08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਹੌਲਦਾਰ ਨੂੰ ਧੱਕਾ ਦੇ ਕੇ ਹੱਥਕੜੀ ਸਮੇਤ ਫਰਾਰ ਹੋਇਆ ਮੁਲਜ਼ਮ ਆਇਆ ਮੁੜ ਪੁਲਿਸ ਦੇ ਅੜਿੱਕੇ

ਅੰਮ੍ਰਿਤਸਰ, 7 ਅਗਸਤ (ਰੇਸ਼ਮ ਸਿੰਘ)-ਸਿਵਲ ਹਸਪਤਾਲ ਵਿਖੇ ਮੁਲਾਹਜ਼ੇ ਦੌਰਾਨ ਪੁਲਿਸ ਮੁਲਾਜ਼ਮ ਨੂੰ ਧੱਕਾ ਕੇ ਦੇ ਹੱਥਕੜੀ ਸਮੇਤ ਫਰਾਰ ਹੋਇਆ ਇਕ ਮੁਲਜ਼ਮ ਮੁੜ ਪੁਿਲਸ ਦੇ ਅੜਿੱਕੇ ਆ ਗਿਆ ਹੈ, ਜਿਸ ਖ਼ਿਲਾਫ਼ ਪੁਲਿਸ ਵਲੋਂ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਗ੍ਰਿਫਤਾਰ ਹੋਏ ਨੌਜਵਾਨ ਦੀ ਸ਼ਨਾਖਤ ਅਨਮੋਲ ਸਿੰਘ ਉਰਫ ਗੋਲੀ ਵਾਸੀ ਮਕਬੂਲਪੁਰਾ ਅੰਮ੍ਰਿਤਸਰ ਵਜੋਂ ਹੋਈ ਹੈ।

ਅਜੀਤ ਡੈਸਕ 08-08-2026
ਅੰਮ੍ਰਿਤਸਰ, 7 ਅਗਸਤ (ਰੇਸ਼ਮ ਸਿੰਘ)-ਸਿਵਲ ਹਸਪਤਾਲ ਵਿਖੇ ਮੁਲਾਹਜ਼ੇ ਦੌਰਾਨ ਪੁਲਿਸ ਮੁਲਾਜ਼ਮ ਨੂੰ ਧੱਕਾ ਕੇ ਦੇ ਹੱਥਕੜੀ ਸਮੇਤ ਫਰਾਰ ਹੋਇਆ ਇਕ ਮੁਲਜ਼ਮ ਮੁੜ ਪੁਿਲਸ ਦੇ ਅੜਿੱਕੇ ਆ ਗਿਆ ਹੈ, ਜਿਸ ਖ਼ਿਲਾਫ਼ ਪੁਲਿਸ ਵਲੋਂ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਗ੍ਰਿਫਤਾਰ ਹੋਏ ਨੌਜਵਾਨ ਦੀ ਸ਼ਨਾਖਤ ਅਨਮੋਲ ਸਿੰਘ ਉਰਫ ਗੋਲੀ ਵਾਸੀ ਮਕਬੂਲਪੁਰਾ ਅੰਮ੍ਰਿਤਸਰ ਵਜੋਂ ਹੋਈ ਹੈ। ਥਾਣਾ ਰਾਮ ਬਾਗ ਦੀ ਪੁਲਿਸ ਨੂੰ ਐੱਸ. ਆਈ. ਰਾਜਿੰਦਰ ਕੁਮਾਰ ਨੇ ਦੱਸਿਆ ਬੀਤੇ ਦਿਨ 3 ਅਗਸਤ ਨੂੰ ਉਕਤ ਮੁਲਜ਼ਮ ਨੂੰ ਨਸ਼ਿਆਂ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਨੂੰ ਸਿਵਲ ਹਸਪਤਾਲ ‘ਚ ਮੈਡੀਕਲ ਕਰਵਾਉਣ ਲਈ ਲਿਜਾਇਆ ਗਿਆ ਜੋ ਸੀਨੀ: ਸਿਪਾਹੀ ਗੁਰਮੀਤ ਸਿੰਘ ਨੂੰ ਧੱਕਾ ਦੇ ਕੇ ਹੱਥਕੜੀ ਸਮੇਤ ਫਰਾਰ ਹੋ ਗਿਆ। ਪੁਲਿਸ ਵਲੋਂ ਉਸ ਨੂੰ ਮੁੜ ਕਾਬੂ ਕਰ ਲਿਆ ਗਿਆ ਹੈ। ਇਸ ਸੰਬੰਧੀ ਰਾਮ ਬਾਗ ਪੁਲਿਸ ਵਲੋਂ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਯੂ. ਪੀ. ਤੋਂ ਆਏ ਯਾਤਰੂਆਂ ਨਾਲ ਅੰਮ੍ਰਿਤਸਰ ’ਚ ਹੋਈ ਵੱਡੀ ਖੋਹ ਅਗਲੀ ਖ਼ਬਰ ਅੰਮ੍ਰਿਤਸਰ ਗਰੁੱਪ ਆਫ਼ ਕਾਲਜਿਜ਼ ਵਲੋਂ ਓਰੀਐਂਟੇਸ਼ਨ ਸਮਾਰੋਹ ’ਚ ਪਹਿਲੇ ਸਾਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।