ਆਮ ਆਦਮੀ ਪਾਰਟੀ ਵਲੋਂ ਵਾਰਡ ਨੰਬਰ 10 ’ਚ ‘ਲੋਕ ਮਿਲਣੀ’ ਸਮਾਗਮ
ਹਲਕਾ ਇੰਚਾਰਜ ਕਰਮਜੀਤ ਸਿੰਘ ਰਿੰਟੂ ਵਲੋਂ ਮੁੜ ਮਾਨ ਸਰਕਾਰ’ ਬਣਾਉਣ ਦਾ ਸੱਦਾ
ਅੰਮ੍ਰਿਤਸਰ, 13 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਵਲੋਂ ਹਲਕਾ ਉੱਤਰੀ ਦੇ ਵਾਰਡ ਨੰਬਰ 10 ਵਿਖੇ ‘ਲੋਕ ਮਿਲਣੀ’ ਸਮਾਗਮ ਕਰਵਾਇਆ ਗਿਆ, ਜਿਸ ’ਚ ਹਲਕਾ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਅਤੇ ਵਾਰਡ ਨੰਬਰ 10 ’ਚ ਕੀਤੇ ਤੇ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਵਾਰਡ ਇੰਚਾਰਜ ਵਿਸਾਖਾ ਸਿੰਘ ਨੇ ਕਰਦਿਆਂ ਇਲਾਕੇ ’ਚ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ ਉਪਰੰਤ ਪਾਰਟੀ ਆਗੂ ਰਤੇਸ਼ ਸ਼ਰਮਾ ਨੇ ਆਪਣੇ ਵਿਚਾਰ ਸਾਂਝੇ ਕੀਤੇ।
ਲ਼
ਲ਼ੋਕ ਮਿਲਣੀ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਹਲਕਾ ਇੰਚਾਰਜ ਕਰਮਜੀਤ ਸਿੰਘ ਰਿੰਟੂ ਅਤੇ ਹਾਜ਼ਰੀਨ। ਤਸਵੀਰ : ਹਰਜੀਤ ਸਿੰਘ
14-08-2026
ਅੰਮ੍ਰਿਤਸਰ, 13 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਵਲੋਂ ਹਲਕਾ ਉੱਤਰੀ ਦੇ ਵਾਰਡ ਨੰਬਰ 10 ਵਿਖੇ ‘ਲੋਕ ਮਿਲਣੀ’ ਸਮਾਗਮ ਕਰਵਾਇਆ ਗਿਆ, ਜਿਸ ’ਚ ਹਲਕਾ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਅਤੇ ਵਾਰਡ ਨੰਬਰ 10 ’ਚ ਕੀਤੇ ਤੇ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਵਾਰਡ ਇੰਚਾਰਜ ਵਿਸਾਖਾ ਸਿੰਘ ਨੇ ਕਰਦਿਆਂ ਇਲਾਕੇ ’ਚ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ ਉਪਰੰਤ ਪਾਰਟੀ ਆਗੂ ਰਤੇਸ਼ ਸ਼ਰਮਾ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਸਰਕਾਰੀ ਸਹੂਲਤ ਦਾ ਲਾਭ ਜ਼ਮੀਨੀ ਪੱਧਰ ’ਤੇ ਹਰ ਯੋਗ ਅਤੇ ਲੋੜਵੰਦ ਵਿਅਕਤੀ ਤੱਕ ਪਹੁੰਚਾਉਣਾ ਹੈ।ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਆਮ ਲੋਕਾਂ ਦੀ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਅਤੇ ਲੋਕਾਂ ਵਲੋਂ ਆਮ ਆਦਮੀ ਪਾਰਟੀ ‘ਤੇ ਪ੍ਰਗਟਾਏ ਗਏ ਭਰੋਸੇ ਨੂੰ ਸਰਕਾਰ ਨੇ ਪੂਰੀ ਇਮਾਨਦਾਰੀ ਅਤੇ ਵਚਨਬੱਧਤਾ ਨਾਲ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਹਲਕਾ ਅੰਮ੍ਰਿਤਸਰ ਉੱਤਰੀ ਵਿਚ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਲੋਕਾਂ ਦੀ ਹਰ ਜਾਇਜ਼ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ। ਲੋਕਾਂ ਦੀ ਸੇਵਾ, ਸਰਕਾਰੀ ਸਹੂਲਤਾਂ ਹਰ ਲੋੜਵੰਦ ਤੱਕ ਪਹੁੰਚਾਉਣਾ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਹੀ ਸਾਡੀ ਮੁੱਖ ਤਰਜੀਹ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 2027 ਵਿਚ ਇਕ ਵਾਰ ਫਿਰ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਆਪਣਾ ਸਾਥ ਅਤੇ ਅਸ਼ੀਰਵਾਦ ਜਾਰੀ ਰੱਖਣ, ਤਾਂ ਜੋ ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ਦਾ ਇਹ ਸਫ਼ਰ ਹੋਰ ਮਜ਼ਬੂਤੀ ਨਾਲ ਅੱਗੇ ਵਧਾਇਆ ਜਾ ਸਕੇ।