17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਬੀ. ਬੀ. ਕੇ. ਡੀ.ਏ.ਵੀ. ਕਾਲਜ ਫਾਰ ਵੂਮੈਨ ਵਲੋਂ ਸਮਾਗਮ

ਅੰਮ੍ਰਿਤਸਰ, 16 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਬੀ. ਬੀ.

ਅਜੀਤ ਡੈਸਕ 17-08-2026
ਅੰਮ੍ਰਿਤਸਰ, 16 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਅੰਮ੍ਰਿਤਸਰ ਵਿਖੇ 80ਵਾਂ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਨੌਂ ਪੰਜਾਬ ਬਟਾਲੀਅਨ, ਐਨ.ਸੀ.ਸੀ., ਅੰਮ੍ਰਿਤਸਰ ਦੇ ਸੂਬੇਦਾਰ ਮੇਜਰ ਪ੍ਰਿਥਵੀ ਚੰਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਹਵਾਲਦਾਰ ਹਰਵੰਤ ਸਿੰਘ ਅਤੇ ਇੰਟੈਲੀਜੈਂਸ ਵਿੰਗ ਤੋਂ ਭੁਪਿੰਦਰ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ । ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਈ। ਐਨ.ਸੀ.ਸੀ. ਕੈਡਿਟਾਂ, ਐੱਨ.ਐੱਸ.ਐੱਸ. ਵਲੰਟੀਅਰਾਂ ਅਤੇ ਖਿਡਾਰਣਾਂ ਵਲੋਂ ਸ਼ਾਨਦਾਰ ਪਰੇਡ ਪੇਸ਼ ਕੀਤੀ ਗਈ । ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਆਜ਼ਾਦੀ ਦਿਵਸ ਸਿਰਫ਼ ਆਜ਼ਾਦੀ ਦਾ ਜਸ਼ਨ ਮਨਾਉਣ ਦਾ ਦਿਨ ਨਹੀਂ, ਸਗੋਂ ਇਸ ਨਾਲ ਜੁੜੀਆਂ ਜ਼ਿੰਮੇਵਾਰੀਆਂ ਨੂੰ ਯਾਦ ਕਰਨ ਦਾ ਵੀ ਮੌਕਾ ਹੈ। ਉਨ੍ਹਾਂ ਕਿਹਾ ਕਿ ਅਜੋਕੀ ਪੀੜ੍ਹੀ ਨੂੰ ਹਥਿਆਰਬੰਦ ਸੈਨਾਵਾਂ ਦੇ ਜਵਾਨਾਂ ਵਲੋਂ ਕੀਤੀਆਂ ਕੁਰਬਾਨੀਆਂ ਦੀ ਕਦਰ ਕਰਨੀ ਚਾਹੀਦੀ ਹੈ। ਆਪਣੇ ਸੰਬੋਧਨ ‘ਚ ਸੂਬੇਦਾਰ ਮੇਜਰ ਪ੍ਰਿਥਵੀ ਚੰਦ ਨੇ ਦੇਸ਼ ਦੀ ਸੁਰੱਖਿਆ ਲਈ ਸੈਨਿਕਾਂ ਵਲੋਂ ਨਿਭਾਈ ਜਾ ਰਹੀ ਡਿਊਟੀ, ਉਨ੍ਹਾਂ ਦੀ ਸਮਰਪਣ ਭਾਵਨਾ, ਕੁਰਬਾਨੀਆਂ ਅਤੇ ਮੁਸ਼ਕਿਲ ਹਾਲਾਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਕਮੇਟੀ ਦੇ ਚੇਅਰਮੈਨ ਐਡਵੋਕੇਟ ਸੁਦਰਸ਼ਨ ਕਪੂਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ ।
ਪਿਛਲੀ ਖ਼ਬਰ ਏਅਰਪੋਰਟ ਡਾਇਰੈਕਟਰ ਅਨੀਰੁੱਧ ਕੁਮਾਰ ਸ਼ਰਮਾ ਨੇ ਲਹਿਰਾਇਆ ਤਿਰੰਗਾ ਅਗਲੀ ਖ਼ਬਰ ਆਮ ਆਦਮੀ ਪਾਰਟੀ ਯੂਥ ਵਿੰਗ ਨੇ ਤਿਰੰਗਾ ਯਾਤਰਾ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।