ਦੁਰਗਿਆਣਾ ਮੰਦਰ ਕਮੇਟੀ ਵਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ
ਅੰਮ੍ਰਿਤਸਰ, 12 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਦੁਰਗਿਆਣਾ ਮੰਦਰ ਕਮੇਟੀ ਵਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਤਿਉਹਾਰ ਨੂੰ ਧੂਮਧਾਮ ਨਾਲ ਮਨਾਉਣ ਸੰਬੰਧੀ ਜਨਰਲ ਸਕੱਤਰ ਅਰੁਣ ਖੰਨਾ ਦੀ ਪ੍ਰਧਾਨਗੀ ਹੇਠ ਇਕ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ’ਚ ਤਿਉਹਾਰ ਮਨਾਉਣ ਦੀਆਂ ਸ਼ੁਰੂਆਤੀ ਤਿਆਰੀਆਂ ਬਾਰੇ ਵਿਸਥਾਰ ’ਚ ਚਰਚਾ ਕੀਤੀ ਗਈ ਅਤੇ ਸੇਵਾਦਾਰਾਂ ਨੂੰ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਤਾਂ ਜੋ ਮੰਦਰ ’ਚ ਆਉਣ ਵਾਲੇ ਸ਼ਰਧਾਲੂਆਂ ਨੂੰ ਕੋਈ ਮੁਸ਼ਕਿਲ ਨਾ ਆਵੇ।
ਅਜੀਤ ਡੈਸਕ
13-08-2026