11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਅਜੀਤ ਵਿਦਿਆਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਗਰੀਨ ਡੇ ਮਨਾਇਆ

ਅੰਮ੍ਰਿਤਸਰ, 10 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਅਜੀਤ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰ: ਰਮਾ ਮਹਾਜਨ ਦੀ ਅਗਵਾਈ ਹੇਠ ਗਰੀਨ ਡੇ ਮਨਾਇਆ ਗਿਆ, ਜਿਸ ‘ਚ ਪ੍ਰੀ ਵਿੰਗ ਅਤੇ ਨਰਸਰੀ ਜਮਾਤ ਦੇ ਨੰਨ੍ਹੇ-ਮੰਨ੍ਹੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਗਰੀਨ ਡਰੈਸ ਪਾ ਕੇ ਵਾਤਾਵਰਨ ਬਚਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਪ੍ਰਿੰ: ਰਮਾ ਮਹਾਜਨ ਨੇ ਕਿਹਾ ਕਿ ਗਰੀਨ ਡੇ ਮਨਾਉਣ ਦਾ ਮਕਸਦ ਨਾ ਕੇਵਲ ਇਨ੍ਹਾਂ ਛੋਟੇ ਬੱਚਿਆਂ ਨੂੰ ਰੰਗ ਦੀ ਪਹਿਚਾਣ ਕਰਵਾਉਣਾ ਹੈ ਸਗੋਂ ਇਹ ਵੀ ਦੱਸਣਾ ਹੈ ਹਰਾ ਰੰਗ ਹਰਿਆਲੀ ਅਤੇ ਖੁਸ਼ਹਾਲੀ ਦਾ ਪ੍ਰਤੀਕ ਹੈ।

ਅਜੀਤ ਡੈਸਕ 11-08-2026
ਅੰਮ੍ਰਿਤਸਰ, 10 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਅਜੀਤ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰ: ਰਮਾ ਮਹਾਜਨ ਦੀ ਅਗਵਾਈ ਹੇਠ ਗਰੀਨ ਡੇ ਮਨਾਇਆ ਗਿਆ, ਜਿਸ ‘ਚ ਪ੍ਰੀ ਵਿੰਗ ਅਤੇ ਨਰਸਰੀ ਜਮਾਤ ਦੇ ਨੰਨ੍ਹੇ-ਮੰਨ੍ਹੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਗਰੀਨ ਡਰੈਸ ਪਾ ਕੇ ਵਾਤਾਵਰਨ ਬਚਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਪ੍ਰਿੰ: ਰਮਾ ਮਹਾਜਨ ਨੇ ਕਿਹਾ ਕਿ ਗਰੀਨ ਡੇ ਮਨਾਉਣ ਦਾ ਮਕਸਦ ਨਾ ਕੇਵਲ ਇਨ੍ਹਾਂ ਛੋਟੇ ਬੱਚਿਆਂ ਨੂੰ ਰੰਗ ਦੀ ਪਹਿਚਾਣ ਕਰਵਾਉਣਾ ਹੈ ਸਗੋਂ ਇਹ ਵੀ ਦੱਸਣਾ ਹੈ ਹਰਾ ਰੰਗ ਹਰਿਆਲੀ ਅਤੇ ਖੁਸ਼ਹਾਲੀ ਦਾ ਪ੍ਰਤੀਕ ਹੈ। ਉਨ੍ਹਾਂ ਦੱਸਿਆ ਕਿ ਸਾਡੇ ਰਾਸ਼ਟਰੀ ਤਿਰੰਗੇ ‘ਚ ਵੀ ਇਕ ਰੰਗ ਖੁਸ਼ਹਾਲੀ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਸਕੂਲ ਦੇ ਸੰਸਥਾਪਕ ਦੇ ਨਾਂਅ ਪੌਦਾ ਲਗਾਇਆ ਅਤੇ ਬੱਚਿਆਂ ਨੂੰ ਸਿਖਾਇਆ ਕਿ ਪੌਦਿਆ ਦੀ ਦੇਖਭਾਲ ਕਿਵੇਂ ਕਰਨੀ ਤੇ ਉਸਨੂੰ ਰੋਜਾਨਾ ਕਿਵੇਂ ਸੰਭਾਲਣਾਂ ਹੈ। ਇਸ ਦੌਰਾਨ ਅਧਿਆਪਕ ਅਤੇ ਵਿਦਿਆਰਥੀਆਂ ਨੇ ਮਿਲਕੇ ਪੌਦੇ ਲਗਾਏ।
ਪਿਛਲੀ ਖ਼ਬਰ ਲੈਕ: ਬਲਜਿੰਦਰ ਵਡਾਲੀ ਦੀ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ ਅਗਲੀ ਖ਼ਬਰ ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਮਨਾਇਆ ਗਿਆ ਤੀਆਂ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।