10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜੀਵਨ ਜੁਗਤਿ ਸਮਾਗਮ ਗੁ : ਭਾਈ ਵੀਰ ਸਿੰਘ ਨਿਵਾਸ ਅਤੇ ਗੁ : ਪਲਾਹ ਸਾਹਿਬ ਵਿਖੇ ਸਜਾਏ ਗੁਰਮਤਿ ਸਮਾਗਮ

ਅੰਮ੍ਰਿਤਸਰ, 9 ਅਗਸਤ (ਹਰਮਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ’ਚ ਸ਼ਬਦ ਕੀਰਤਨ ਨਾਮ ਸਿਰਮਨ ਸਤਿਸੰਗ ਵਲੋਂ ਸ਼੍ਰੋਮਣੀ ਕਮੇਟੀ, ਮੈਨੇਜ਼ਰ ਸ੍ਰੀ ਦਰਬਾਰ ਸਾਹਿਬ, ਸ਼ਹਿਰ ਦੀਆਂ ਧਾਰਮਿਕ ਸਭਾ ਸੁਸਾਇਟੀਆਂ ਅਤੇ ਗੁਰਦੁਆਰਾ ਕਮੇਟੀਆਂ ਦੇ ਸਹਿਯੋਗ ਨਾਲ ਅਰੰਭ ਕੀਤੀ ਜੀਵਨ ਜੁਗਤਿ ਸਮਾਗਮਾਂ ਦੀ ਲੜੀ ਸੰਬੰਧੀ ਐਤਵਾਰ ਨੂੰ ਦੋ ਸਮਾਗਮ ਵੱਖ-ਵੱਖ ਅਸਥਾਨਾਂ ‘ਤੇ ਸਜਾਏ ਗਏ । ਸਵੇਰ ਦੇ ਸਮੇਂ ‘ਜਿਥੈ ਬੈਸਨਿ ਸਾਧ ਜਨ ਸੋ ਥਾਨੁ ਸੁਹੰਦਾ॥

ਅਜੀਤ ਡੈਸਕ 10-08-2026
ਅੰਮ੍ਰਿਤਸਰ, 9 ਅਗਸਤ (ਹਰਮਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ’ਚ ਸ਼ਬਦ ਕੀਰਤਨ ਨਾਮ ਸਿਰਮਨ ਸਤਿਸੰਗ ਵਲੋਂ ਸ਼੍ਰੋਮਣੀ ਕਮੇਟੀ, ਮੈਨੇਜ਼ਰ ਸ੍ਰੀ ਦਰਬਾਰ ਸਾਹਿਬ, ਸ਼ਹਿਰ ਦੀਆਂ ਧਾਰਮਿਕ ਸਭਾ ਸੁਸਾਇਟੀਆਂ ਅਤੇ ਗੁਰਦੁਆਰਾ ਕਮੇਟੀਆਂ ਦੇ ਸਹਿਯੋਗ ਨਾਲ ਅਰੰਭ ਕੀਤੀ ਜੀਵਨ ਜੁਗਤਿ ਸਮਾਗਮਾਂ ਦੀ ਲੜੀ ਸੰਬੰਧੀ ਐਤਵਾਰ ਨੂੰ ਦੋ ਸਮਾਗਮ ਵੱਖ-ਵੱਖ ਅਸਥਾਨਾਂ ‘ਤੇ ਸਜਾਏ ਗਏ । ਸਵੇਰ ਦੇ ਸਮੇਂ ‘ਜਿਥੈ ਬੈਸਨਿ ਸਾਧ ਜਨ ਸੋ ਥਾਨੁ ਸੁਹੰਦਾ॥ ਵਿਸ਼ੇ ‘ਤੇ ਗੁ: ਭਾਈ ਵੀਰ ਸਿੰਘ ਨਿਵਾਸ ਵਿਖੇ ਸਜਾਇਆ ਗਿਆ । ਸ੍ਰੀ ਜਪੁਜੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਭਾਈ ਕਵਲਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ , ਭਾਈ ਹਰਮਨਪ੍ਰੀਤ ਸਿੰਘ, ਬੀਬੀ ਸੁਮੀਨ ਕੌਰ ਦੇ ਜਥਿਆਂ ਵਲੋਂ ਗੁਰਬਾਣੀ ਕੀਰਤਨ ਦੀ ਛਹਿਬਰ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਗਿਆਨੀ ਗੁਰਮਿੰਦਰ ਸਿੰਘ ਵਲੋਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ । ਇਸ ਮੌਕੇ ਵਧੀਕ ਮੈਨੇਜਰ ਸ੍ਰੀ ਦਰਬਾਰ ਸਾਹਿਬ ਬਿਕਰਮਜੀਤ ਸਿੰਘ, ਸੁਸਾਇਟੀ ਦੇ ਮੁਖ ਸੇਵਾਦਾਰ ਭਾਈ ਜਸਬੀਰ ਸਿੰਘ ਬੈਂਕ ਵਾਲਿਆਂ, ਸਤਿੰਦਰ ਸਿੰਘ ਚਾਵਲਾ ਵਲੋਂ ਗਿਆਨੀ ਗੁਰਮਿੰਦਰ ਸਿੰਘ, ਰਾਗੀ ਜਥਿਆਂ ਅਤੇ ਹੋਰ ਸ਼ਖਸੀਅਤਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਸ਼ਾਮ ਨੂੰ ‘ ਜਿਸ ਦੈ ਹੋਵੈ ਵਲਿ ਸੁ ਕਦੇ ਨ ਹਾਰਦਾ’॥ ਵਿਸ਼ੇ ‘ਤੇ ਸਮਾਗਮ ਇਤਿਹਾਸਕ ਗੁ: ਸ੍ਰੀ ਪਲਾਹ ਸਾਹਿਬ ਖੈਰਾਬਾਦ ਵਿਖੇ ਸਜਾਇਆ ਗਿਆ। ਸ੍ਰੀ ਰਹਿਰਾਸ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਗੁ: ਪਲਾਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਵਿੰਦਰ ਸਿੰਘ, ਡਾ: ਜਤਿੰਦਰ ਸਿੰਘ ਪ੍ਰੋ: ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਜਥਿਆਂ ਵਲੋਂ ਧੁਰ ਕੀ ਬਾਣੀ ਦੇ ਇਲਾਹੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ‘ਤੇ ਭਾਈ ਪਿੰਦਰਪਾਲ ਸਿੰਘ ਵਲੋਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ । ਦੋਵੇਂ ਸਮਾਗਮਾਂ ਦੌਰਾਨ ਸਟੇਜ ਦੀ ਸੇਵਾ ਦਵਿੰਦਰ ਸਿੰਘ ਵਲੋਂ ਨਿਭਾਈ ਗਈ । ਇਸ ਮੌਕੇ ਵਧੀਕ ਮੈਨੇਜਰ ਬਿਕਰਮਜੀਤ ਸਿੰਘ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸੁਸਾਇਟੀ ਦੇ ਅਹੁਦੇਦਾਰਾਂ ਵਲੋਂ ਭਾਈ ਪਿੰਦਰਪਾਲ ਸਿੰਘ ਅਤੇ ਰਾਗੀ ਜਥਿਆਂ ਅਤੇ ਹੋਰ ਆਈਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ । ਇਨ੍ਹਾਂ ਦੋਵੇਂ ਸਮਾਗਮਾਂ ‘ਚ ਚਰਨਜੀਤ ਸਿੰਘ, ਜਸਬੀਰ ਸਿੰਘ ਬੈਂਕ ਵਾਲੇ, ਸਤਿੰਦਰ ਸਿੰਘ ਚਾਵਲਾ, ਹਰਭਜਨ ਸਿੰਘ ਕਟਾਰੀਆਂ ਮੁੱਖ ਸੇਵਾਦਾਰ ਭਾਈ ਵੀਰ ਸਿੰਘ ਨਿਵਾਸ, ਭਾਈ ਜਗਦੀਸ਼ ਸਿੰਘ, ਬੀਬੀ ਹਰਭਜਨ ਕੌਰ ਭਾਈ ਵੀਰ ਸਿੰਘ ਨਿਵਾਸ, ਸਮੀਨ ਕੌਰ, ਮੀਨ ਕੌਰ, ਰਸ਼ਨੀ ਕੌਰ, ਜੀਤੀ ਕੌਰ, ਭੁਪਿੰਦਰ ਸਿੰਘ, ਜਗਜੀਤ ਸਿੰਘ, ਜਵਾਹਰਲਾਲ ਸਿੰਘ, ਜਸਬੀਰ ਸਿੰਘ, ਜਗਦੀਸ਼ ਸਿੰਘ ਅਹਲੂਵਾਲੀਆ, ਸ਼ਰਨਜੀਤ ਸਿੰਘ ਡੀਈਸੀ ਫੈਨ, ਗਿਆਨ ਸਿੰਘ, ਹਰਜਿੰਦਰ ਸਿੰਘ, ਭਾਈ ਚਰਨਜੀਤ ਸਿੰਘ, ਗੁਰਬਖਸ਼ ਸਿੰਘ ਬੱਗਾ, ਭੁਪਿੰਦਰ ਸਿੰਘ, ਸਤਬੀਰ ਸਿੰਘ ਚੋਜ਼ੀ, ਨਿਰਮਲ ਸਿੰਘ, ਅਵਤਾਰ ਸਿੰਘ ਖਾਲਸਾ, ਦਲਜੀਤ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਪਿੰਗਲਵਾੜਾ ਸੰਸਥਾ ਮਨੁੱਖਤਾ ਦੀ ਸੇਵਾ ਦੇ ਨਾਲ-ਨਾਲ ਸਰਬੱਤ ਦੇ ਭਲੇ ਲਈ ਵੱਡੇ ਕਾਰਜ ਕਰ ਰਹੀ- ਸੰਧੂ ਦਿੱਲੀ ਦੇ ਐਲ . ਜੀ... ਅਗਲੀ ਖ਼ਬਰ ਭਾਕਿਯੂ ਵਲੋਂ ਕਰੋੜਾਂ ਦੀ ਠੱਗੀ ਮਾਰਨ ਵਾਲੇ ਖਿਲਾਫ਼ ਕੱਢਿਆ ਰੋਡ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।