ਕੇਂਦਰੀ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਧਰਨਾ
ਪ੍ਰਦਰਸ਼ਨਕਾਰੀਆਂ ਨੇ ਆਪਣੇ-ਆਪ ਨੂੰ ਗ੍ਰਿਫ਼ਤਾਰੀਆਂ ਲਈ ਕੀਤਾ ਪੇਸ਼
ਅੰਮ੍ਰਿਤਸਰ, 10 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਕੇਂਦਰੀ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਕਿਸਾਨਾਂ, ਮਜ਼ਦੂਰਾਂ, ਖੇਤ ਮਜ਼ਦੂਰਾਂ, ਮੁਲਾਜ਼ਮਾਂ ਅਤੇ ਸਮੂਹ ਮਿਹਨਤਕਸ਼ ਲੋਕਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਅਤੇ ਤਿੱਖਾ ਰੋਸ ਪ੍ਰਗਟਾਉਂਦਿਆ ਪ੍ਰਦਰਸ਼ਨਕਾਰੀਆਂ ਨੇ ਆਪਣੇ ਆਪ ਨੂੰ ਗ੍ਰਿਫ਼ਤਾਰੀ ਲਈ ਪੇਸ਼ ਕੀਤਾ। ਬੁਲਾਰਿਆਂ ਨੇ ਮੰਗ ਕੀਤੀ ਕਿ ਆਂਗਣਵਾੜੀ, ਆਸ਼ਾ ਅਤੇ ਮਿਡ-ਡੇ-ਮੀਲ ਵਰਗੀਆਂ ਸਕੀਮ ਵਰਕਰਾਂ ਨੂੰ ਪੱਕਾ ਕੀਤਾ ਜਾਵੇ, ਸਟਰੀਟ ਲਾਈਟ ਵਰਕਰਾਂ ਅਤੇ ਸਫ਼ਾਈ ਸੇਵਕਾਂ ਨੂੰ ਸਰਕਾਰੀ ਮੁਲਾਜ਼ਮਾਂ ਦਾ ਦਰਜਾ ਦਿੱਤਾ ਜਾਵੇ, ਠੇਕੇਦਾਰੀ ਪ੍ਰਥਾ ਅਤੇ ਨਿੱਜੀਕਰਨ ਨੂੰ ਮੁਕੰਮਲ ਰੂਪ ’ਚ ਬੰਦ ਕਰਕੇ ਹਰ ਮਜ਼ਦ ੂਰ ਲਈ ਘੱਟੋ-ਘੱਟ 26 ਹਜ਼ਾਰ ਰੁਪਏ ਮਹੀਨਾ ਤਨਖ਼ਾਹ ਨਿਰਧਾਰਿਤ ਕੀਤੀ ਜਾਵੇ, ਕਿਸਾਨਾਂ ਅਤੇ ਮਜ਼ਦੂਰਾਂ ਦੇ ਖੇਤੀ ਕਰਜ਼ੇ ਤੁਰੰਤ ਮੁਆਫ਼ ਕੀਤੇ ਜਾਣ, ਚਾਰੇ ਲੇਬਰ ਕੋਡ ਰੱਦ ਕਰਕੇ ਪੁਰਾਣੇ ਲੇਬਰ ਐਕਟ ਬਹਾਲ ਕੀਤੇ ਜਾਣ ਅਤੇ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ, ਵੱਧ ਰਹੀ ਮਹਿੰਗਾਈ ਨੂੰ ਨੱਥ ਪਾਈ ਜਾਵੇ ਅਤੇ ਲੋਕਤੰਤਰੀ ਅੰਦੋਲਨਾਂ ਵਿਚ ਹਿੱਸਾ ਲੈਣ ਵਾਲੇ ਕਿਸਾਨਾਂ, ਮਜ਼ਦੂਰਾਂ ਤੇ ਵਿਦਿਆਰਥੀਆਂ ’ਤੇ ਸਰਕਾਰੀ ਦਮਨ ਚੱਕਰ ਤੁਰੰਤ ਬੰਦ ਕੀਤਾ ਜਾਵੇ।
ਧ
ਧਰਨਾ ਦਿੰਦੇ ਹੋਏ ਕੇਂਦਰੀ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਕਾਰਕੁੰਨ। ਤਸਵੀਰ : ਨਿਰਮਲ ਸਟੂਡੀਓ
11-08-2026
ਅੰਮ੍ਰਿਤਸਰ, 10 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਕੇਂਦਰੀ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਕਿਸਾਨਾਂ, ਮਜ਼ਦੂਰਾਂ, ਖੇਤ ਮਜ਼ਦੂਰਾਂ, ਮੁਲਾਜ਼ਮਾਂ ਅਤੇ ਸਮੂਹ ਮਿਹਨਤਕਸ਼ ਲੋਕਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਅਤੇ ਤਿੱਖਾ ਰੋਸ ਪ੍ਰਗਟਾਉਂਦਿਆ ਪ੍ਰਦਰਸ਼ਨਕਾਰੀਆਂ ਨੇ ਆਪਣੇ ਆਪ ਨੂੰ ਗ੍ਰਿਫ਼ਤਾਰੀ ਲਈ ਪੇਸ਼ ਕੀਤਾ। ਬੁਲਾਰਿਆਂ ਨੇ ਮੰਗ ਕੀਤੀ ਕਿ ਆਂਗਣਵਾੜੀ, ਆਸ਼ਾ ਅਤੇ ਮਿਡ-ਡੇ-ਮੀਲ ਵਰਗੀਆਂ ਸਕੀਮ ਵਰਕਰਾਂ ਨੂੰ ਪੱਕਾ ਕੀਤਾ ਜਾਵੇ, ਸਟਰੀਟ ਲਾਈਟ ਵਰਕਰਾਂ ਅਤੇ ਸਫ਼ਾਈ ਸੇਵਕਾਂ ਨੂੰ ਸਰਕਾਰੀ ਮੁਲਾਜ਼ਮਾਂ ਦਾ ਦਰਜਾ ਦਿੱਤਾ ਜਾਵੇ, ਠੇਕੇਦਾਰੀ ਪ੍ਰਥਾ ਅਤੇ ਨਿੱਜੀਕਰਨ ਨੂੰ ਮੁਕੰਮਲ ਰੂਪ ’ਚ ਬੰਦ ਕਰਕੇ ਹਰ ਮਜ਼ਦ ੂਰ ਲਈ ਘੱਟੋ-ਘੱਟ 26 ਹਜ਼ਾਰ ਰੁਪਏ ਮਹੀਨਾ ਤਨਖ਼ਾਹ ਨਿਰਧਾਰਿਤ ਕੀਤੀ ਜਾਵੇ, ਕਿਸਾਨਾਂ ਅਤੇ ਮਜ਼ਦੂਰਾਂ ਦੇ ਖੇਤੀ ਕਰਜ਼ੇ ਤੁਰੰਤ ਮੁਆਫ਼ ਕੀਤੇ ਜਾਣ, ਚਾਰੇ ਲੇਬਰ ਕੋਡ ਰੱਦ ਕਰਕੇ ਪੁਰਾਣੇ ਲੇਬਰ ਐਕਟ ਬਹਾਲ ਕੀਤੇ ਜਾਣ ਅਤੇ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ, ਵੱਧ ਰਹੀ ਮਹਿੰਗਾਈ ਨੂੰ ਨੱਥ ਪਾਈ ਜਾਵੇ ਅਤੇ ਲੋਕਤੰਤਰੀ ਅੰਦੋਲਨਾਂ ਵਿਚ ਹਿੱਸਾ ਲੈਣ ਵਾਲੇ ਕਿਸਾਨਾਂ, ਮਜ਼ਦੂਰਾਂ ਤੇ ਵਿਦਿਆਰਥੀਆਂ ’ਤੇ ਸਰਕਾਰੀ ਦਮਨ ਚੱਕਰ ਤੁਰੰਤ ਬੰਦ ਕੀਤਾ ਜਾਵੇ। ਇਸ ਮੌਕੇ ਕਾਮਰੇਡ ਸੁੱਚਾ ਸਿੰਘ ਅਜਨਾਲਾ, ਅਮਰਜੀਤ ਸਿੰਘ ਆਂਸਲ, ਜਗਤਾਰ ਸਿੰਘ ਕਰਮਪੁਰਾ, ਗੁਰਮਿੰਦਰ ਕੌਰ, ਸਰੋਜ ਬਾਲਾ, ਸੁਮਨ ਰਾਣੀ, ਦਸਵਿੰਦਰ ਕੌਰ, ਨਰਿੰਦਰ ਬੱਲ,ਜਸਬੀਰ ਸਿੰਘ ਝਬਾਲ, ਬਲਕਾਰ ਸਿੰਘ ਦੁਧਾਲਾ, ਡਾ. ਪਰਮਿੰਦਰ ਸਿੰਘ, ਲਖਬੀਰ ਸਿੰਘ ਨਿਜਾਮਪੁਰਾ, ਗੁਰਦੇਵ ਸਿੰਘ ਵਰਪਾਲ, ਹਰਜੀਤ ਸਿੰਘ ਝੀਤਾ, ਹਰਪਾਲ ਸਿੰਘ ਛੀਨਾ, ਅਮਰੀਕ ਸਿੰਘ ਸੰਗਤਪੁਰਾ, ਸੁਵਿੰਦਰ ਸਿੰਘ ਮੀਰਾਕੋਟ, ਰਣਜੀਤ ਸਿੰਘ ਬੱਲ, ਗੁਰਨਾਮ ਸਿੰਘ, ਮੰਗਲ ਸਿੰਘ, ਹਰਭਜਨ ਸਿੰਘ ਟਰਪਈ, ਬਲਬੀਰ ਸਿੰਘ ਮੂਧਲ ਅਤੇ ਸ਼ਮਸ਼ੇਰ ਸਿੰਘ ਹੇਰ ਨੇ ਕੇਂਦਰ ਦੀਆਂ ਲੋਕ-ਵਿਰੋਧੀ ਨੀਤੀਆਂ ‘ਤੇ ਤਿੱਖੇ ਹਮਲੇ ਕੀਤੇ। ਬੁਲਾਰਿਆਂ ਨੇ ਆਖਿਆ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਕਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਕਾਮਰੇਡ ਚਰਨਜੀਤ ਸਿੰਘ ਮਜੀਠਾ, ਮੰਗਲ ਸਿੰਘ ਖਜਾਲਾ, ਪਰਕਾਸ਼ ਸਿੰਘ ਕੈਰੋਨੰਗਲ, ਕਿਰਪਾ ਰਾਮ, ਤਰਸੇਮ ਸਿੰਘ ਦਿਓਲ, ਵਾਸੂਦੇਵ ਅਤੇ ਗੁਰਦੀਪ ਬੁਤਾਲਾ ਆਦਿ ਹਾਜ਼ਰ ਸਨ।