10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਰਾਜਾਸਾਂਸੀ ਦੇ ਮੁਹੱਲਾ ਗਾਂਧੀ ਨਗਰ ’ ਚ ਪੁਲਿਸ ਦਾ ਵੱਡਾ ਐਕਸ਼ਨ

ਅਜਨਾਲਾ/ਰਾਜਾਸਾਂਸੀ, 9 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ.

ਅਜੀਤ ਡੈਸਕ 10-08-2026
ਅਜਨਾਲਾ/ਰਾਜਾਸਾਂਸੀ, 9 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੀ.ਐੱਸ.ਪੀ ਰਾਜਾਸਾਂਸੀ ਜਗਬੀਰ ਸਿੰਘ ਔਲਖ ਦੀ ਅਗਵਾਈ ਵਿਚ ਅਪ੍ਰੇਸ਼ਨ ਕਾਸੋ ਤਹਿਤ ਪੁਲਿਸ ਦੀਆਂ ਟੀਮਾਂ ਨੇ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਰਾਜਾਸਾਂਸੀ ਦੇ ਗਾਂਧੀ ਨਗਰ ਇਲਾਕੇ ਨੂੰ ਘੇਰ ਕੇ ਘਰਾਂ ਅਤੇ ਸ਼ੱਕੀ ਥਾਵਾਂ ਦੀ ਤਲਾਸ਼ੀ ਲਈ ਅਤੇ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਵੀ ਲਿਆ। ਇਸ ਮੌਕੇ ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਨੇ ‘ਕਿਹਾ ਕਿ ਨਸ਼ਾ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਿਲ ਪਾਏ ਜਾਣ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਅੱਜ ਚਲਾਏ ਕਾਸੋ ਅਪ੍ਰੇਸ਼ਨ ਦੌਰਾਨ 8 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਕੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਗਈ ਹੈ । ਇਸ ਦੌਰਾਨ ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਇਲਾਕੇ ਵਿਚ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਵਿਅਕਤੀ ਬਾਰੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ । ਇਸ ਮੌਕੇ ਥਾਣਾ ਰਾਜਾਸਾਂਸੀ ਦੇ ਐੱਸ.ਐੱਚ.ਓ ਸਬ-ਇੰਸ: ਗੁਰਪ੍ਰੀਤ ਸਿੰਘ, ਥਾਣਾ ਭਿੰਡੀ ਸੈਦਾਂ ਦੇ ਐੱਸ.ਐੱਚ.ਓ ਇੰਸ: ਸ਼ਮਸ਼ੇਰ ਸਿੰਘ ਅਤੇ ਏ.ਐੱਸ.ਆਈ ਦਿਲਬਾਗ ਸਿੰਘ ਸਮੇਤ ਵੱਡੀ ਗਿਣਤੀ ‘ਚ ਪੁਲਿਸ ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਡਾਕਟਰ ਕੋਲੋਂ 10 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲਾ 12 ਘੰਟਿਆਂ ’ਚ ਪੁਲਿਸ ਅੜਿੱਕੇ ਅਗਲੀ ਖ਼ਬਰ ਗਲਾਸਗੋ ਸਿੱਖੀ ਕੈਂਪ 2026 ’ਚ ਬੱਚਿਆਂ ਨੇ ਸਿੱਖੀ, ਸੇਵਾ, ਸਦਾਚਾਰ ਤੇ ਖੇਡਾਂ ਰਾਹੀਂ ਸਿੱਖੇ ਜੀਵਨ ਦੇ ਗੁਣ — ਦਸਤਾਰ-ਪਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।