13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਕੀਤੀ ਗਈ ਨਾਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ ਮਜੀਠਾ ਰੋਡ ਤੇ ਪੁਰਾਣੀ ਜੇਲ੍ਹ ਰੋਡ ਤੋਂ ਸਰਕਾਰੀ ਜਗ੍ਹਾ ’ਤੇ ਪਿਆ ਸਾਮਾਨ ਕੀਤਾ ਜ਼ਬਤ

ਅੰਮ੍ਰਿਤਸਰ, 12 ਅਗਸਤ (ਹਰਮਿੰਦਰ ਸਿੰਘ)-ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਕਮਿਸ਼ਨਰ ਡਾ: ਜੈਇੰਦਰ ਸਿੰਘ ਦੀਆਂ ਹਦਾਇਤਾਂ ’ਤੇ ਸ਼ਹਿਰ ਦੀਆਂ ਸੜਕਾਂ ਅਤੇ ਜਨਤਕ ਥਾਵਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਅਸਟੇਟ ਵਿਭਾਗ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਖੰਡੇਵਾਲਾ ਚੌਕ ਤੋਂ ਗੰਡਾ ਸਿੰਘ ਵਾਲਾ ਅਤੇ ਐੱਚ. ਕੇ.

ਅਜੀਤ ਡੈਸਕ 13-08-2026
ਅੰਮ੍ਰਿਤਸਰ, 12 ਅਗਸਤ (ਹਰਮਿੰਦਰ ਸਿੰਘ)-ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਕਮਿਸ਼ਨਰ ਡਾ: ਜੈਇੰਦਰ ਸਿੰਘ ਦੀਆਂ ਹਦਾਇਤਾਂ ’ਤੇ ਸ਼ਹਿਰ ਦੀਆਂ ਸੜਕਾਂ ਅਤੇ ਜਨਤਕ ਥਾਵਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਅਸਟੇਟ ਵਿਭਾਗ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਖੰਡੇਵਾਲਾ ਚੌਕ ਤੋਂ ਗੰਡਾ ਸਿੰਘ ਵਾਲਾ ਅਤੇ ਐੱਚ.ਕੇ. ਕਲਾਰਕ 52 ਨੇੜੇ ਓਲਡ ਜੇਲ੍ਹ ਰੋਡ ’ਤੇ ਕਾਰਵਾਈ ਕੀਤੀ ਗਈ। ਇਸ ਕਾਰਵਾਈ ਦੌਰਾਨ ਸੜਕ ਦੀ ਜਗ੍ਹਾ ’ਤੇ ਪਿਆ ਦੁਕਾਨਦਾਰਾਂ ਦਾ ਸਾਮਾਨ ਜਬਤ ਕੀਤਾ ਗਿਆ ਅਤੇ ਦੁਕਾਨਦਾਰਾਂ ਨੂੰ ਸਖ਼ਤ ਲਹਿਜੇ ’ਚ ਚਿਤਾਵਨੀ ਦਿੱਤੀ ਕਿ ਸੜਕਾਂ ਨੂੰ ਆਵਾਜਾਈ ਲਈ ਖਾਲੀ ਰੱਖਿਆ ਜਾਵੇ ਤੇ ਜਨਤਕ ਥਾਵਾਂ ’ਤੇ ਨਾਜਾਇਜ਼ ਕਬਜ਼ੇ ਨਾ ਕੀਤੇ ਜਾਣ । ਸਕੱਤਰ ਅਤੇ ਅਸਟੇਟ ਅਫਸਰ ਸੁਸ਼ਾਂਤ ਭਾਟੀਆ ਦੀ ਨਿਗਰਾਨੀ ਹੇਠ ਅਸਟੇਟ ਵਿਭਾਗ ਦੀ ਟੀਮ ਜਿਸ ਦੀ ਅਗਵਾਈ ਇੰਸਪੈਕਟਰ ਪ੍ਰੀਤੀ ਚੌਹਾਨ ਅਤੇ ਅਮਨ ਕੁਮਾਰ ਕਰ ਰਹੇ ਸਨ, ਨੇ ਉਪਰੋਕਤ ਕਾਰਵਾਈ ਨੂੰ ਅੰਜਾਮ ਦਿੱਤਾ । ਨਗਰ ਨਿਗਮ ਦੇ ਅਧਿਕਾਰੀਆਂ ਨੇ ਕਿਹਾ ਕਿ ਨਾਜਾਇਜ਼ ਕਬਜ਼ਿਆਂ ਕਾਰਨ ਆਵਾਜਾਈ ਅਤੇ ਪੈਦਲ ਚੱਲਣ ਵਾਲੇ ਲੋਕਾਂ ਦੀ ਆਵਾਜਾਈ ਪ੍ਰਭਾਵਿਤ ਹੁੰਦੀ ਹੈ ਅਤੇ ਸ਼ਹਿਰ ਦੀ ਸਫਾਈ, ਸੜਕ ਸੁਰੱਖਿਆ ਅਤੇ ਆਮ ਲੋਕਾਂ ਦੀ ਸਹੂਲਤ ‘ਤੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਹਿਰ ’ਚ ਨਾਜਾਇਜ਼ ਕਬਜ਼ਿਆਂ ਵਿਰੁੱਧ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਜਨਤਕ ਥਾਵਾਂ ’ਤੇ ਨਾਜਾਇਜ਼ ਕਬਜ਼ਾ ਕਰਨ ਵਾਲਿਆਂ ਵਿਰੁੱਧ ਸਾਮਾਨ ਜ਼ਬਤ ਕਰਨ ਸਮੇਤ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਅੱਧੀ ਰਾਤ ਨੂੰ ਅੰਮ੍ਰਿਤਸਰ ਤੋਂ ਪਠਾਨਕੋਟ ਤੱਕ ਹੋਈ ਨਾਕਾਬੰਦੀ ਗੁਰੂ ਨਗਰੀ ’ਚ ਸੀ. ਪੀ. ਨੇ ਵ... ਅਗਲੀ ਖ਼ਬਰ ਪੁਲਾਂ ’ਤੇ ਕਰੋੜਾਂ ਖ਼ਰਚ ਕੀਤੇ ਜਾਂਦੇ ਹਨ ਪਰ ਸਰਵਿਸ ਲਾਈਨਾਂ ਨੂੰ ਕੀਤਾ ਜਾਂਦਾ ਹੈ ਅਣਗੌਲਿਆ ਬਰਸਾਤੀ ਪਾਣੀ ਦਾ ਨਿਕਾਸ ਨਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।