14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੁਖਬੀਰ ਬਾਦਲ ’ਤੇ ਹਮਲਾ ਨਿੰਦਣਯੋਗ-ਛੀਨਾ ਕਿਹਾ, ਹਿੰਸਾ ਲਈ ਪੰਜਾਬ ’ਚ ਕੋਈ ਥਾਂ ਨਹੀਂ

ਅੰਮ੍ਰਿਤਸਰ, 13 ਅਗਸਤ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਮਹਾਰਾਸ਼ਟਰ ਦੇ ਨਾਂਦੇੜ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਆਗੂ ਜਾਂ ਨਾਗਰਿਕ ’ਤੇ ਹਿੰਸਕ ਹਮਲਾ ਲੋਕਤੰਤਰ ਅਤੇ ਸਮਾਜਿਕ ਸ਼ਾਂਤੀ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਅਜੀਤ ਡੈਸਕ 14-08-2026
ਅੰਮ੍ਰਿਤਸਰ, 13 ਅਗਸਤ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਮਹਾਰਾਸ਼ਟਰ ਦੇ ਨਾਂਦੇੜ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਆਗੂ ਜਾਂ ਨਾਗਰਿਕ ’ਤੇ ਹਿੰਸਕ ਹਮਲਾ ਲੋਕਤੰਤਰ ਅਤੇ ਸਮਾਜਿਕ ਸ਼ਾਂਤੀ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਅੱਜ ਦੇ ਹਮਲੇ ’ਚ ਬਾਦਲ ਦੇ ਹੱਥ ’ਤੇ ਸੱਟ ਲੱਗਣ ਦੀ ਰਿਪੋਰਟ ਹੈ ਅਤੇ ਸੁਰੱਖਿਆ ਕਰਮੀ ਵੀ ਜ਼ਖ਼ਮੀ ਹੋਇਆ ਹੈ। ਸ: ਛੀਨਾ ਨੇ ਕਿਹਾ ਕਿ ਧਾਰਮਿਕ ਅਸਥਾਨਾਂ ਦੀ ਪਵਿੱਤਰਤਾ ਅਤੇ ਮਰਿਆਦਾ ਨੂੰ ਕਾਇਮ ਰੱਖਣਾ ਹਰੇਕ ਵਿਅਕਤੀ ਦੀ ਜ਼ਿੰਮੇਵਾਰੀ ਹੈ। ਅਜਿਹੀਆਂ ਥਾਵਾਂ ’ਤੇ ਹਿੰਸਾ ਦੀ ਕੋਈ ਵੀ ਘਟਨਾ ਬੇਹੱਦ ਮੰਦਭਾਗੀ ਹੈ।
ਪਿਛਲੀ ਖ਼ਬਰ ਸਪਰਿੰਗ ਫੀਲਡਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਤਗਮੇ ਅਗਲੀ ਖ਼ਬਰ ਆਜ਼ਾਦੀ ਦਿਵਸ ਤੋਂ ਪਹਿਲਾਂ ਅੰਮ੍ਰਿਤਸਰ ’ਚ ਸਰਹੱਦ ਪਾਰ ਤੋਂ ਤਸਕਰੀ ਮਾਮਲੇ ’ਚ 7 ਵਿਦੇਸ਼ੀ ਪਿਸਤੌਲ ਤੇ 2 ਕਿੱਲੋਗ੍ਰਾਮ ਹੈਰੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।