09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਅੰਮ੍ਰਿਤਸਰ, 8 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਅੱਜ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਨੇ ਪੰਜਾਬੀ ਲੋਕ ਨਾਚ ਗਿੱਧਾ ਪੇਸ਼ ਕਰਕੇ ਸਮਾਗਮ ਦੀ ਰੌਣਕ ਨੂੰ ਚਾਰ ਚੰਦ ਲਾ ਦਿੱਤੇ ਅਤੇ ਖੂਬ ਖੁਸ਼ੀਆਂ ਮਨਾਈਆਂ।

ਅਜੀਤ ਡੈਸਕ 09-08-2026
ਅੰਮ੍ਰਿਤਸਰ, 8 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਅੱਜ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਨੇ ਪੰਜਾਬੀ ਲੋਕ ਨਾਚ ਗਿੱਧਾ ਪੇਸ਼ ਕਰਕੇ ਸਮਾਗਮ ਦੀ ਰੌਣਕ ਨੂੰ ਚਾਰ ਚੰਦ ਲਾ ਦਿੱਤੇ ਅਤੇ ਖੂਬ ਖੁਸ਼ੀਆਂ ਮਨਾਈਆਂ। ਸਕੂਲ ਦੀ ਪ੍ਰਿੰਸੀਪਲ ਤਜਿੰਦਰ ਮਲਹੋਤਰਾ ਅਤੇ ਮੈਨੇਜਿੰਗ ਡਾਇਰੈਕਟਰ ਡਾ. ਅਰਵਿੰਦਰ ਸਿੰਘ ਚਮਕ ਨੇ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਡਾਂਸ ਅਧਿਆਪਕ ਸਤਨਾਮ ਸਿੰਘ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਤੀਆਂ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਆਪਣੀਆਂ ਰਿਵਾਇਤਾਂ ਅਤੇ ਸੱਭਿਆਚਾਰ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਾਈਸ ਪ੍ਰਿੰਸੀਪਲ ਰੁਪਿੰਦਰਜੀਤ ਕੌਰ, ਹਰਮੀਤ ਕੌਰ, ਨਵਦੀਪ ਕੌਰ, ਕਵਲਜੀਤ ਕੌਰ, ਰਾਮ ਭਗਤ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਚੰਡੀਗੜ੍ਹ ’ਚ ਰੈਲੀ ਕਰਕੇ ਸਰਕਾਰ ਖ਼ਿਲਾਫ਼ ਬਿਗਲ ਵਜਾਇਆ-ਡਿੰਪਾ ਅਗਲੀ ਖ਼ਬਰ ਰਯਾਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।