14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਐੱਨ.ਆਰ.ਐੱਚ. ਐੱਮ. ਮੁਲਾਜ਼ਮਾਂ ਵਲੋਂ ਦੋ ਰੋਜ਼ਾ ਹੜਤਾਲ - ਗੌਰਵ ਕੁਮਾਰ

ਅੰਮ੍ਰਿਤਸਰ, 13 ਅਗਸਤ (ਰੇਸ਼ਮ ਸਿੰਘ)-ਸਿਹਤ ਵਿਭਾਗ ਵਿਚ ਯੋਗ ਪ੍ਰਣਾਲੀ ਰਾਹੀਂ ਭਰਤੀ ਕੀਤੇ ਗਏ ਨੈਸ਼ਨਲ ਹੈਲਥ ਮਿਸ਼ਨ (ਐੱਨ. ਐੱਚ.

ਅਜੀਤ ਡੈਸਕ 14-08-2026
ਅੰਮ੍ਰਿਤਸਰ, 13 ਅਗਸਤ (ਰੇਸ਼ਮ ਸਿੰਘ)-ਸਿਹਤ ਵਿਭਾਗ ਵਿਚ ਯੋਗ ਪ੍ਰਣਾਲੀ ਰਾਹੀਂ ਭਰਤੀ ਕੀਤੇ ਗਏ ਨੈਸ਼ਨਲ ਹੈਲਥ ਮਿਸ਼ਨ (ਐੱਨ.ਐੱਚ.ਐੱਮ.) ਅਧੀਨ ਪਿਛਲੇ ਪੰਦਰਾਂ ਸਾਲਾਂ ਤੋਂ ਵੱਧ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਮੁਲਾਜ਼ਮਾਂ ਨਾਲ ਪੱਕੇ ਮੁਲਾਜ਼ਮਾਂ ਦੇ ਮੁਕਾਬਲੇ ਘੱਟ ਤਨਖ਼ਾਹ ਅਤੇ ਹੋਰ ਮੰਗਾਂ ਸਬੰਧੀ ਵਿਤਕਰੇ ਦੇ ਰੋਸ ਵਜੋਂ ਐੱਨ.ਐੱਚ.ਐੱਮ. ਇੰਪਲਾਈਜ਼ ਯੂਨੀਅਨ ਵਲੋਂ ਅੱਜ 13 ਅਤੇ ਭਲਕੇ 14 ਅਗਸਤ ਨੂੰ ਦੋ ਰੋਜ਼ਾ ਹੜਤਾਲ ਦਾ ਐਲਾਨ ਕੀਤਾ ਹੈ। ਇਹ ਪ੍ਰਗਟਾਵਾ ਗੌਰਵ ਕੁਮਾਰ ਪੀ.ਐੱਨ.ਡੀ. ਟੀ. ਕੋਆਰਡੀਨੇਟਰ ਨੇ ਕਰਦਿਆਂ ਦਸਿਆ ਕਿ ਮੌਜੂਦਾ ਸਰਕਾਰ ਨੂੰ ਲਗਭਗ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਨੂੰ ਇਕ ਰੁਪਏ ਦਾ ਵੀ ਵਾਧਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਐੱਨ.ਆਰ.ਐੱਚ.ਐੱਮ. ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਸਬੰਧੀ ਸਰਕਾਰ ਵਲੋਂ ਪਹਿਲਾਂ ਵੀ ਲਾਰਾ-ਲੱਪਾ ਨੀਤੀ ਅਪਣਾਈ ਜਾਂਦੀ ਰਹੀ ਹੈ, ਜਿਸ ਕਾਰਨ ਸਮੂਹ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਰਕਾਰ ਦੀ ਸਿਹਤ ਕ੍ਰਾਂਤੀ ਦੇ ਨਾਅਰੇ ਤਹਿਤ ਆਪਣੀਆਂ ਸਿਹਤ ਸੇਵਾਵਾਂ ਲੋਕਾਂ ਤੱਕ ਅਸਲੀ ਰੂਪ ਵਿਚ ਪਹੁੰਚਾਉਣ ਲਈ ਦਿਨ-ਰਾਤ ਇਕ ਕਰਕੇ ਮਿਹਨਤ ਕੀਤੀ ਜਾ ਰਹੀ ਹੈ। ਪਰ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਨਾ ਕੀਤੇ ਜਾਣ ਕਾਰਨ ਉਨ੍ਹਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। ਅੱਜ ਇਸ ਮੌਕੇ ਸਿਵਲ ਸਰਜਨ ਡਾ. ਰਸ਼ਮੀ ਵਿਜ ਨੂੰ ਯੂਨੀਅਨ ਵਲੋਂ ਭੇਜਿਆ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਪ੍ਰਧਾਨ ਪਵਨ ਕੁਮਾਰ ਬਿਆਲਾ, ਸੁਖਜਿੰਦਰ ਸਿੰਘ, ਗਿੱਲ ਡੀ.ਐੱਮ.ਐੱਮ.ਐੱਸ., ਬਲਵਿੰਦਰ ਸਿੰਘ ਜ਼ਿਲ੍ਹਾ ਕੋਆਰਡੀਨੇਟਰ, ਗੌਰਵ ਕੁਮਾਰ ਪੀ.ਐੱਨ.ਡੀ. ਟੀ. ਕੋਆਰਡੀਨੇਟਰ, ਲਵਪ੍ਰੀਤ ਸਿੰਘ, ਡਾ. ਪ੍ਰਵੀਨ ਭਾਟੀਆ, ਜੇ.ਐੱਮ.ਐੱਸ., ਡਾ. ਰੌਣਕ, ਡਾ. ਰਾਜਵੀਰ ਕੌਰ ਸਟਾਫ ਨਰਸ ਪ੍ਰਧਾਨ, ਮਨਿੰਦਰ ਕੌਰ ਡੀ.ਐੱਮ.ਐੱਮ.ਐੱਸ., ਮਮਤਾ ਅਕਾਊਂਟੈਂਟ, ਹਰਭਾਗ ਸਿੰਘ, ਉਪਿੰਦਰ ਪਾਲ ਸਿੰਘ, ਸਰਵਣ ਸਿੰਘ, ਕੋਮਲ, ਗੁਰਪ੍ਰੀਤ ਕੌਰ, ਮਨੋਜਾ ਬ੍ਰਹਮਣੀ, ਸੰਗੀਤਾ, ਗੁਰਪ੍ਰੀਤ ਸਿੰਘ, ਅੰਨੂ ਚੌਹਾਨ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 1947 ਦੀ ਵੰਡ ਦੇ ਦਰਦ ਨੂੰ ਸਮਰਪਿਤ ਪ੍ਰਦਰਸ਼ਨੀ ਦਾ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਵਲੋਂ ਉਦਘਾਟਨ ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਨੇ ਆਜ਼ਾਦੀ ਦਿਵਸ ਮਨਾਉਣ ਲਈ ਹਲਕਾ ਉੱਤਰੀ ’ਚ ਤਿਰੰਗਾ ਯਾਤਰਾ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।