ ਜਾਣਕਾਰੀ ਦਿੱਤੀ ਕਿ ਐਸੋਸੀਏਸ਼ਨ ਵਲੋਂ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਲੜਕੇ ਅਤੇ ਲੜਕੀਆਂ ਦੀ ਵੱਖ-ਵੱਖ ਉਮਰ ਵਰਗ (ਅੰਡਰ 10, ਅੰਡਰ 12, ਅੰਡਰ 14, ਅੰਡਰ 20 ਅਤੇ ਸੀਨੀਅਰ) ਨਾਲ ਸੰਬੰਧਿਤ ਤਲਵਾਰਬਾਜ਼ੀ ਚੈਂਪੀਅਨਸ਼ਿਪਜ਼ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਬਹੁ ਮੰਤਵੀ ਖੇਡ ਹਾਲ ‘ਚ 8 ਅਗਸਤ ਨੂੰ ਸ਼ਾਮ ਚਾਰ ਵਜੇ ਕਰਵਾਈਆਂ ਜਾਣਗੀਆਂ। ਜ਼ਿਲ੍ਹਾ ਤਲਵਾਰਬਾਜ਼ੀ ਚੈਂਪੀਅਨਸ਼ਿਪ ਦਾ ਉਦਘਾਟਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਸਪੋਰਟਸ ਡਾ. ਕੰਵਰ ਮਨਦੀਪ ਸਿੰਘ ਢਿੱਲੋਂ ਵਲੋਂ ਕੀਤਾ ਜਾਵੇਗਾ। ਇਸ ਦੌਰਾਨ ਜੇਤੂ ਖਿਡਾਰੀ ਅਤੇ ਖਿਡਾਰਨਾਂ ਨੂੰ ਜ਼ਿਲ੍ਹਾ ਐਸੋਸੀਏਸ਼ਨ ਵਲੋਂ ਸਰਟੀਫਿਕੇਟ ਅਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਚੈਂਪੀਅਨਸ਼ਿਪ ‘ਚ ਜੇਤੂ ਖਿਡਾਰੀ ਅਤੇ ਖਿਡਾਰਨਾਂ ਨੂੰ ਸਟੇਟ ਤਲਵਾਰਬਾਜ਼ੀ ਚੈਂਪੀਅਨਸ਼ਿਪ ’ਚ ਭਾਗ ਲੈਣਗੇ।