17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਡੀ. ਏ. ਵੀ. ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ ਬੇਰੀ ਗੇਟ ਅੰਮ੍ਰਿਤਸਰ ਵਿਖੇ ਸਮਾਗਮ

ਅੰਮ੍ਰਿਤਸਰ, 16 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਡੀ. ਏ.

ਅਜੀਤ ਡੈਸਕ 17-08-2026
ਅੰਮ੍ਰਿਤਸਰ, 16 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਡੀ. ਏ. ਵੀ. ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ ਬੇਰੀ ਗੇਟ ਅੰਮ੍ਰਿਤਸਰ ਵਿਖੇ ਕਾਰਜਕਾਰੀ ਪ੍ਰਿੰਸੀਪਲ ਡਾ. ਅੰਜੂ ਮਹਿਤਾ ਦੀ ਯੋਗ ਅਗਵਾਈ ਹੇਠ ਆਜ਼ਾਦੀ ਦਿਵਸ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ । ਕਾਲਜ ਦੀ ਐਨ.ਐੱਸ.ਐੱਸ. ਇਕਾਈ ਅਤੇ ਰੈੱਡ ਰਿਬਨ ਕਲੱਬ ਵਲੋਂ ਕਰਵਾਏ ਗਏ ਇਸ ਸਮਾਗਮ ਦੌਰਾਨ ਵਿਦਿਆਰਥਣਾਂ ਨੇ ਦੇਸ਼ ਭਗਤੀ ਭਰੇ ਗੀਤ ਗਾਏ ਅਤੇ ਮਨਮੋਹਕ ਨ੍ਰਿਤ ਪੇਸ਼ ਕਰਕੇ ਆਜ਼ਾਦੀ ਸੈਨਾਨੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਦੇਸ਼ ਪ੍ਰੇਮ, ਰਾਸ਼ਟਰੀ ਏਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਦਾ ਸੰਦੇਸ਼ ਵੀ ਦਿੱਤਾ ਗਿਆ। ਇਸ ਸਮਾਗਮ ਦਾ ਸੰਚਾਲਨ ਐਨ.ਐੱਸ.ਐੱਸ. ਨੋਡਲ ਅਫ਼ਸਰ ਡਾ. ਸਵਿਤਾ ਰਾਮਪਾਲ ਅਤੇ ਸ੍ਰੀਮਤੀ ਸਿਮਰਨਪ੍ਰੀਤ ਭਾਟੀਆ ਵਲੋਂ ਕੀਤਾ ਗਿਆ। ਵਿਦਿਆਰਥਣਾਂ ਦੀਆਂ ਪੇਸ਼ਕਾਰੀਆਂ ਨੇ ਹਾਜ਼ਰ ਦਰਸ਼ਕਾਂ ਦਾ ਮਨ ਮੋਹ ਲਿਆ ਅਤੇ ਪੂਰਾ ਮਾਹੌਲ ਦੇਸ਼ਭਗਤੀ ਦੇ ਰੰਗ ‘ਚ ਰੰਗਿਆ ਗਿਆ। ਇਸ ਮੌਕੇ ਕਾਲਜ ਦਾ ਸਮੂਹ ਅਧਿਆਪਕ ਅਤੇ ਗੈਰ-ਅਧਿਆਪਕ ਸਟਾਫ਼ ਹਾਜ਼ਰ ਸੀ। ਅੰਤ ਵਿੱਚ ਕਾਰਜਕਾਰੀ ਪ੍ਰਿੰਸੀਪਲ ਡਾ. ਅੰਜੂ ਮਹਿਤਾ ਨੇ ਸਾਰਿਆਂ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੰਦਿਆਂ ਵਿਦਿਆਰਥਣਾਂ ਨੂੰ ਰਾਸ਼ਟਰ ਨਿਰਮਾਣ ਵਿੱਚ ਸਰਗਰਮ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਵਿਖੇ ਆਜ਼ਾਦੀ ਦਿਵਸ ਦੇ ਮੌਕੇ ’ਤੇ ‘ਵਿਕਸਿਤ ਭਾਰਤ’ ਪ੍ਰੋਗਰਾਮ ਅਗਲੀ ਖ਼ਬਰ ਇਸਲਾਮਾਬਾਦ ’ਚ ਲਹਿਰਾਇਆ ਭਾਰਤ ਦਾ ਕੌਮੀ ਝੰਡਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।