ਹਰਦੀਪ ਸਿੰਘ ਨਾਗਰਾ, ਮਨਪ੍ਰੀਤ ਸਿੰਘ
ਅੰਮ੍ਰਿਤਸਰ, 6 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ (ਨਾਨ-ਟੀਚਿੰਗ) ਇਪੰਲਾਈਜ਼ ਐਸੋਸੀਏਸ਼ਨ ਨੇ ਐਲਾਨ ਕੀਤਾ ਕਿ ਸਾਂਝਾ ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਪੰਜਾਬ ਦੇ ਸੱਦੇ ‘ਤੇ 7 ਅਗਸਤ ਨੂੰ ਸੈਕਟਰ 39, ਦਾਣਾ ਮੰਡੀ ਚੰਡੀਗੜ੍ਹ ਵਿਖੇ ਹੋਣ ਵਾਲੀ ਵਿਸ਼ਾਲ ਮਹਾਂ ਰੈਲੀ ‘ਚ ਯੂਨੀਵਰਸਿਟੀ ਦੇ ਸਮੂਹ ਕਰਮਚਾਰੀ ਵੱਡੀ ਗਿਣਤੀ ‘ਚ ਸ਼ਮੂਲੀਅਤ ਕਰਨਗੇ। ਇਸ ਮੌਕੇ ਕਰਮਚਾਰੀ ਸਵੇਰੇ 6 ਵਜੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਤੋਂ ਚੰਡੀਗੜ੍ਹ ਲਈ ਰਵਾਨਾ ਹੋਣਗੇ।
ਅੰਮ੍ਰਿਤਸਰ, 6 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ (ਨਾਨ-ਟੀਚਿੰਗ) ਇਪੰਲਾਈਜ਼ ਐਸੋਸੀਏਸ਼ਨ ਨੇ ਐਲਾਨ ਕੀਤਾ ਕਿ ਸਾਂਝਾ ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਪੰਜਾਬ ਦੇ ਸੱਦੇ ‘ਤੇ 7 ਅਗਸਤ ਨੂੰ ਸੈਕਟਰ 39, ਦਾਣਾ ਮੰਡੀ ਚੰਡੀਗੜ੍ਹ ਵਿਖੇ ਹੋਣ ਵਾਲੀ ਵਿਸ਼ਾਲ ਮਹਾਂ ਰੈਲੀ ‘ਚ ਯੂਨੀਵਰਸਿਟੀ ਦੇ ਸਮੂਹ ਕਰਮਚਾਰੀ ਵੱਡੀ ਗਿਣਤੀ ‘ਚ ਸ਼ਮੂਲੀਅਤ ਕਰਨਗੇ। ਇਸ ਮੌਕੇ ਕਰਮਚਾਰੀ ਸਵੇਰੇ 6 ਵਜੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਤੋਂ ਚੰਡੀਗੜ੍ਹ ਲਈ ਰਵਾਨਾ ਹੋਣਗੇ। ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਨਾਗਰਾ ਅਤੇ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਨੂੰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ, ਜਿਸ ਕਾਰਨ ਸਮੂਹ ਮੁਲਾਜ਼ਮ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਦੇ ਮੱਦੇਨਜ਼ਰ ਯੂਨੀਵਰਸਿਟੀ ਦੇ ਸਮੂਹ ਕਰਮਚਾਰੀ 7 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਸਾਂਝਾ ਮੁਲਾਜ਼ਮ/ਪੈਨਸ਼ਨਰ ਫਰੰਟ ਦੇ ਸੰਘਰਸ਼ ਦਾ ਪੂਰਨ ਸਮਰਥਨ ਕਰਨਗੇ ਅਤੇ ਮਹਾ ਰੈਲੀ ਵਿਚ ਸ਼ਾਮਿਲ ਹੋਣਗੇ।