17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸ਼ਹਿਜ਼ਾਦਾ ਨੰਦ ਕਾਲਜ ’ਚ ਆਜ਼ਾਦੀ ਦਿਵਸ ਮਨਾਇਆ

ਅੰਮ੍ਰਿਤਸਰ, 16 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਅੰਮ੍ਰਿਤਸਰ ਦੇ ਐਨ. ਐੱਸ.

ਅਜੀਤ ਡੈਸਕ 17-08-2026
ਅੰਮ੍ਰਿਤਸਰ, 16 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਅੰਮ੍ਰਿਤਸਰ ਦੇ ਐਨ.ਐੱਸ.ਐੱਸ. ਵਿਭਾਗ, ਐੱਨ.ਸੀ.ਸੀ. ਵਿੰਗ, ਰੈੱਡ ਰਿਬਨ ਕਲੱਬ ਅਤੇ ਰਾਜਨੀਤੀ ਵਿਭਾਗ ਵਲੋਂ ਕਾਲਜ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਸ੍ਰੀਮਤੀ ਸੁਸ਼ਮਾ ਮਹਿਰਾ ਜੀ ਦੇ ਨਿਰਦੇਸ਼ਾਂ ਅਤੇ ਪ੍ਰਿੰਸੀਪਲ ਡਾ. ਰੀਨਾ ਤਲਵਾੜ ਦੀ ਯੋਗ ਅਗਵਾਈ ਹੇਠ ਭਾਰਤ ਦਾ 80ਵਾਂ ਆਜ਼ਾਦੀ ਦਿਵਸ ਦੇਸ਼ ਭਗਤੀ ਦੇ ਜਜ਼ਬੇ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਕਾਲਜ ਦੀ ਪ੍ਰਿੰਸੀਪਲ ਡਾ. ਰੀਨਾ ਤਲਵਾੜ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਈ। ਇਸ ਉਪਰੰਤ ਰਾਸ਼ਟਰੀ ਗੀਤ ਦਾ ਗਾਇਨ ਕੀਤਾ ਗਿਆ ਅਤੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਬੜੇ ਮਾਣ ਅਤੇ ਸਤਿਕਾਰ ਨਾਲ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਪ੍ਰਿੰਸੀਪਲ ਡਾ. ਰੀਨਾ ਤਲਵਾੜ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅਸੀਂ ਖੁਸ਼ਕਿਸਮਤ ਹਾਂ ਕਿ ਅਸੀਂ ਇਕ ਆਜ਼ਾਦ ਦੇਸ਼ ‘ਚ ਰਹਿ ਰਹੇ ਹਾਂ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਸਾਨੂੰ ਅਨੇਕਾਂ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਪ੍ਰਾਪਤ ਹੋਈ ਹੈ। ਇਸ ਲਈ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਦੇਸ਼ ਦੀ ਏਕਤਾ, ਅਖੰਡਤਾ, ਸ਼ਾਂਤੀ ਅਤੇ ਖੁਸ਼ਹਾਲੀ ਲਈ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਈਏ ।
ਪਿਛਲੀ ਖ਼ਬਰ ਗਜੇਂਦਰ ਸਿੰਘ ਸ਼ੇਖਾਵਤ ਨੇ ਅਕਸ਼ੈ ਸ਼ਰਮਾ ਦੇ ਗ੍ਰਹਿ ਕੀਤੀ ਸਿਆਸੀ ਚਰਚਾ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਮਤਿ ਸਮਾਗਮ ਪ੍ਰਧਾਨ ਹਰਜਿੰਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।