14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਰੋਟਰੀ ਕਲੱਬ ਆਫ਼ ਅੰਮ੍ਰਿਤਸਰ ਵਲੋਂ ‘ਪਵਨ ਗੁਰੂ ਪ੍ਰੋਜੈਕਟ’ ਤਹਿਤ ਲਗਾਏ ਗਏ ਬੂਟੇ

ਅੰਮ੍ਰਿਤਸਰ, 13 ਅਗਸਤ (ਸੁਰਿੰਦਰ ਕੋਛੜ)-ਰੋਟਰੀ ਕਲੱਬ ਆਫ਼ ਅੰਮ੍ਰਿਤਸਰ ਦੇ ਪ੍ਰਧਾਨ ਦਲਜੀਤ ਸਿੰਘ ਅਰੋੜਾ ਦੀ ਅਗਵਾਈ ’ਚ ਕਲੱਬ ਵਲੋਂ ਦੋ ਅਹਿਮ ਪ੍ਰੋਜੈਕਟ ਸ਼ੁਰੂ ਕੀਤੇ ਗਏ। ਇਸ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਦੀ ਬੇਬੇ ਨਾਨਕੀ ਵਾਰਡ ਦੇ ਬਾਹਰ ਵੱਖ-ਵੱਖ ਤਰ੍ਹਾਂ ਦੇ ਪੌਦੇ ਲਗਾਏ ਗਏ।

ਅਜੀਤ ਡੈਸਕ 14-08-2026
ਅੰਮ੍ਰਿਤਸਰ, 13 ਅਗਸਤ (ਸੁਰਿੰਦਰ ਕੋਛੜ)-ਰੋਟਰੀ ਕਲੱਬ ਆਫ਼ ਅੰਮ੍ਰਿਤਸਰ ਦੇ ਪ੍ਰਧਾਨ ਦਲਜੀਤ ਸਿੰਘ ਅਰੋੜਾ ਦੀ ਅਗਵਾਈ ’ਚ ਕਲੱਬ ਵਲੋਂ ਦੋ ਅਹਿਮ ਪ੍ਰੋਜੈਕਟ ਸ਼ੁਰੂ ਕੀਤੇ ਗਏ। ਇਸ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਦੀ ਬੇਬੇ ਨਾਨਕੀ ਵਾਰਡ ਦੇ ਬਾਹਰ ਵੱਖ-ਵੱਖ ਤਰ੍ਹਾਂ ਦੇ ਪੌਦੇ ਲਗਾਏ ਗਏ। ਸ: ਅਰੋੜਾ ਨੇ ਦੱਸਿਆ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਉਣ ਦੇ ਪਹਿਲਾਂ ਤੋਂ ਆਰੰਭੇ ਇਸ ਕਾਰਜ ਨੂੰ ‘ਪਵਨ ਗੁਰੂ ਪ੍ਰੋਜੈਕਟ’ ਦਾ ਨਾਂ ਦਿੱਤਾ ਗਿਆ ਹੈ, ਜਿਸ ਦੇ ਚੇਅਰਮੈਨ ਰੋਟੇਰੀਅਨ ਡਾ: ਨਿਰਮਲ ਸਿੰਘ ਆਨੰਦ ਨੂੰ ਥਾਪਿਆ ਗਿਆ ਹੈ। ਇਸ ਮੌਕੇ ਰੋਟੇਰੀਅਨ ਡਾ: ਪ੍ਰਤਾਪ ਸਿੰਘ ਮਲਹੋਤਰਾ, ਇੰਜ. ਮਨਜੀਤ ਸਿੰਘ, ਸੁਰਿੰਦਰ ਸਿੰਘ, ਰੀਟਾ ਸ਼ਰਮਾ, ਗੁਰਿੰਦਰ ਪਾਲ ਕੌਰ, ਆਰਕੀਟੈਕਟ ਦਲਬੀਰ ਸਿੰਘ, ਰਾਜੇਸ਼ ਮਹਿਰਾ, ਰੋਮੀ, ਦਿਕਸ਼ਾ ਮਹਾਜਨ, ਦਿਯਾ ਚੋਪੜਾ ਸਮੇਤ ਉਨ੍ਹਾਂ ਦੀ ਟੀਮ ਵੀ ਮੌਜੂਦ ਸੀ। ਇਸੇ ਤਰ੍ਹਾਂ ਪ੍ਰਧਾਨ ਦਲਜੀਤ ਸਿੰਘ ਅਰੋੜਾ, ਉਪ ਪ੍ਰਧਾਨ ਰੋਟੇਰੀਅਨ ਡਾ: ਕੁੰਵਰ ਵਿਜੇ ਪ੍ਰਤਾਪ ਸਿੰਘ (ਐੱਮ. ਐੱਲ. ਏ.) ਅਤੇ ਰੋਟਰੀ ਸਰਵਿਸ ਪ੍ਰੋਜੈਕਟਸ ਦੀ ਚੇਅਰਪਰਸਨ ਸਾਬਕਾ ਪ੍ਰਧਾਨ ਰੋਟੇਰੀਅਨ ਰੀਟਾ ਸ਼ਰਮਾ ਵਲੋਂ ਰੋਟਰੀ ਕਲੱਬ ਆਫ਼ ਅੰਮ੍ਰਿਤਸਰ ਦੇ ਐਜੂਕੇਸ਼ਨਲ ਪ੍ਰੋਜੈਕਟ ਤਹਿਤ ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵਿਨਿਊ ਵਿਖੇ ਲੋੜਵੰਦ ਵਿਦਿਆਰਥੀਆਂ ਦੀਆਂ ਫ਼ੀਸਾਂ ਲਈ ਨਕਦੀ ਪ੍ਰਿੰਸੀਪਲ ਡਾ: ਰੀਨਾ ਤਲਵਾਰ ਅਤੇ ਸਟਾਫ਼ ਨੂੰ ਸੌਂਪੀ ਗਈ।
ਪਿਛਲੀ ਖ਼ਬਰ ਰਿਆਨ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸ੍ਰੀ ਨਨਕਾਣਾ ਸਾਹਿਬ ਦਾ ਪਲਵਿੰਦਰ ਸਿੰਘ ਪ੍ਰਧਾਨ ਮੰਤਰੀ ਵਲੋਂ ਐਕਸੀਲੈਂਸ ਐਵਾਰਡ ਨਾਲ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।