15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਡੀ. ਏ. ਵੀ. ਕਾਲਜ ਵਿਚ ‘ਹਰ ਘਰ ਤਿਰੰਗਾ’ ਮੁਹਿੰਮ ਅਤੇ ‘ਵਿਭਾਜਨ ਵਿਭੀਸ਼ਿਕਾ ਸਮ੍ਰਿਤੀ ਦਿਵਸ’

ਅੰਮ੍ਰਿਤਸਰ, 14 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ.

ਦੇਸ਼ ਭਗਤੀ ਦੀ ਸਹੁੰ ਚੁੱਕਦੇ ਹੋਏ ਵਲੰਟੀਅਰਜ਼ ਅਤੇ ਕੈਡਿਟਸ। ਤਸਵੀਰ : ਨਿਰਮਲ ਸਟੂਡੀਓ 15-08-2026
ਅੰਮ੍ਰਿਤਸਰ, 14 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ, ਅੰਮ੍ਰਿਤਸਰ ਦੀ ਰਾਸ਼ਟਰੀ ਸੇਵਾ ਯੋਜਨਾ (ਐੱਨ.ਐੱਸ.ਐੱਸ.) ਇਕਾਈ ਅਤੇ ਐੱਨ.ਸੀ.ਸੀ. ਵਿੰਗ ਨੇ ਕਾਲਜ ਕੈਂਪਸ ’ਚ ‘ਹਰ ਘਰ ਤਿਰੰਗਾ’ ਮੁਹਿੰਮ ਅਤੇ ‘ਵਿਭਾਜਨ ਵਿਭੀਸ਼ਿਕਾ ਸਮ੍ਰਿਤੀ ਦਿਵਸ’ ਦਾ ਆਯੋਜਨ ਕੀਤਾ। ਇਸ ਮੌਕੇ ਐੱਨ.ਐੱਸ.ਐੱਸ. ਵਲੰਟੀਅਰਾਂ ਅਤੇ ਐੱਨ.ਸੀ.ਸੀ. ਕੈਡਿਟਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਦੇਸ਼ ਭਗਤੀ ਦੀ ਭਾਵਨਾ ਨੂੰ ਸਾਕਾਰ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਕੀਤੀ। ਡਾ. ਗੁਪਤਾ ਨੇ ਸਾਰੇ ਹਾਜ਼ਰੀਨ ਨੂੰ ਰਾਸ਼ਟਰ ਦੀ ਏਕਤਾ, ਅਖੰਡਤਾ ਅਤੇ ਸੰਵਿਧਾਨ ਪ੍ਰਤੀ ਨਿਸ਼ਠਾ ਦੀ ਸਹੁੰ ਚੁਕਾਈ। ਇਸ ਤੋਂ ਬਾਅਦ ਐੱਨ.ਐੱਸ.ਐੱਸ. ਵਲੰਟੀਅਰਾਂ ਅਤੇ ਐੱਨ.ਸੀ.ਸੀ. ਕੈਡਿਟਾਂ ਨੇ ਹੱਥਾਂ ਵਿਚ ਤਿਰੰਗਾ ਲੈ ਕੇ ਕੈਂਪਸ ਵਿਚ ਇਕ ਭਵਿੱਖ ਤਿਰੰਗਾ ਰੈਲੀ ਕੱਢੀ। ਇਸ ਮੌਕੇ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਹਰ ਘਰ ਤਿਰੰਗਾ ਮੁਹਿੰਮ ਸਿਰਫ਼ ਇਕ ਰਸਮ ਨਹੀਂ, ਸਗੋਂ ਆਪਣੇ ਰਾਸ਼ਟਰੀ ਝੰਡੇ ਪ੍ਰਤੀ ਸਤਿਕਾਰ ਅਤੇ ਰਾਸ਼ਟਰ ਪ੍ਰੇਮ ਦੀ ਭਾਵਨਾ ਨੂੰ ਹਰ ਘਰ ਤੱਕ ਪਹੁੰਚਾਉਣ ਦਾ ਇਕ ਸ਼ਕਤੀਸ਼ਾਲੀ ਮਾਧਿਅਮ ਹੈ। ਇਸ ਤੋਂ ਇਲਾਵਾ ਵੰਡ ਦੀ ਵਿਭੀਸ਼ਿਕਾ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਸਾਨੂੰ ਆਪਣੇ ਇਤਿਹਾਸ ਤੋਂ ਸਬਕ ਲੈ ਕੇ ਆਪਸੀ ਭਾਈਚਾਰੇ, ਸਦਭਾਵਨਾ ਅਤੇ ਰਾਸ਼ਟਰੀ ਏਕਤਾ ਨੂੰ ਮਜ਼ਬੂਤ ਕਰਨ ਦਾ ਸੰਕਲਪ ਲੈਣਾ ਚਾਹੀਦਾ ਹੈ।’ ਵਿਭਾਜਨ ਵਿਭੀਸ਼ਿਕਾ ਸਮ੍ਰਿਤੀ ਦਿਵਸ’ ਦੇ ਮੌਕੇ ’ਤੇ ਕਾਲਜ ਕੈਂਪਸ ’ਚ ਵਾਈਸ ਪ੍ਰਿੰਸੀਪਲ ਡਾ. ਰਜਨੀ ਖੰਨਾ ਵਲੋਂ ਇਕ ਮਾਰਮਿਕ ਲੈਕਚਰ ਦਾ ਦਿੱਤਾ ਗਿਆ, ਜਿਸ ’ਚ ਉਨ੍ਹਾਂ ਨੇ 1947 ਦੀ ਭਾਰਤ ਦੀ ਵੰਡ ਸਮੇਂ ਹੋਏ ਜੁਲਮਾਂ, ਪੀੜਤਾਂ ਦੇ ਸੰਘਰਸ਼, ਵਿਸਥਾਪਨ ਅਤੇ ਉਸ ਸਮੇਂ ਵਹਾਏ ਗਏ ਅਣਗਿਣਤ ਹੰਝੂਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਪ੍ਰੋਗਰਾਮ ਦੇ ਅਖ਼ੀਰ ’ਚ ਸਾਰੇ ਹਾਜ਼ਰੀਨ ਨੇ ਰਾਸ਼ਟਰ ਦੀ ਸਮ੍ਰਿਧੀ, ਏਕਤਾ ਅਤੇ ਅਖੰਡਤਾ ਲਈ ਸਹੁੰ ਵੀ ਚੁੱਕੀ। ਇਸ ਮੌਕੇ ਐੱਨ.ਸੀ.ਸੀ. ਇੰਚਾਰਜ ਡਾ. ਸਮ੍ਰਿਤੀ ਅਗਰਵਾਲ , ਐੱਨ.ਸੀ.ਸੀ. ਅਧਿਕਾਰੀ ਡਾ. ਕਮਲ ਕਿਸ਼ੋਰ, ਪ੍ਰੋ ਸੰਜੀਵ ਦੱਤਾ, ਡਾ ਗੌਰਵ ਸ਼ਰਮਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਵਲੋਂ ਸਿਵਲ ਹਸਪਤਾਲ ਨੂੰ ਮੁਫ਼ਤ ਡਾਇਲਸਿਸ ਕਿੱਟਾਂ ਭੇਟ ਅਗਲੀ ਖ਼ਬਰ ਡੀ.ਐੱਸ.ਪੀ. ਸੰਜੀਵ ਕੁਮਾਰ ਤੇ ਏ.ਸੀ.ਪੀ. ਗਗਨਦੀਪ ਸਿੰਘ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।